post

Jasbeer Singh

(Chief Editor)

Punjab

ਲੁਧਿਆਣਾ ਵਿਖੇ ਇਕ ਨੌਜਵਾਨ ਨੇ ਪੱਖੇ ਨਾਲ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

post-img

ਲੁਧਿਆਣਾ ਵਿਖੇ ਇਕ ਨੌਜਵਾਨ ਨੇ ਪੱਖੇ ਨਾਲ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ ਲੁਧਿਆਣਾ, 10 ਅਪ੍ਰੈਲ 2026 : ਪੰਜਾਬ ਦੇ ਜਿਲਾ ਲੁਧਿਆਣਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਹੀ ਘਰ ਵਿਚ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਪਤਾ ਚੱਲਿਆ ਹੈ। ਸ਼ੁਰੂਆਤੀ ਜਾਂਚ ਵਿਚ ਕੀ ਆਇਆ ਸਾਹਮਣੇ ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਵਿਖੇ ਜੋ ਇਕ ਨੌਜਵਾਨ ਨੇ ਆਪਣੇ ਹੀ ਘਰ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ ਦੇ ਕੋਲੋਂ ਇਕ ਸੁਸਾਇਡ ਨੋਟ ਵੀ ਬਰਾਮਦ ਹੋਇਆ ਹੈ ਤੇ ਜਿਸ ਵਿਚ ਕੁੱਝ ਵਿਅਕਤੀਆਂ ਨਾਲ ਪੈਸਿਆਂ ਦੇ ਲੈਣ-ਦੇਣ ਦਾ ਹਿਸਾਬ ਕਿਤਾਬ ਚੱਲ ਰਿਹਾ ਸੀ ਦਾ ਨਾ ਵੀ ਲਿਖਿਆ ਗਿਆ ਹੈ। ਸ਼ੁਰੂਆਤੀ ਜਾਂਚ ਵਿਚ ਨੌਜਵਾਨ ਵਲੋਂ ਅਜਿਹਾ ਕੀਤਾ ਜਾਣਾ ਨੌਜਵਾਨ ਦੇ ਮਾਨਸਿਕ ਤਣਾਅ ਵਿਚ ਹੋਣਾ ਦੱਸਿਆ ਜਾ ਰਿਹਾ ਹੈ। ਪੁਲਸ ਨੇ ਲਾਸ਼ ਕਬਜੇ ਵਿਚ ਲੈ ਕੇ ਕਰ ਦਿੱਤੀ ਹੈ ਅਗਲੇਰੀ ਕਾਰਵਾਈ ਸ਼ੁਰੂ ਪੰਜਾਬ ਪੁਲਸ ਨੇ ਸੂਚਨਾ ਮਿਲਦਿਆਂ ਹੀ ਘਟਨਾ ਵਾਲੀ ਥਾਂ ਤੇ ਪਹੁੰਚ ਕੇ ਘਟਨਾਕ੍ਰਮ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਮੌਤ ਦੇ ਹੋਰ ਕੀ ਕੀ ਕਾਰਨ ਰਹੇ ਸਨ। ਪੁਲਸ ਵਲੋਂ ਸੁਸਾਇਡ ਨੋਟ ਵੀ ਲਿਖੇ ਗਏ ਨਾਮਾਂ ਵਾਲੇ ਵਿਅਕਤੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਅਜਿਹਾ ਕਦਮ ਚੁੱਕਣ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ ।

Related Post

Instagram