post

Admin

(Chief Editor)

Crime

ਸਬਜੀ ਮੰਡੀ ਜਾ ਰਹੇ ਨੌਜਵਾਨ ਦਾ ਤੇਜਧਾਰ ਹਥਿਆਰਾਂ ਨਾਲ ਹੋਇਆ ਕਤਲ

post-img

ਸਬਜੀ ਮੰਡੀ ਜਾ ਰਹੇ ਨੌਜਵਾਨ ਦਾ ਤੇਜਧਾਰ ਹਥਿਆਰਾਂ ਨਾਲ ਹੋਇਆ ਕਤਲ

ਮਾਨਸਾ, 18 ਜੂਨ 2026 : ਪੰਜਾਬ ਦੇ ਜਿਲਾ ਮਾਨਸਾ (Mansa) ਵਿਖੇ ਸਬਜੀ ਮੰਡੀ ਜਾ ਰਹੇ ਕੈਸ਼ੀਅਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ (Murder) ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਪਤਾ ਚੱਲਿਆ ਹੈ ।

ਕੌਣ ਹੈ ਇਹ ਵਿਅਕਤੀ ਜਿਸਦਾ ਕਰ ਦਿੱਤਾ ਗਿਆ ਕਤਲ

ਮਿਲੀ ਜਾਣਕਾਰੀ ਅਨੁਸਾਰ ਮਾਨਸਾ ਜਿ਼ਲ੍ਹੇ ਦੀ ਸਬਜ਼ੀ ਮੰਡੀ ਜਾ ਰਹੇ ਜਿਸ ਕੈਸ਼ੀਅਰ ਦਾ ਤੇਜ਼ਧਾਰ ਹਥਿਆਰਾਂ (Sharp weapons) ਨਾਲ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਰਾਜਦੀਪ ਸਿੰਘ ਦੇ ਤੌਰ 'ਤੇ ਹੋਈ ਹੈ । ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਫੈਲ ਗਈ । ਪੁਲਸ ਨੇ ਅਣਪਛਾਤੇ ਹਮਲਾਵਰਾਂ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

ਕੀ ਹੈ ਪੂਰਾ ਮਾਮਲਾ

ਸੂਚਨਾ ਅਨੁਸਾਰ ਰਾਜਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਦਰਿਆਪੁਰ ਖੁਰਦ ਸਬਜ਼ੀ ਮੰਡੀ ਵਿੱਚ ਕੈਸ਼ੀਅਰ ਵਜੋਂ ਕੰਮ ਕਰਦਾ ਸੀ ਤੇ ਮੰਗਲਵਾਰ ਸਵੇਰੇ ਜਦੋਂ ਉਹ ਆਪਣੇ ਪਿੰਡ ਤੋਂ ਸਕੂਟਰ ‘ਤੇ ਮੰਡੀ ਜਾ ਰਿਹਾ ਸੀ ਤਾਂ ਜਦੋਂ ਉਹ ਦਰਿਆਪੁਰ ਖੁਰਦ ਅਤੇ ਕੁਲਾਣਾ ਗੇਟ ‘ਤੇ ਪਹੁੰਚਿਆ ਤਾਂ ਕੁਝ ਅਣਪਛਾਤੇ ਵਿਅਕਤੀਆਂ (Unknown persons) ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ । ਉਸ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਅਤੇ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ ।

ਮ੍ਰਿਤਕ ਦੀ ਮਾਂ ਨੇ ਦੱਸਿਆ ਪਹਿਲਾਂ ਵੀ ਮਿਲੀਆਂ ਹਨ ਧਮਕੀਆਂ

ਘਟਨਾ ਦੀ ਜਾਣਕਾਰੀ ਮਿਲਦੇ ਹੀ ਬੁਢਲਾਡਾ ਪੁਲਸ ਅਤੇ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚੀ । ਮ੍ਰਿਤਕ ਦੀ ਮਾਂ ਜਸਵੀਰ ਕੌਰ ਨੇ ਕੁਝ ਵਿਅਕਤੀਆਂ ‘ਤੇ ਸ਼ੱਕ ਪ੍ਰਗਟ ਕੀਤਾ ਅਤੇ ਪੁਲਸ ਤੋਂ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਮੰਗ ਕੀਤੀ । ਉਨ੍ਹਾਂ ਦੱਸਿਆ ਕਿ ਕੁਝ ਵਿਅਕਤੀਆਂ ਨੇ ਪਹਿਲਾਂ ਵੀ ਉਸ ਦੇ ਪਰਿਵਾਰ ਨੂੰ ਧਮਕੀਆਂ ਭਰੀਆਂ ਟਿੱਪਣੀਆਂ ਕੀਤੀਆਂ ਸਨ ।

ਪੁਲਸ ਕਰ ਰਹੀ ਹੈ ਹਮਲਾਵਰਾਂ ਦੀ ਫੜੋ-ਫੜੀ ਲਈ ਛਾਪੇਮਾਰੀਆਂ

ਬੁਢਲਾਡਾ ਸਿਟੀ ਪੁਲਸ ਸਟੇਸ਼ਨ ਦੇ ਇੰਚਾਰਜ ਕਮਲਜੀਤ ਸਿੰਘ ਨੇ ਦੱਸਿਆ ਕਿ ਲਾਸ਼ ਪੋਸਟਮਾਰਟਮ (Postmortem) ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ । ਡੀ. ਐਸ. ਪੀ. ਸਿਕੰਦਰ ਸਿੰਘ ਚੀਮਾ ਨੇ ਕਿਹਾ ਕਿ ਪੁਲਸ ਟੀਮਾਂ ਮੁਲਜ਼ਮਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ । ਜਾਂਚ ਪੂਰੀ ਹੋਣ ਤੋਂ ਬਾਅਦ ਕਤਲ ਦੇ ਕਾਰਨਾਂ ਦਾ ਖੁਲਾਸਾ ਹੋਵੇਗਾ । ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ ਅਤੇ ਇੱਕ ਮਜ਼ਦੂਰ ਪਰਿਵਾਰ ਨਾਲ ਸਬੰਧਤ ਸੀ ।

Related Post

Instagram