
ਵਿਦੇਸ਼ ਦਾ ਵੀਜ਼ਾ ਲੱਗਣ `ਤੇ ਬਾਬਾ ਬਕਾਲਾ ਸਾਹਿਬ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ `ਚ ਹੋਈ ਮੌਤ
- by Jasbeer Singh
- August 19, 2024

ਵਿਦੇਸ਼ ਦਾ ਵੀਜ਼ਾ ਲੱਗਣ `ਤੇ ਬਾਬਾ ਬਕਾਲਾ ਸਾਹਿਬ ਮੱਥਾ ਟੇਕਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ `ਚ ਹੋਈ ਮੌਤ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ ਦਾ ਮਨਪ੍ਰੀਤ ਜਿਸ ਵਲੋਂ ਵਿਦੇਸ਼ ਦਾ ਵੀਜ਼ਾ ਲੱਗਣ ਤੇ ਬਾਬਾ ਬਕਾਲਾ ਸਾਹਿਬ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਜਾਇਆ ਜਾ ਰਿਹਾ ਸੀ ਦਾ ਅੰਮ੍ਰਿਤਸਰ ਦੇ ਗੋਲਡਨ ਗੇਟ ਦੇ ਨਜ਼ਦੀਕ ਹੀ ਬੁਲਟ ਮੋਟਰਸਾਈਕਲ ਦਾ ਇੱਕ ਕਾਰ ਨਾਲ ਐਕਸੀਡੈਂਟ ਹੋ ਗਿਆ, ਜਿਸ ਦੌਰਾਨ ਮਨਪ੍ਰੀਤ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ।ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਦਾ ਨਿਊਜ਼ੀਲੈਂਡ ਦਾ ਵੀਜ਼ਾ ਲੱਗਾ ਸੀ ਤੇ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਰੱਖੜ ਪੁੰਨਿਆਂ ਦੇ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਮੱਥਾ ਟੇਕਣ ਜਾ ਰਿਹਾ ਸੀ। ਫਿਲਹਾਲ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਕਾਰ ਚਾਲਕ ਦੇ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਕਾਰ ਚਾਲਕ ਨੂੰ ਵੀ ਪੁਲਿਸ ਗ੍ਰਿਫਤਾਰ ਕਰ ਲਵੇਗੀ।