post

Admin

(Chief Editor)

Punjab

ਕਾਰ ਦੇ ਪਲਟ ਜਾਣ ਕਾਰਨ ਇਕ ਔਰਤ ਦੀ ਹੋਈ ਸੜਕ ਹਾਦਸੇ ਵਿਚ ਮੌਤ

post-img

ਕਾਰ ਦੇ ਪਲਟ ਜਾਣ ਕਾਰਨ ਇਕ ਔਰਤ ਦੀ ਹੋਈ ਸੜਕ ਹਾਦਸੇ ਵਿਚ ਮੌਤ ਮੋਗਾ, 21 ਮਈ 2026 : ਪੰਜਾਬ ਦੇ ਜਿਲਾ ਮੋਗਾ ਦੇ ਬਾਘਾ ਪੁਰਾਣਾ ਵਿਖੇ ਇਕ ਕਾਰ ਦੇ ਉਲਟ ਜਾਣ ਕਾਰਨ ਇਕ ਔਰਤ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੋਗਾ ਜਿ਼ਲ੍ਹੇ ਦੇ ਕਸਬਾ ਬਾਘਾ ਪੁਰਾਣਾ ਵਿਚ ਅੱਜ ਸਵੇਰੇ ਭਿਆਨਕ ਹਾਦਸਾ ਵਾਪਰਿਆ ਹੈ। ਇਥੇ ਮੋਗਾ-ਕੋਟਕਪੂਰਾ ਰੋਡ ’ਤੇ ਬਾਘਾਪੁਰਾਣਾ ਮੰਡੀ ਦੇ ਬਾਹਰ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਦੌਰਾਨ ਕਾਰ ਵਿਚ ਸਵਾਰ ਇਕ ਹੀ ਪਰਿਵਾਰ ਦੇ ਤਿੰਨ ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਮਹਿਲਾ ਦੀ ਇਲਾਜ ਦੌਰਾਨ ਮੌਤ ਹੋ ਗਈ । ਸੰਤੁਲਨ ਵਿਗੜਨ ਕਾਰਨ ਪਲਟ ਗਈ ਕਾਰ ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਸਵੇਰੇ ਕਰੀਬ 4:30 ਵਜੇ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਾਰ ਜਲੰਧਰ ਤੋਂ ਰਾਜਸਥਾਨ ਵੱਲ ਜਾ ਰਹੀ ਸੀ । ਜਦੋਂ ਗੱਡੀ ਬਾਘਾਪੁਰਾਣਾ ਦੀ ਮੰਡੀ ਨੇੜੇ ਪਹੁੰਚੀ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਗੱਡੀ ਸੜਕ ’ਤੇ ਪਲਟ ਗਈ । ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਅੰਦਰ ਸਵਾਰ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ । ਕੌਣ ਹੈ ਇਹ ਮ੍ਰਿਤਕ ਮਹਿਲਾ ਜ਼ਖ਼ਮੀਆਂ ਨੂੰ ਤੁਰੰਤ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਜਾਂਚ ਦੌਰਾਨ ਇਕ ਮਹਿਲਾ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ । ਮ੍ਰਿਤਕ ਮਹਿਲਾ ਦੀ ਪਛਾਣ ਦੇਵੀਆ ਦੇਵੀ ਪਤਨੀ ਨਾਰਾਇਣ ਵਜੋਂ ਹੋਈ ਹੈ, ਜੋ ਕਿ ਜਲੰਧਰ ਦੀ ਰਹਿਣ ਵਾਲੀ ਸੀ। ਜਦਕਿ ਬਾਕੀ ਦੋ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਇਲਾਕੇ ਵਿਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ।

Related Post

Instagram