ਧਾਗਾ ਫੈਕਟਰੀ ਵਿਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਭਿਆਨਕ ਅੱਗ ਲੁਧਿਆਣਾ : ਪੰਜਾਬ ਦੇ ਪ੍ਰਸਿੱਧ ਸ਼ਹਿਰ ਲੁਧਿਆਣਾ ਦੇ ਉਦਯੋਗਿਕ ਨਗਰ ਦੀ ਸਮਰਾਲਾ ਚੌਕ ਨੇੜੇ ਧਾਗਾ ਫੈਕਟਰੀ ਵਿਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਲੱਖਾਂ ਰੁਪਏ ਦਾ ਮਾਲ ਸੜ ਕੇ ਸੁਆਹ ਹੋ ਗਿਆ। ਧਾਗਾ ਫੈਕਟਰੀ ਅੰਦਰ ਉੱਠ ਰਹੀਆਂ ਅੱਗ ਦੀਆਂ ਭਿਆਨਕ ਲਪਟਾਂ ਨੂੰ ਵੇਖ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਲਾਕਾ ਵਾਸੀਆਂ ਨੇ ਮਾਮਲੇ ਦੀ ਜਾਣਕਾਰੀ ਫੈਕਟਰੀ ਮਾਲਕ ਨੂੰ ਦੱਤੀ । ਇਸ ਦੌਰਾਨ ਮੌਕੇ `ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਫੈਕਟਰੀ ਦੀ ਕੰਧ ਤੋੜ ਕੇ ਪਾਣੀ ਦੀਆਂ ਤੇਜ਼ ਬੁਛਾਰਾਂ ਨਾਲ ਅੱਗ ਦੀਆਂ ਭਿਆਨਕ ਲਪਟਾਂ `ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ `ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ 7 ਤੋਂ ਵੱਧ ਗੱਡੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ।

