ਪੰਜਾਬੀ ਮੂਲ ਦੇ ਨੌਜਵਾਨ ਦਾ ਇੰਗਲੈਂਡ `ਚ ਹੋਇਆ ਤੇਜਧਾਰ ਹਥਿਆਰਾਂ ਨਾਲ ਕਤਲ
ਇੰਗਲੈਂਡ, 12 ਜੂਨ 2026 : ਪੰਜਾਬੀ ਮੂਲ ਦੇ ਇਕ ਪੰਜਾਬੀ ਨੌਜਵਾਨ (Punjabi youth) ਦਾ ਇੰਗਲੈਂਡ ਦੇ ਸਾਉਥਹਾਲ ਵਿਖੇ ਕਿਸੇ ਵਿਅਕਤੀ ਵਲੋਂ ਤੇਜ ਹਥਿਆਰਾਂ ਨਾਲ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਸ਼ਹਿਰ ਖੇਮਕਰਨ ਦੇ ਪਿੰਡ ਮਹਿੰਦੀਪੁਰ (Village Mehndipur) ਦੇ ਵਸਨੀਕ ਜਿਸ ਪੰਜਾਬੀ ਨੌਜਵਾਨ ਦੀ ਇੰਗਲੈਂਡ ਵਿਚ ਤੇਜਧਾਰ ਹਥਿਆਰਾਂ (Sharp weapons) ਨਾਲ ਹੱਤਿਆ ਕਰ ਦਿੱਤੀ ਗਈ ਹੈ ਦੀ ਪਛਾਣ 26 ਸਾਲਾ ਗੁਰਭੇਜ ਸਿੰਘ ਵੱਜੋਂ ਹੋਈ ਹੈ । ਦੱਸਣਯੋਗ ਹੈ ਕਿ ਵਿਦੇਸ਼ `ਚੋਂ ਹਰ ਰੋਜ਼ ਮੰਦਭਾਗੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਕਸਰ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ਾਂ ਵਿਚ ਗਏ ਪੰਜਾਬੀ ਨੌਜਵਾਨ ਆਪਣੀ ਜਾਨ ਤੋਂ ਹੱਥ ਧੋ ਬੈਠਦੇ ਹਨ ।
ਸਾਉਥਹਾਲ ਦੀ ਪੁਲਸ ਕਰ ਰਹੀ ਹੈ ਘਟਨਾ ਦੀ ਜਾਂਚ
ਮ੍ਰਿਤਕ ਕਰੀਬ ਚਾਰ ਸਾਲ ਪਹਿਲਾਂ ਇੰਗਲੈਂਡ ਗਿਆ ਸੀ, ਜਿਥੇ ਉਹ ਆਪਣੇ ਪਿੰਡ ਦੇ ਹੋਰ ਪੰਜਾਬੀ ਨੌਜਵਾਨਾਂ ਨਾਲ ਕੰਮ ਕਰਦਾ ਸੀ । ਬੀਤੇ ਬੁੱਧਵਾਰ ਇੰਗਲੈਂਡ ਦੇ ਸ਼ਹਿਰ ਸਾਊਥਹਾਲ ’ਚ ਕਿਸੇ ਵਿਆਕਤੀ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ । ਘਟਨਾ ਦਾ ਪੂਰਾ ਵੇਰਵਾ ਨਹੀਂ ਮਿਲਿਆ ਪਰ ਸਾਊਥਹਾਲ ਦੀ ਪੁਲਸ ਜਾਂਚ ਕਰ ਰਹੀ ਹੈ ।
ਪਿੰਡ ਵਿਚ ਫੈਲ ਗਿਆ ਇੱਕੋਦਮ ਸੋਗ
ਲਾਸ਼ ਨੂੰ ਸਥਾਨਕ ਹਸਪਤਾਲ ’ਚ ਰੱਖਿਆ ਹੋਇਆ ਹੈ । ਇਸ ਘਟਨਾ ਦਾ ਪਤਾ ਲੱਗਣ ’ਤੇ ਪਿੰਡ ਮਹਿੰਦੀਪੁਰ ’ਚ ਗ਼ਮਗੀਨ ਮਾਹੌਲ ਹੈ । ਪਿੰਡ ਵਾਸੀਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਮ੍ਰਿਤਕ ਦੀ ਲਾਸ਼ ਪਿੰਡ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਪਰਿਵਾਰ ਆਪਣੇ ਇਕਲੌਤੇ ਪੁੱਤਰ ਦੀਆਂ ਅੰਤਿਮ ਰਸਮਾਂ ਕਰ ਸਕਣ ।
