post

Jasbeer Singh

(Chief Editor)

Punjab

ਪਿੰਡ ਬੇਨੜਾ ਦੇ ਨੌਜਵਾਨ ਨੇ ਕੀਤੀ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ

post-img

ਪਿੰਡ ਬੇਨੜਾ ਦੇ ਨੌਜਵਾਨ ਨੇ ਕੀਤੀ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਧੂਰੀ, 23 ਫਰਵਰੀ 2026 : ਪੰਜਾਬ ਦੇ ਧੂਰੀ ਧੂਰੀ ਦੇ ਪਿੰਡ ਬੇਨੜਾ ਵਿਖੇ ਇਕ ਨੌਜਵਾਨ ਵਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਧੂਰੀ ਦੇ ਜਿਸ ਪਿੰਡ ਬੇਨੜਾ ਦੇ ਵਸਨੀਕ ਨੌਜਵਾਨ ਵਲੋਂ ਆਪਣੇ ਆਪ ਨੂੰ ਹੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਪਤਾ ਚੱਲਿਆ ਹੈ ਦਾ ਨਾਮ ਅਜੈਵੀਰ ਸਿੰਘ ਦਿਓਲ ਹੈ। ਜਾਣਕਾਰੀ ਮਤਾਬਕ ਉਕਤ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਸਿਰਫ਼ ਇਸ ਲਈ ਮਾਰ ਲਈ ਕਿਉਂਕਿ ਜੇ. ਈ. ਈ. (ਮੇਨਜ) ਵਿਚ ਉਸਦੇ ਨੰਬਰ ਘੱਟ ਆਏ ਸਨ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ਤੇ ਕਰ ਲਿਆ ਹੈ ਕੇਸ ਦਰਜ ਸੂਚਨਾ ਮੁਤਾਬਕ ਮ੍ਰਿਤਕ ਅਜੈਵੀਰ ਸਿੰਘ ਨੇ ਕੁਝ ਸਮਾਂ ਪਹਿਲਾਂ ਹੀ ਜੇ. ਈ. ਈ. ਮੇਨਜ਼ ਦੀ ਪ੍ਰੀਖਿਆ ਦਿੱਤੀ ਸੀ, ਜਿਸ `ਚ ਘੱਟ ਅੰਕ ਆਉਣ ਕਾਰਨ ਉਹ ਮਾਨਸਿਕ ਤੌਰ `ਤੇ ਪਰੇਸ਼ਾਨ ਚੱਲ ਰਿਹਾ ਸੀ। ਇਸੇ ਪਰੇਸ਼ਾਨੀ ਦੇ ਚੱਲਦਿਆਂ ਉਸ ਨੇ ਬੀਤੀ ਰਾਤ ਨੂੰ ਆਪਣੇ ਘਰ `ਚ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਜਿਸ ਨਾਲ ਅਜੈਵੀਰ ਸਿੰਘ ਦੀ ਮੌਕੇ `ਤੇ ਹੀ ਮੌਤ ਹੋ ਗਈ। ਥਾਣਾ ਸਦਰ ਧੂਰੀ `ਚ ਪਰਿਵਾਰ ਦੇ ਬਿਆਨਾਂ ਦੇ ਆਧਾਰ `ਤੇ ਕੇਸ ਦਰਜ ਕਰ ਲਿਆ ਗਿਆ ਹੈ।

Related Post

Instagram