
ਸੜਕ ਹਾਦਸੇ ’ਚ ਜ਼ਿੰਦਾ ਸੜਿਆ ਨੌਜਵਾਨ, ਮੋਟਰਸਾਈਕਲ ਤੇ ਟਰੱਕ ਦੀ ਹੋਈ ਟੱਕਰ ਮਗਰੋਂ ਲੱਗੀ ਅੱਗ ਕਾਰਨ ਵਾਪਰਿਆ ਹਾਦਸਾ
- by Aaksh News
- June 9, 2024

ਸ਼ਨਿਚਰਵਾਰ ਸਵੇਰੇ 3 ਵਜੇ ਦੇ ਕਰੀਬ ਸਥਾਨਕ ਨਵਾਂ ਬੱਸ ਸਟੈਂਡ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਅੱਗ ਲੱਗ ਜਾਣ ਕਾਰਨ ਇੱਕ ਨੌਜਵਾਨ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਹਿਲ (25) ਵਾਸੀ ਸਨੌਰ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਇਸ ਦੌਰਾਨ ਮੋਟਰਸਾਈਕਲ ਤੇ ਟਰੱਕ ਵੀ ਸੜ ਕੇ ਸਵਾਹ ਹੋ ਗਏ। ਜਾਣਕਾਰੀ ਅਨੁਸਾਰ ਸਾਹਿਲ ਜੋ ਕਿ ਅਰਬਨ ਅਸਟੇਟ-1 ਦੇ ਇੱਕ ਰੈਸਟੋਰੈਂਟ ’ਚ ਕੰਮ ਕਰਦਾ ਸੀ ਤੇ ਆਪਣੀ ਡਿਊਟੀ ਖਤਮ ਕਰਕੇ ਘਰ ਵਾਪਸ ਜਾ ਰਿਹਾ ਸੀ ਤਾਂ ਨਵੇਂ ਬੱਸ ਸਟੈਂਡ ਚੌਕ ’ਚ ਮੋਟਰਸਾਈਕਲ ਤੇ ਟਰੱਕ ਦੀ ਸਿੱਧੀ ਟੱਕਰ ਹੋ ਗਈ, ਜਿਸ ਦੌਰਾਨ ਸਾਹਿਲ ਮੋਟਰਸਾਈਕਲ ਸਮੇਤ ਟਰੱਕ ਦੇ ਹੇਠਾ ਫਸ ਜਾਣ ’ਤੇ ਮੋਟਰਸਾਈਕਲ ਤੇ ਟਰੱਕ ਨੂੰ ਅੱਗ ਲੱਗ ਗਈ, ਜਿਸ ਦੌਰਾਨ ਅੱਗ ’ਚ ਝੁਲਸ ਜਾਣ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਇਨਾ ਦਰਦਨਾਕ ਸੀ ਕਿ ਕੁਝ ਹੀ ਸਮੇਂ ’ਚ ਮ੍ਰਿਤਕ ਦੀਆਂ ਹੱਡੀਆਂ ਦਾ ਪਿੰਜਰ ਹੀ ਰਹਿ ਗਿਆ ਤੇ ਉਹ ਸਾਰਾ ਸੜ ਗਿਆ ਸੀ। ਘਟਨਾ ਦਾ ਪਤਾ ਲੱਗਣ ’ਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਬਾਈਕ ਸਵਾਰ ਦੀ ਮੌਤ ਹੋ ਚੁੱਕੀ ਸੀ। ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ ਘਟਨਾ ਦੀ ਜਾਂਚ ਕਰਦਿਆ ਮ੍ਰਿਤਕ ਦੇ ਭਰਾ ਵਿਸਾਲ ਦੇ ਬਿਆਨਾਂ ਦੇ ਅਧਾਰ ’ਤੇ ਟਰੱਕ ਚਾਲਕ ਗੁਰਮੇਲ ਸਿੰਘ ਦੇ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਹਾਦਸਾ ਬੱਤੀਆਂ ਵਾਲੇ ਚੌਂਕ ’ਚ ਵਾਪਰਿਆ ਹੈ, ਜਿੱਥੇ ਪੁਲਿਸ 24 ਘੰਟੇ ਮੌਜੂਦ ਰਹਿੰਦੀ ਹੈ ਪਰ ਕਿਸੇ ਵੱਲੋਂ ਕਿ ਮੋਟਰਸਾਈਕਲ ਚਾਲਕ ਨੂੰ ਬਾਹਰ ਕੱਢਣ ਦੀ ਹਿੰਮਤ ਨਹੀਂ ਦਿਖਾਈ ਗਈ ਤੇ ਨੌਜਵਾਨ ਜਿੰਦਾ ਸੜ ਗਿਆ ਅਤੇ ਫਾਈਰ ਬ੍ਰੀਗੇਡ ਨੂੰ ਕਿਸੇ ਹੋਰ ਵਿਅਕਤੀ ਵੱਲੋਂ ਫ਼ੋਨ ਕਰਨ ’ਤੇ ਹੀ ਫਾਈਰ ਬ੍ਰੀਗੇਡ ਵਾਲੇ ਘਟਨਾ ਵਾਲੀ ਥਾਂ ’ਤੇ ਪੁੱਜੇ ਸਨ।