
ਏ. ਐਸ.ਆਈ. 2000 ਰੁਪਏ ਦੀ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- by Jasbeer Singh
- November 9, 2024

ਏ. ਐਸ.ਆਈ. 2000 ਰੁਪਏ ਦੀ ਰਿਸ਼ਵਤ ਲੈਂਦਾ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਭੁਪਿੰਦਰ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਦਿਲਬਾਗ ਸਿੰਘ ਵਾਸੀ ਪਿੰਡ ਧੂੰਦਾ, ਤਹਿਸੀਲ ਖਡੂਰ ਸਾਹਿਬ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ । ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਹੇਠਲੀ ਅਦਾਲਤ ਵਿੱਚ ਚੱਲ ਰਹੇ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਦੇ ਹੱਕ ਵਿੱਚ ਰਿਕਾਰਡ ਪੇਸ਼ ਕਰਨ ਬਦਲੇ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਪੁਲਿਸ ਮੁਲਾਜ਼ਮ ਖ਼ਿਲਾਫ਼ ਵਿਜੀਲੈਂਸ ਬਿਉਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.