
ਜਥੇਦਾਰ ਟੌਹੜਾ ਦੀ 100 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾਣਗੇ ਦਸਤਾਰ ਮੁਕਾਬਲੇ
- by Jasbeer Singh
- August 22, 2024

ਜਥੇਦਾਰ ਟੌਹੜਾ ਦੀ 100 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾਣਗੇ ਦਸਤਾਰ ਮੁਕਾਬਲੇ ਪਟਿਆਲਾ : ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 100 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ਅਤੇ ਟੌਹੜਾ ਕਬੱਡੀ ਕੱਪ ਵੱਲੋਂ ਦਸਤਾਰ ਮੁਕਾਬਲੇ ਕਰਵਾਏ ਜਾਣ ਦਾ ਫੈਸਲਾ ਕੀਤਾ। ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਜਥੇਦਾਰ ਟੌਹੜਾ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ 28 ਅਗਸਤ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਇਹ ਦਸਤਾਰ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਦਸਤਾਰ ਮੁਕਾਬਲਿਆਂ ਦੀ ਸਫਲਤਾ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵੀ ਸਹਿਯੋਗ ਲਿਆ ਜਾਵੇਗਾ। ਜਥੇਦਾਰ ਟੌਹੜਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਤਿੰਨ ਦੇ ਕਰੀਬ ਅਜਿਹੇ ਬੈਚ ਬਣਾਏ ਜਾਣਗੇ, ਜਿਨ੍ਹਾਂ ਵਿਚ ਸੋਹਣੀ ਦਸਤਾਰ ਸਜਾਉਣ ਵਾਲਿਆਂ ’ਚ ਚੰਗਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਪਹਿਲਾ, ਦੂਜਾ ਤੀਜਾ ਸਥਾਨ ਹਾਸਲ ਕਰਨ ’ਤੇ ਨਗਦ ਇਨਾਮ ਵੀ ਦਿੱਤਾ ਜਾਵੇਗਾ। ਇਸ ਮੁਕਾਬਲੇ ਵਿਚ ਦਸ ਦੇ ਕਰੀਬ ਬੱਚਿਆਂ ਨੂੰ ਵਿਸ਼ੇਸ਼ ਸਨਮਾਨ ਵੀ ਦਿੱਤਾ ਜਾਵੇਗਾ। ਦਸਤਾਰ ਮੁਕਾਬਲਿਆਂ ਦੀ ਸਫਲਤਾ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਪ੍ਰਚਾਰਕ ਸਾਹਿਬਾਨ ਦੀ ਡਿਊਟੀ ਵੀ ਲਗਾਈ ਕਿ ਵੱਖ ਵੱਖ ਸ਼ਹਿਰਾਂ ਤੇ ਸ਼ਹਿਰਾਂ ਸਮੇਤ ਸਬੰਧਤ ਖੇਤਰ ਤੋਂ ਵੀ ਬੱਚਿਆਂ ਨੂੰ ਇਸ ਮੁਕਾਬਲੇ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਜਾਵੇ। ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਪਰਵਿੰਦਰ ਸਿੰਘ ਬਰਾੜਾ, ਲਖਵਿੰਦਰ ਸਿੰਘ ਅਜਰਾਵਰ ਤੋਂ ਇਲਾਵਾ ਹੋਰ ਪ੍ਰਚਾਰਕ ਹਾਜ਼ਰ ਸਨ।