ਤੇਜ਼ ਰਫ਼ਤਾਰ ਟਰਾਲੇ ਦੀ ਫੇਟ ਵਿਚ ਆਉਣ ਨਾਲ ਮੋਟਰਸਾਈਕਲ ਚਾਲਕ ਨੌਜਵਾਨ ਦੀ ਹੋਈ ਮੌਤ
- by Jasbeer Singh
- November 24, 2025
ਤੇਜ਼ ਰਫ਼ਤਾਰ ਟਰਾਲੇ ਦੀ ਫੇਟ ਵਿਚ ਆਉਣ ਨਾਲ ਮੋਟਰਸਾਈਕਲ ਚਾਲਕ ਨੌਜਵਾਨ ਦੀ ਹੋਈ ਮੌਤ ਨਾਭਾ, 24 ਨਵੰਬਰ 2025 : ਪੰਜਾਬ ਵਿੱਚ ਦਿਨੋ-ਦਿਨ ਸੜਕ ਹਾਦਸਿਆਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਅਤੇ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ । ਟਰਾਲੇ ਨੇ ਮਾਰੀ ਮੋਟਰਸਾਈਕਲ ਸਵਾਰ ਨੂੰ ਟੱਕਰ ਇਸ ਤਰ੍ਹਾਂ ਦਾ ਹੀ ਦਰਦਨਾਕ ਸੜਕੀ ਹਾਦਸਾ ਵਾਪਰਿਆ ਨਾਭਾ ਦੇ ਬੌੜਾਂ ਗੇਟ ਚੌਂਕ ਵਿਖੇ ਜਿੱਥੇ ਟਰਾਲੇ ਨੇ ਮੋਟਰਸਾਈਕਲ ਸਵਾਰ 35 ਸਾਲਾਂ ਨੌਜਵਾਨ ਅਭੇ ਮੋਰੀਆ ਨੂੰ ਟੱਕਰ ਮਾਰ ਦਿੱਤੀ ਅਤੇ ਮੋਟਰਸਾਈਕਲ ਚਾਲਕ ਟਰਾਲੇ ਦੇ ਟਾਇਰ ਹੇਠਾਂ ਆਉਣ ਨਾਲ ਉਸ ਦੀ ਮੌਕੇ ਤੇ ਮੌਤ ਹੋ ਗਈ । ਮ੍ਰਿਤਕ ਪਟਿਆਲਾ ਦਾ ਰਹਿਣ ਵਾਲਾ ਸੀ ਜੋ ਕਿ ਨਾਭਾ ਵਿਖੇ ਇਕ ਨਿਜੀ ਫੈਕਟਰੀ ਵਿੱਚ ਕੰਮ ਕਰਦਾ ਸੀ । ਇਸ ਮਾਮਲੇ ਵਿੱਚ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ `ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਟਰਾਲਾ ਚਾਲਕ ਮੌਕੇ ਤੋਂ ਟਰਾਲਾ ਛੱਡ ਕੇ ਹੋਇਆ ਫਰਾਰ ਨਾਭਾ ਦੇ ਬੌੜਾਂ ਗੇਟ ਵਿਖੇ ਟਰਾਲਾ ਚਾਲਕ ਦੀ ਅਣਗਹਿਲੀ ਦੇ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ । ਮ੍ਰਿਤਕ ਪਟਿਆਲਾ ਦਾ ਰਹਿਣ ਵਾਲਾ ਸੀ ਅਤੇ ਜਦੋਂ ਉਹ ਮੋਟਰਸਾਈਕਲ ਤੇ ਸਵਾਰ ਹੋ ਕੇ ਨਾਭਾ ਦੇ ਇੱਕ ਨਿਜੀ ਫੈਕਟਰੀ ਵਿੱਚ ਮੈਨੇਜਰ ਦੇ ਤੌਰ ਤੇ ਕੰਮ ਕਰਦਾ ਸੀ। ਜਦੋਂ ਉਹ ਨਾਭਾ ਦੇ ਬੌੜਾਂ ਗੇਟ ਵਿਖੇ ਪਹੁੰਚੇ ਤਾਂ ਟਰਾਲੇ ਨੇ ਉਸ ਨੂੰ ਫੇਟ ਮਾਰੀ ਅਤੇ ਉਹ ਟਰਾਲੇ ਦੇ ਟਾਇਰ ਦੇ ਨੀਚੇ ਆ ਗਿਆ ਅਤੇ ਉਸਦੀ ਮੌਕੇ ਤੇ ਮੌਤ ਹੋ ਗਈ। ਟਰਾਲਾ ਚਾਲਕ ਮੌਕੇ ਤੋਂ ਟਰਾਲਾ ਛੱਡ ਕੇ ਫਰਾਰ ਹੋ ਗਿਆ । ਨਾਭਾ ਕੋਤਵਾਲੀ ਪੁਲਸ ਦੇੇ ਜਾਂਚ ਅਧਿਕਾਰੀ ਨੇ ਕੀ ਦੱਸਿਆ ਇਸ ਮੌਕੇ ਨਾਭਾ ਕੋਤਵਾਲੀ ਪੁਲਿਸ ਦੇ ਜਾਂਚ ਅਧਿਕਾਰੀ ਅਮਰੀਕ ਸਿੰਘ ਨੇ ਦੱਸਿਆ ਕਿ ਇਹ ਨੌਜਵਾਨ ਅਭੇ ਮੋਰੀਆ ਪਟਿਆਲਾ ਦਾ ਰਹਿਣ ਵਾਲਾ ਸੀ ਅਤੇ ਨਾਭਾ ਵਿਖੇ ਫੈਕਟਰੀ ਵਿੱਚ ਕੰਮ ਕਰਦਾ ਸੀ।ਟਰਾਲਾ ਚਾਲਕ ਦੀ ਅਣਗਹਿਲੀ ਦੇ ਕਾਰਨ ਇਹ ਹਾਦਸਾ ਵਾਪਰਿਆ ਅਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲੈ ਕੇ ਲਾਸ਼ ਕਬਜ਼ੇ ਵਿੱਚ ਲੈਣ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
