post

Jasbeer Singh

(Chief Editor)

Patiala News

ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਚਲਾਇਆ ਦੋ ਰੋਜ਼ਾ ਡੇਂਗੂ ਵਿਰੋਧੀ ਡਰਾਈ

post-img

ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਚਲਾਇਆ ਦੋ ਰੋਜ਼ਾ ਡੇਂਗੂ ਵਿਰੋਧੀ ਡਰਾਈ ਡੇ ਅਭਿਆਨ, ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 9,48,459 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ, 7,222 ਥਾਂਵਾਂ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ: ਸਿਵਲ ਸਰਜਨ ਡਾ .ਜਤਿੰਦਰ ਕਾਂਸਲ ਪਟਿਆਲਾ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਦੋ ਰੋਜ਼ਾ ਡੇਂਗੂ ਵਿਰੋਧੀ ਡਰਾਈ ਡੇ ਅਭਿਆਨ ਉਲੀਕਿਆ ਗਿਆ। ਜਿਸ ਦੀ ਅਗਵਾਈ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਕੀਤੀ । ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜ਼ਾਂ ਦੇ ਨਰਸਿੰਗ ਵਿਦਿਆਰਥੀਆਂ ਦੇ ਸਹਿਯੋਗ ਨਾਲ ਡੇਂਗੂ ਲਾਰਵੇ ਦੀ ਜਾਂਚ ਲਈ ਮੱਛਰਾਂ ਦੇ ਲਾਰਵੇ ਦੇ ਹਾਟ-ਸਪਾਟ ਇਲਾਕਿਆਂ ਦੀ ਚੈਕਿੰਗ ਲਈ ਜਿਲੇ ਭਰ ਵਿੱਚ ਸਪੈਸ਼ਲ ਕੰਪੇਨ ਚਲਾਈ ਗਈ । ਇਸ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਡਾ. ਜਤਿੰਦਰ ਕਾਸਲ ਵੱਲੋਂ ਨਰਸਿੰਗ ਸਕੂਲ, ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਤੋਂ ਕੀਤੀ ਗਈ, ਜਿਸ ਤਹਿਤ ਪਟਿਆਲਾ ਸ਼ਹਿਰ ਵਿੱਚ ਸੇਵਕ ਕਲੌਨੀ, ਲਹਿਲ ਕਲੋਨੀ, ਆਰੀਆ ਸਮਾਜ ਚੋਂਕ, ਤਫੱਜਲਪੁਰਾ, ਫੈਕਟਰੀ ਏਰੀਆ, ਧਰਮਪੁਰਾ ਬਾਜ਼ਾਰ, ਅਨਾਰਦਾਨਾ ਚੌਂਕ, ਜ਼ੌੜੀਆਂ ਭੱਠੀਆਂ, 4 ਨੰਬਰ ਡਿਵੀਜਨ ਏਰੀਆ, ਲਾਹੋਰੀ ਗੇਟ, ਐਸ. ਐਸ. ਟੀ. ਨਗਰ ,ਬਾਜਵਾ ਕਲੋਨੀ ਆਦਿ ਵਿੱਚ ਜਾ ਕੇ ਚੈਕਿੰਗ ਕੀਤੀ ਗਈ । ਇਸ ਮੌਕੇ ਘਰ-ਘਰ ਜਾ ਕੇ ਆਮ ਜਨਤਾ ਨੂੰ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ ਗਈ ਅਤੇ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ । ਜਿਨ੍ਹਾਂ ਘਰਾਂ ਅਤੇ ਥਾਵਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ, ਉਸ ਨੂੰ ਮੌਕੇ ਤੇ ਹੀ ਨਸ਼ਟ ਕੀਤਾ ਗਿਆ ਅਤੇ ਚੇਤਾਵਨੀ ਨੋਟਿਸ ਵੀ ਦਿੱਤੇ ਗਏ । ਲੋਕਾਂ ਨੂੰ ਦੱਸਿਆ ਗਿਆ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ, ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ । ਇਸ ਅਭਿਆਨ ਵਿੱਚ ਟੀਮਾਂ ਦਾ ਨਿਰੀਖਣ ਸਿਵਲ ਸਰਜਨ ਸਮੇਤ ਜਿਲ੍ਰਾ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਵੱਲੋਂ ਕੀਤਾ ਗਿਆ । ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਪਣੇ ਆਲੇ ਦੁਆਲੇ ਦੀ ਸਫਾਈ ਰੱਖੀ ਜਾਵੇ ਅਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ, ਪਾਣੀ ਦੀ ਨਿਕਾਸੀ ਕੀਤੀ ਜਾਵੇ, ਜੇ ਨਿਕਾਸੀ ਸੰਭਵ ਨਹੀਂ ਤਾਂ ਖ੍ਹੜੇ ਪਾਣੀ ਵਿੱਚ ਤੇਲ ਆਦਿ ਪਾ ਦਿੱਤਾ ਜਾਵੇ, ਤਾਂ ਜੋ ਮੱਛਰ ਦਾ ਲਾਰਵਾ ਪੈਦਾ ਹੋਣ ਤੋਂ ਰੋਕਿਆ ਜਾ ਸਕੇ । ਉਹਨਾਂ ਲੋਕਾਂ ਨੂੰ ਪੂਰੀਆਂ ਬਾਹਾਂ ਦੇ ਕਪੜੇ ਪਾਉਣ ਦੀ ਅਪੀਲ ਵੀ ਕੀਤੀ । ਜਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਦੋ ਰੋਜ਼ਾ ਡੇਂਗੂ ਵਿਰੋਧੀ ਚਲਾਏ ਡਰਾਈ ਡੇ ਅਭਿਆਨ ਅਧੀਨ 187 ਸਿਹਤ ਸਟਾਫ ਦੀਆਂ ਟੀਮਾਂ ਨਾਲ 723 ਨਰਸਿੰਗ ਵਿਦਿਆਰਥੀਆਂ ਵੱਲੋਂ ਜਿਲ੍ਹੇ ਭਰ ਦੇ 55713 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 391 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ । ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 9,48,459 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 7,222 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ । ਉਨ੍ਹਾਂ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਮੌਜੂਦ ਹੈ । ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ। ਉਹਨਾਂ ਲੋਕਾਂ ਨੂੰ ਕਿਹਾ ਕਿ ਠੰਢਕ ਵੱਧ ਚੁੱਕੀ ਹੈ , ਜਿਸ ਕਾਰਨ ਲਾਰਵਾ ਪਾਏ ਜਾਣ ਦੀ ਸੰਖਿਆ ਘਟੀ ਹੈ, ਲੋਕਾਂ ਨੂੰ ਰਿਪੈਲੈਂਟ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ । ਉਹਨਾਂ ਕਿਹਾ ਕਿ ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ। ਉਹਨਾਂ ਕਿਹਾ ਕਿ ਇਸ ਸੀਜ਼ਨ ਦੌਰਾਣ ਜਿਲੇ੍ਹ ਵਿੱਚ ਹੁਣ ਤੱਕ 519 ਡੇਂਗੂ ਦੇ ਕੇਸ ਰਿਪੋਰਟ ਹੋ ਚੁੱਕੇ ਹਨ।ਹਾਲਾਂ ਕਿ ਪਿਛਲੇ ਸਾਲ ਦੇ ਮੁਕਾਬਲੇ ਸਥਿਤੀ ਬੇਹਤਰ ਹੈ, ਕਿਉਂਕਿ ਇਸ ਸਮੇਂ ਤੱਕ ਪਿਛਲੇ ਸਾਲ 1026 ਕੇਸ ਸਨ ।

Related Post