
ਗੁਰਦਾਸਪੁਰ ਦੇ ਅਮਾਮਵਾੜਾ ਬਾਜ਼ਾਰ ਵਿੱਚ ਪੰਜ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ, ਮਚੀ ਹਫੜਾ ਦਫੜੀ
- by Aaksh News
- June 10, 2024

ਗੁਰਦਾਸਪੁਰ ਦੇ ਅਮਾਮਵਾੜਾ ਬਜਾਰ ਵਿੱਚ ਉਸ ਵੇਲੇ ਹਫੜਾ ਦਫੜੀ ਮਚ ਗਈ ਜਦੋਂ ਬਜਾਰ ਵਿੱਚ ਮੌਜੂਦ ਦੁਕਾਨਾਂ ਨੂੰ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਦੀ ਸੀ ਕਿ ਦੇਖਦੇ ਹੀ ਦੇਖਦੇ ਅੱਗ ਨੇ ਪੰਜ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਲੱਗਣ ਦੇ ਕਾਰਨ ਲੱਖਾਂ ਦਾ ਨੁਕਸਾਨ ਹੋਣ ਸੰਭਾਵਨਾ ਹੈ। ਮੌਕੇ ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਵੱਲੋਂ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਲੱਗਣ ਦੀ ਵਜ੍ਹਾ ਸ਼ਾਰਟ ਸਰਕਟ ਦੱਸੀ ਜਾ ਰਹੀ ਹੈ। ਜਾਣਕਾਰੀ ਦਿੰਦੇ ਹੋਏ ਦੁਕਾਨਦਾਰਾਂ ਨੇ ਦੱਸਿਆਂ ਕਿ ਉਨ੍ਹਾਂ ਨੂੰ 8.45 ਅਮਾਮਵਾੜਾ ਬਜਾਰ ਵਿੱਚ ਦੁਕਾਨਾਂ ਨੂੰ ਅੱਗ ਲੱਗਣ ਦੀ ਸੂਚਨਾਂ ਮਿਲੀ ਜਿਸ ਤੋਂ ਉਨ੍ਹਾਂ ਨੇ ਇਸਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ। ਜਿਸ ਤੋਂ ਮੌਕੇ ਤੇ ਪਹੁੰਚੇ ਫਾਇਰ ਦੀਆਂ ਗੱਡੀਆਂ ਮੌਕੇ ਤੇ ਪਹੁੰਚ ਗਈਆਂ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਦੁਕਾਨਦਾਰਾਂ ਨੇ ਦੱਸਿਆ ਅੱਗ ਲੱਗਣ ਦੇ ਕਾਰਨ ਉਨ੍ਹਾਂ ਦੀ ਲੱਖਾਂ ਦਾ ਨੁਕਸਾਨ ਹੋਇਆ ਹੈ। ਖਬਰ ਲਿਖੇ ਜਾਣ ਤੱਕ ਫਾਇਰ ਬ੍ਰਿਗੇਡ ਦੇ ਵੱਲੋਂ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜੀ ਰਹੀ ਹੈ।