post

Jasbeer Singh

(Chief Editor)

Punjab

ਦੋ ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ

post-img

ਦੋ ਸਾਲ ਪਹਿਲਾਂ ਅਮਰੀਕਾ ਗਏ ਨੌਜਵਾਨ ਦੀ ਹੋਈ ਦਿਲ ਦਾ ਦੌਰਾ ਪੈਣ ਕਾਰਨ ਮੌਤ ਗੁਰਦਾਸਪੁਰ 2 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਗੁਰਦਾਸਪੁਰ ਦੇ ਇਕ ਕਸਬੇ ਦੇ ਰਹਿਣ ਵਾਲੇ ਨੌਜਵਾਨ ਦੀ ਅਮਰੀਕਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ। ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਜਿਸ ਨੌਜਵਾਨ ਦੀ ਅਮਰੀਕਾ ਵਿਖੇ ਬਾਥਰੂਮ ਵਿਚ ਨਹਾਉਂਦਿਆਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ ਦਾ ਨਾਮ ਚਰਨਜੀਤ ਸਿੰਘ ਉਰਫ ਰਿੰਕੂ ਹੈ। ਦੱਸਣਯੋਗ ਹੈ ਕਿ ਰਿੰਕੂ ਪਰਿਵਾਰ ਦੀ ਗਰੀਬੀ ਦੂਰ ਕਰਨ ਲਈ ਦੋ ਕੁ ਸਾਲ ਪਹਿਲਾਂ ਹੀ ਅਮਰੀਕਾ ਗਿਆ ਸੀ ਪਰ 27 ਮਾਰਚ ਨੂੰ ਇਹ ਘਟਨਾਕ੍ਰਮ ਵਾਪਰ ਗਿਆ, ਜਿਸ ਨਾਲ ਪੂਰੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ । ਕੀ ਦੱਸਿਆ ਪਰਿਵਾਰਕ ਮੈਂਬਰਾਂ ਨੇ ਚਰਨਜੀਤ ਸਿੰਘ ਦੀ ਮਾਤਾ ਨੇ ਦੁੱਖ ਭਰੇ ਮਨ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਚਰਨਜੀਤ ਸਿੰਘ ਉਰਫ਼ ਰਿੰਕੂ ਦੀ ਮ੍ਰਿਤਕ ਦੇਹ ਪੰਜਾਬ ਲਿਆ ਕੇ ਉਸਨੂੰ ਇਕ ਵਾਰ ਦੇਖਣ ਦੀ ਬੜੀ ਇੱਛਾ ਸੀ ਪਰ ਕਈ ਕਾਰਨਾਂ ਦੇ ਚਲਦਿਆਂ ਉਸਦੀ ਮ੍ਰਿਤਕ ਦੇਹ ਦੇ ਆਖਰੀ ਦਰਸ਼ਨ ਵੀ ਨਾ ਹੋ ਸਕੇ, ਜਿਸਦੇ ਚਲਦਿਆਂ ਬੇਸ਼ਕ ਅੱਜ ਉਸਦਾ ਅਮਰੀਕਾ ਦੀ ਧਰਤੀ ਤੇ ਹੀ ਸਸਕਾਰ ਹੋ ਰਿਹਾ ਹੈ ਪਰ ਉਸਦੀ ਆਤਮਿਕ ਸ਼ਾਂਤੀ ਲਈ ਇਥੇ ਗੁਰਦੁਆਰਾ ਸਾਹਿਬ ਵਿਖੇ ਹੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ 5 ਅਪੈ੍ਰਲ ਨੂੰ ਕੀਤੀ ਜਾਵੇਗੀ।

Related Post

Instagram