post

Jasbeer Singh

(Chief Editor)

Punjab

ਪੰਜਾਬੀ ਮੂਲ ਦੇ ਨੌਜਵਾਨ ਦੀ ਹੋਈ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ

post-img

ਪੰਜਾਬੀ ਮੂਲ ਦੇ ਨੌਜਵਾਨ ਦੀ ਹੋਈ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਲੁਧਿਆਣਾ, 1 ਮਈ 2026 : ਪੰਜਾਬ ਦੇ ਜਿ਼ਲਾ ਲੁਧਿਆਣਾ ਅਧੀਨ ਆਉਂਦੇ ਪਿੰਡ ਘਣਗਸ ਦੇ ਵਸਨੀਕ ਪੰਜਾਬੀ ਮੂਲ ਦੇ ਨੌਜਵਾਨ ਦੀ ਅਮਰੀਕਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਨੇੜਲੇ ਪਿੰਡ ਘਣਗਸ ਦੇ ਵਸਨੀਕ ਜਿਸ ਪੰਜਾਬੀ ਮੂਲ ਦੇ ਨੌਜਵਾਨ ਦੀ ਅਮਰੀਕਾ ਵਿਖੇ ਦਿਲ ਦਾ ਦੌਰਾ ਪੈਣ ਮੌਤ ਹੋ ਗਈ ਹੈ ਦਾ ਨਾਮ ਮਹਿਕਪ੍ਰੀਤ ਸਿੰਘ ਖੰਗੂੜਾ ਹੈ ਤੇ ਉਹ 29 ਸਾਲਾਂ ਦਾ ਸੀ। ਜਿਵੇਂ ਹੀ ਪਿੰਡ ਵਿਚ ਉਸ ਦੀ ਮੌਤ ਦੀ ਖ਼ਬਰ ਮਿਲੀ ਦੋਸਤਾਂ ਮਿੱਤਰਾਂ ਦੇ ਨਾਲ ਨਾਲ ਇਲਾਕੇ ਵਿਚ ਮਾਤਮ ਛਾ ਗਿਆ । ਪਰਿਵਾਰ ਨੇ ਸਰਕਾਰ ਤੋਂ ਕੀਤੀ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਿਤਾ ਉਦੇ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਸ ਦਾ ਬੇਟਾ ਰੋਜ਼ੀ ਰੋਟੀ ਕਮਾਉਣ ਲਈ ਦੋ ਸਾਲ ਪਹਿਲਾਂ ਅਮਰੀਕਾ ਗਿਆ ਸੀ, ਜਿਸ ਤੋਂ ਬਹੁਤ ਸਾਰੀਆਂ ਉਮੀਦਾਂ ਸਨ । ਉਸ ਨੇ ਮੌਤ ਹੋਣ ਤੋਂ ਕੁਝ ਸਮਾਂ ਪਹਿਲਾਂ ਹੀ ਰੌਜ਼ਾਨਾ ਦੀ ਤਰ੍ਹਾਂ ਪਰਵਾਰ ਨਾਲ ਲੰਮਾ ਸਮਾਂ ਫ਼ੋਨ `ਤੇ ਗੱਲ ਕੀਤੀ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀ ਬੇਟੇ ਦੀ ਮ੍ਰਿਤਕ ਦੇਹ ਨੂੰ ਜਲਦੀ ਭਾਰਤ ਲਿਆਂਦਾ ਜਾਵੇ ਤਾਂ ਜੋ ਉਹ ਅਪਣੇ ਪੁੱਤ ਦਾ ਜਾਂਦੀ ਵਾਰ ਮੂੰਹ ਵੇਖ ਸਕਣ ।

Related Post

Instagram