post

Jasbeer Singh

(Chief Editor)

Punjab

ਏ. ਐੱਸ. ਆਈ. 15000 ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

post-img

ਏ. ਐੱਸ. ਆਈ. 15000 ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਮੋਹਾਲੀ, 10 ਫਰਵਰੀ 2026 : ਮੋਹਾਲੀ ਵਿਜੀਲੈਂਸ ਵੱਲੋਂ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜਿ਼ਲਾ ਮੋਹਾਲੀ ਦੇ ਥਾਣਾ ਸਦਰ ਖਰੜ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਸਵੀਰ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਉਸ ਨੂੰ ਸੈਕਟਰ-127 ਮੋਹਾਲੀ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸਿ਼ਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸਿ਼ਕਾਇਤਕਰਤਾ ਤੋਂ ਚਲਾਨ ਪੇਸ਼ ਕਰਨ ਬਦਲੇ ਮੰਗੀ ਸੀ ਰਿਸ਼ਵਤ ਉਨ੍ਹਾਂ ਦੱਸਿਆ ਕਿ ਸਿ਼ਕਾਇਤਕਰਤਾ ਨੇ ਸੁਮਨ ਲਤਾ ਵਿਰੁੱਧ ਥਾਣਾ ਖਰੜ `ਚ ਕੁੱਟਮਾਰ ਸਬੰਧੀ ਮਾਮਲਾ ਦਰਜ ਕਰਵਾਇਆ ਸੀ ਤੇ ਇਸ ਕੇਸ `ਚ ਜਾਂਚ ਅਧਿਕਾਰੀ ਏ. ਐੱਸ. ਆਈ. ਜਸਵੀਰ ਸਿੰਘ ਸੀ। ਜਦੋਂ ਸਿ਼ਕਾਇਤਕਰਤਾ ਨੇ ਇਸ ਮਾਮਲੇ ਸਬੰਧੀ ਅਦਾਲਤ `ਚ ਚਲਾਨ ਪੇਸ਼ ਕਰਨ ਲਈ ਉਨ੍ਹਾਂ ਕੋਲ ਪਹੁੰਚ ਕੀਤੀ ਤਾਂ ਉਕਤ ਏ. ਐੱਸ. ਆਈ. ਨੇ ਸਮਰੱਥ ਅਦਾਲਤ `ਚ ਚਲਾਨ ਪੇਸ਼ ਕਰਨ ਬਦਲੇ ਸਿ਼ਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਦੀ ਮੰਗ ਕੀਤੀ । ਵਿਜੀਲੈਂਸ ਟੀਮ ਨੇ ਸਿ਼ਕਾਇਤ ਮਿਲਣ ਤੋਂ ਬਾਅਦ ਵਿਛਾਇਆ ਸੀ ਜਾਲ ਸਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ ਸੀ । ਸਿ਼ਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇਕ ਜਾਲ ਵਿਛਾਇਆ, ਜਿਸ ਦੌਰਾਨ ਉਕਤ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ `ਚ ਸਿ਼ਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ । ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Related Post

Instagram