post

Jasbeer Singh

(Chief Editor)

Punjab

ਮਾਛੀਵਾੜਾ ਦੇ ਨੌਜਵਾਨ ਦੀ ਹੋਈ ਅਮਰੀਕਾ ਵਿਚ ਵਾਪਰੇ ਸੜਕੀ ਹਾਦਸੇ ਵਿਚ ਮੌਤ

post-img

ਮਾਛੀਵਾੜਾ ਦੇ ਨੌਜਵਾਨ ਦੀ ਹੋਈ ਅਮਰੀਕਾ ਵਿਚ ਵਾਪਰੇ ਸੜਕੀ ਹਾਦਸੇ ਵਿਚ ਮੌਤ ਸ੍ਰੀ ਮਾਛੀਵਾੜਾ ਸਾਹਿਬ : ਅਮਰੀਕਾ `ਚ ਵਾਪਰੇ ਦਰਦਨਾਕ ਸੜਕ ਹਾਦਸੇ `ਚ ਮਾਛੀਵਾੜਾ ਦੇ ਨੌਜਵਾਨ ਵਿਸ਼ਵਦੀਪ ਸਿੰਘ (19) ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਥਾਨਕ ਜੇਐੱਸ ਨਗਰ ਦੇ ਵਾਸੀ ਸਤਨਾਮ ਸਿੰਘ ਜੋ ਕਿ ਪ੍ਰਾਪਰਟੀ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਦਾ ਇਕਲੌਤਾ ਪੁੱਤਰ ਵਿਸ਼ਵਦੀਪ ਸਿੰਘ ਆਪਣੇ ਚੰਗੇ ਭਵਿੱਖ ਲਈ ਕਰੀਬ 2 ਸਾਲ ਪਹਿਲਾਂ ਅਮਰੀਕਾ ਵਿਖੇ ਗਿਆ ਸੀ। ਵਿਸ਼ਵਦੀਪ ਸਿੰਘ ਅਮਰੀਕਾ ਦੇ ਫਰਜ਼ੀਨੋ ਸ਼ਹਿਰ `ਚ ਰਹਿੰਦਾ ਸੀ ਤੇ ਉੱਥੇ ਸਟੋਰ ’ਤੇ ਨੌਕਰੀ ਕਰਦਾ ਸੀ। ਅਮਰੀਕਾ `ਚ ਉਹ ਕਾਰ ’ਤੇ ਜਾ ਰਿਹਾ ਸੀ ਕਿ ਅਚਾਨਕ ਸਾਹਮਣਿਓਂ ਆ ਰਹੀ ਇਕ ਹੋਰ ਕਾਰ ਨਾਲ ਉਸਦੀ ਜ਼ਬਰਦਸਤ ਟੱਕਰ ਹੋ ਗਈ ਤੇ ਇਸ ਹਾਦਸੇ ’ਚ ਵਿਸ਼ਵਦੀਪ ਸਿੰਘ ਦੀ ਜਾਨ ਚਲੀ ਗਈ।ਅੱਜ ਤੜਕੇ ਜਦੋਂ ਮਾਪਿਆਂ ਨੂੰ ਉਸ ਦੀ ਮੌਤ ਦੀ ਸੂਚਨਾ ਮਿਲੀ ਤਾਂ ਉਨ੍ਹਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਵਿਸ਼ਵਦੀਪ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਨੌਜਵਾਨ ਦੀ ਮੌਤ ਨਾਲ ਮਾਛੀਵਾੜਾ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਤੇ ਸ਼ਹਿਰ ਵਾਸੀਆਂ ਵਲੋਂ ਮ੍ਰਿਤਕ ਦੇ ਪਿਤਾ ਸਤਨਾਮ ਸਿੰਘ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

Related Post