ਭਵਾਨੀਗੜ੍ਹ 'ਚ ਭਿਆਨਕ ਅੱਗ ਨੇ ਮਚਾਇਆ ਤਾਂਡਵ, 50 ਭੇਡਾਂ-ਬਕਰੀਆਂ ਜਿਉਂਦੀਆਂ ਸੜੀਆਂ; 400 ਏਕੜ ਨਾੜ ਵੀ ਸੜਿਆ
- by Aaksh News
- May 4, 2024
ਪਿੰਡ ਦੇ ਲੋਕਾਂ ਨੇ ਦੱਸਿਆ ਕਿ ਦੁਪਹਿਰ ਦੇ ਕਰੀਬ ਇੱਕ-ਡੇਢ ਵਜੇ ਕਪਿਆਲ ਨਹਿਰ ਵਾਲੇ ਪੁਲ਼ ਦੇ ਨੇੜਲੇ ਖੇਤਾਂ ਤੋਂ ਸ਼ੁਰੂ ਹੋਈ ਅੱਗ ਉਨ੍ਹਾਂ ਦੇ ਪਿੰਡ ਵੱਲ ਨੂੰ ਵੱਧਦੀ ਚਲੀ ਗਈ ਤੇ ਅੱਗ ਨੇ ਕੁੱਝ ਹੀ ਮਿੰਟਾਂ 'ਚ 20-25 ਕਿਸਾਨਾਂ ਦੇ ਖੇਤਾਂ ਦੇ 300-400 ਏਕੜ ਨਾੜ ਨੂੰ ਜਲਾ ਕੇ ਰਾਖ ਕਰ ਦਿੱਤਾ। 3-4 ਪਾਥੀਆਂ ਵਾਲੇ ਗੁਹਾਰੇ ਤੇ ਪਿੰਡ ਦੀ ਫਿਰਨੀ ਦੇ ਨਾਲ ਗਰੀਬ ਮਜਦੂਰ ਪਰਿਵਾਰ ਨਾਲ ਸਬੰਧਤ ਮਹਿੰਦਰ ਸਿੰਘ ਪੁੱਤਰ ਸਾਧੂ ਸਿੰਘ ਵੱਲੋੰ ਬਣਾਏ ਪਸ਼ੂਆਂ ਦੇ ਵਾੜੇ 'ਚ ਖੜ੍ਹੀਆਂ ਉਸ ਦੀਆਂ 45-50 ਦੇ ਕਰੀਬ ਭੇਡਾਂ-ਬੱਕਰੀਆਂ ਵੀ ਜ਼ਿੰਦਾ ਸੜ ਗਈਆਂ। ਨਜ਼ਦੀਕੀ ਪਿੰਡ ਰਾਮਗੜ੍ਹ ਦੇ ਖੇਤਾਂ 'ਚ ਸ਼ਨਿਚਰਵਾਰ ਨੂੰ ਦੁਪਹਿਰ ਸਮੇਂ ਅੱਗ ਨੇ ਤਾਂਡਵ ਮਚਾ ਦਿੱਤਾ। ਲੱਗੀ ਭਿਆਨਕ ਅੱਗ ਕਾਰਨ ਦੋ ਦਰਜਨ ਕਿਸਾਨਾਂ ਦਾ ਕਰੀਬ 300-400 ਏਕੜ ਨਾੜ ਤੇ ਇਕ ਕਿਸਾਨ ਦੀ ਕਰੀਬ 400-500 ਟਰਾਲੀ ਤੂੜੀ ਸੜ ਕੇ ਸੁਆਹ ਹੋ ਗਈ। ਉੱਥੇ ਹੀ, ਖੇਤਾਂ ਨੇੜੇ ਬਾੜੇ 'ਚ ਖੜ੍ਹੀਆਂ 50 ਦੇ ਕਰੀਬ ਭੇਡਾਂ-ਬੱਕਰੀਆਂ ਵੀ ਇਸ ਭਿਆਨਕ ਅੱਗ ਦੀ ਲਪੇਟ ਆ ਜਾਣ ਕਾਰਨ ਜ਼ਿੰਦਾ ਸੜ ਗਈਆਂ। ਪਿੰਡ ਵਾਸੀਆਂ ਨੇ ਖਦਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਅੱਗ ਲੱਗੀ ਹੋ ਸਕਦੀ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਦੁਪਹਿਰ ਦੇ ਕਰੀਬ ਇੱਕ-ਡੇਢ ਵਜੇ ਕਪਿਆਲ ਨਹਿਰ ਵਾਲੇ ਪੁਲ਼ ਦੇ ਨੇੜਲੇ ਖੇਤਾਂ ਤੋਂ ਸ਼ੁਰੂ ਹੋਈ ਅੱਗ ਉਨ੍ਹਾਂ ਦੇ ਪਿੰਡ ਵੱਲ ਨੂੰ ਵੱਧਦੀ ਚਲੀ ਗਈ ਤੇ ਅੱਗ ਨੇ ਕੁੱਝ ਹੀ ਮਿੰਟਾਂ 'ਚ 20-25 ਕਿਸਾਨਾਂ ਦੇ ਖੇਤਾਂ ਦੇ 300-400 ਏਕੜ ਨਾੜ ਨੂੰ ਜਲਾ ਕੇ ਰਾਖ ਕਰ ਦਿੱਤਾ। 3-4 ਪਾਥੀਆਂ ਵਾਲੇ ਗੁਹਾਰੇ ਤੇ ਪਿੰਡ ਦੀ ਫਿਰਨੀ ਦੇ ਨਾਲ ਗਰੀਬ ਮਜਦੂਰ ਪਰਿਵਾਰ ਨਾਲ ਸਬੰਧਤ ਮਹਿੰਦਰ ਸਿੰਘ ਪੁੱਤਰ ਸਾਧੂ ਸਿੰਘ ਵੱਲੋੰ ਬਣਾਏ ਪਸ਼ੂਆਂ ਦੇ ਵਾੜੇ 'ਚ ਖੜ੍ਹੀਆਂ ਉਸ ਦੀਆਂ 45-50 ਦੇ ਕਰੀਬ ਭੇਡਾਂ-ਬੱਕਰੀਆਂ ਵੀ ਜ਼ਿੰਦਾ ਸੜ ਗਈਆਂ। ਅੱਗ ਫੈਲਦੀ-ਫੈਲਦੀ ਕਿਸਾਨ ਇੰਦਰਜੀਤ ਸਿੰਘ ਦੇ ਪਿੰਡ ਵਿਚਕਾਰ ਬਣੇ ਤੂੜੀ ਵਾਲੇ ਸ਼ੈੱਡ ਨੂੰ ਚੜ੍ਹ ਗਈ ਜਿਸ ਕਾਰਨ ਕਿਸਾਨ ਦੀਆਂ ਕਰੀਬ 400-500 ਤੂੜੀ ਦੀਆਂ ਟਰਾਲੀਆਂ ਰਾਖ ਹੋ ਗਈਆਂ ਜਿਸ ਨਾਲ ਲੱਖਾਂ ਰੁਪਏ ਦੇ ਨੁਕਸਾਨ ਦਾ ਖਦਸ਼ਾ ਹੈ। ਪਿੰਡ ਵਾਸੀ ਹਰਪਾਲ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਅੱਗ ਲੱਗਣ ਬਾਰੇ ਪਤਾ ਲੱਗਾ ਤਾਂ ਪਿੰਡ ਵਾਸੀਆਂ ਨੇ ਆਪਣੇ ਪੱਧਰ 'ਤੇ ਟਰੈਕਟਰਾਂ ਜਾਂ ਮੌਕੇ 'ਤੇ ਹੋਰ ਸਾਧਨਾਂ ਰਾਹੀਂ ਅੱਗ 'ਤੇ ਕਾਬੂ ਪਾਉਣ ਦੇ ਯਤਨ ਸ਼ੁਰੂ ਕਰ ਦਿੱਤੇ। ਹਾਲਾਂਕਿ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨੇ ਇਸ ਭਿਆਨਕ ਅੱਗ 'ਤੇ ਕਾਬੂ ਪਾਇਆ ਪਰੰਤੂ ਉਦੋਂ ਤਕ ਕਾਫੀ ਜ਼ਿਆਦਾ ਨੁਕਸਾਨ ਹੋ ਚੁੱਕਾ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਅੱਗ 'ਚ ਪਸ਼ੂ ਸੜ ਜਾਣ ਕਾਰਨ ਗਰੀਬ ਪਸ਼ੂ ਪਾਲਕ ਮਹਿੰਦਰ ਸਿੰਘ ਦਾ 10-12 ਲੱਖ ਰੁਪਏ ਦਾ ਨੁਕਸਾਨ ਹੋ ਗਿਆ। ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਗਰੀਬ ਪਸ਼ੂ ਪਾਲਕ ਅਤੇ ਕਿਸਾਨਾਂ ਦੇ ਹੋਏ ਵੱਡੇ ਨੁਕਸਾਨ ਲਈ ਤੁਰੰਤ ਮੁਆਵਜ਼ੇ ਦੀ ਮੰਗ ਕੀਤੀ ਹੈ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.