post

Admin

(Chief Editor)

Punjab

ਨਹਿਰ ਵਿਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਕਾਰਨ ਹੋਈ ਮੌਤ

post-img

ਨਹਿਰ ਵਿਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਕਾਰਨ ਹੋਈ ਮੌਤ

ਸਮਰਾਲਾ, 22 ਜੂਨ 2026 : ਪੰਜਾਬ ਦੇ ਸਮਰਾਲਾ (Samrala) ਨੇੜਲੇ ਪਿੰਡ ਪੂਨੀਆਂ ਵਿਖੇ ਦੋਸਤਾਂ ਨਾਲ ਸਰਹਿੰਦ ਨਹਿਰ ਵਿਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਦੇ ਕਾਰਨ ਮੌਤ (Death) ਹੋ ਗਈ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸਮਰਾਲਾ ਨੇੜਲੇ ਪਿੰਡ ਪੂਨੀਆ ਵਿਖੇ ਸਰਹਿੰਦ ਨਹਿਰ ਵਿਚ ਨਹਾਉਣ ਗਏ ਜਿਸ ਨੌਜਵਾਨ ਦੀ ਪੈਰ ਫਿਸਲਣ (Slipping feet) ਕਾਰਨ ਨਹਿਰ ਵਿਚ ਡਿੱਗਣ ਤੋਂ ਬਾਅਦ ਡੁੱਬਣ ਕਾਰਨ (Due to drowning) ਮੌਤ ਹੋ ਗਈ ਹੈ ਦੀ ਪਛਾਣ ਪ੍ਰਦੀਪ ਸਿੰਘ ਔਜਲਾ (22) ਵਾਸੀ ਤੱਖਰਾਂ ਦੇ ਤੌਰ ਤੇ ਹੋਈ ਹੈ ।

ਤੇਜ ਵਹਾਅ ਦੇ ਚਲਦਿਆਂ ਦੋਸਤ ਨਹੀਂ ਬਚਾ ਸਕੇ ਨੌਜਵਾਨ ਨੂੰ

ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦੀਪ ਸਿੰਘ ਆਪਣੇ ਦੋਸਤਾਂ ਨਾਲ ਪਿੰਡ ਪੂਨੀਆਂ ਨੇੜ੍ਹੇ ਵਗਦੀ ਸਰਹਿੰਦ ਨਹਿਰ ਵਿਚ ਆਪਣੇ ਦੋਸਤਾਂ ਨਾਲ ਨਹਾਉਣ ਲਈ ਗਿਆ ਸੀ ਅਤੇ ਨਹਾਉਂਦੇ ਸਮੇਂ ਉਸਦਾ ਪੈਰ ਤਿਲਕ ਗਿਆ ਜੋ ਕਿ ਪਾਣੀ ਦੇ ਤੇਜ਼ ਵਹਾਅ ਵਿਚ ਰੁੜ ਗਿਆ । ਮ੍ਰਿਤਕ ਦੇ ਦੋਸਤਾਂ ਵਲੋਂ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਉਸ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਸਨੂੰ ਬਚਾ ਨਾ ਸਕੇ ।

ਹਾਦਸੇ ਦਾ ਪਤਾ ਚਲਦਿਆਂ ਹੀ ਪਰਿਵਾਰਕ ਮੈਂਬਰ ਤੇ ਪੁਲਸ ਨੇ ਕੀਤੀ ਕਾਰਵਾਈ ਸ਼ੁਰੂ

ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਤੇ ਪੁਲਸ ਪਾਰਟੀ ਵੀ ਮੌਕੇ ’ਤੇ ਪੁੱਜ ਗਈ ਜਿਨ੍ਹਾਂ ਵਲੋਂ ਗੋਤਾਖੋਰਾਂ ਦੀ ਮੱਦਦ ਨਾਲ ਦੀ ਭਾਲ ਸ਼ੁਰੂ ਕੀਤੀ । ਕੁਝ ਸਮੇਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ । ਪੁਲਸ ਨੇ ਲਾਸ਼ ਨੂੰ ਕਬਜੇ ’ਚ ਲੈ ਕੇ ਪੋਸਟਮਾਰਟਮ (Postmortem) ਲਈ ਭੇਜ ਦਿੱਤਾ । ਜ਼ਿਕਰਯੋਗ ਹੈ ਕਿ ਮ੍ਰਿਤਕ ਪ੍ਰਦੀਪ ਸਿੰਘ ਅਜੇ ਕੁਆਰਾ ਸੀ ਅਤੇ ਕਬੱਡੀ ਦਾ ਵਧੀਆ ਖਿਡਾਰੀ ਸੀ । ਪ੍ਰਦੀਪ ਸਿੰਘ ਦੀ ਮੌਤ ਨਾਲ ਪਿੰਡ ਤੱਖਰਾਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।

Related Post

Instagram