ਪੰਜਾਬੀ ਮੂਲ ਦੇ ਨੌਜਵਾਨ ਦਾ ਕੈਨੇਡਾ ਵਿਖੇ ਗੋਲੀ ਮਾਰ ਕੇ ਕੀਤਾ ਕਤਲ
ਪਠਾਨਕੋਟ, 1 ਸਤੰਬਰ 2026 : ਪੰਜਾਬ ਦੇ ਜਿਲਾ ਪਠਾਨਕੋਟ (Pathankot) ਦੇ ਵਸਨੀਕ ਪੰਜਾਬੀ ਨੌਜਵਾਨ ਦਾ ਕੈਨੇਡਾ ਵਿਖੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਗੋਲੀਬਾਰੀ ਕਰਕੇ ਕਤਲ (Murder) ਕਰ ਦਿੱਤਾ ਗਿਆ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਦੇ ਸੁੰਦਰ ਨਗਰ ਦੇ ਰਹਿਣ ਵਾਲੇ ਜਿਸ ਪੰਜਾਬੀ ਨੌਜਵਾਨ ਦਾ ਕੈਨੇਡਾ (Canada) ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਵਿਚ ਨੌਜਵਾਨ ਦੀ ਪਛਾਣ 24 ਸਾਲਾ ਹਰਜਸ ਸਿੰਘ ਦੇ ਤੌਰ 'ਤੇ ਹੋਈ ਹੈ । ਦੱਸਣਯੋਗ ਹੈ ਕਿ ਗੋਲੀਬਾਰੀ ਦੀ ਘਟਨਾ ਕੈਨੇਡਾ ਦੇ ਕੈਲਗਰੀ ਸਥਿਤ ਕਾਰਨਰਸਟੋਨ ਬੁਲੇਵਰਡ ਦੇ 1100 ਬਲਾਕ ਦੀ ਹੈ ।
ਪਾਰਟੀ ਵਿਚ ਸ਼ਾਮਲ ਹੋਣ ਗਏ ਹੋਣ ਮੌਕੇ ਵਾਪਰੀ ਘਟਨਾ
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ, ਮ੍ਰਿਤਕ ਹਰਜਸ ਸਿੰਘ ਕੁਝ ਮਹੀਨੇ ਪਹਿਲਾਂ ਹੀ ਆਪਣੇ ਬਿਹਤਰ ਭਵਿੱਖ ਅਤੇ ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਿਆ ਸੀ । ਉਹ ਉੱਥੇ ਇੱਕ ਸਟੋਰ ਵਿੱਚ ਕੰਮ ਕਰਦਾ ਸੀ । ਹਰਜਸ ਇੱਕ ਪਾਰਟੀ ਵਿੱਚ ਸ਼ਾਮਲ ਹੋਣ ਲਈ ਕੈਨੇਡਾ ਦੇ ਕੈਲਗਰੀ ਗਿਆ ਸੀ । ਇਸੇ ਦੌਰਾਨ ਅਣਪਛਾਤੇ ਵਿਅਕਤੀ ਨੇ ਉਸ `ਤੇ ਗੋਲੀ ਚਲਾ (Shoot) ਦਿੱਤੀ ।
ਪਰਿਵਾਰ ਨੇ ਕੀਤੀ ਸਰਕਾਰ ਤੋਂ ਮ੍ਰਿਤਕ ਦੇਹ ਭਾਰਤ ਲਿਆਉਣ ਦੀ ਮੰਗ
ਜਿਵੇਂ ਹੀ ਇਸ ਦੁਖਦਾਈ ਘਟਨਾ ਦੀ ਸੂਚਨਾ ਪਠਾਨਕੋਟ ਦੇ ਸੁੰਦਰ ਨਗਰ ਸਥਿਤ ਉਸ ਦੇ ਘਰ ਪਹੁੰਚੀ, ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ । ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ । ਪਰਿਵਾਰ ਵਿੱਚ ਡੂੰਘੇ ਸਦਮੇ ਵਿਚ ਹੈ । ਸਥਾਨਕ ਲੋਕਾਂ ਅਤੇ ਰਿਸ਼ਤੇਦਾਰਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਪ੍ਰਸ਼ਾਸਨਿਕ ਮਦਦ ਮੁਹੱਈਆ ਕਰਵਾਈ ਜਾਵੇ ।
