post

Jasbeer Singh

(Chief Editor)

crime

ਪਿੰਡ ਚੰਬਾ ਕਲਾ ਮੰਡ ਇਲਾਕੇ ’ਚ ਜ਼ਮੀਨੀ ਝਗੜੇ ਦੇ ਚਲਦਿਆਂ ਨੌਜਵਾਨ ਦਾ ਹੋਇਆ ਗੋਲੀਆਂ ਮਾਰ ਕੇ ਕਤਲ

post-img

ਪਿੰਡ ਚੰਬਾ ਕਲਾ ਮੰਡ ਇਲਾਕੇ ’ਚ ਜ਼ਮੀਨੀ ਝਗੜੇ ਦੇ ਚਲਦਿਆਂ ਨੌਜਵਾਨ ਦਾ ਹੋਇਆ ਗੋਲੀਆਂ ਮਾਰ ਕੇ ਕਤਲ ਤਰਨਤਾਰਨ : ਪੰਜਾਬ ਦੇ ਸ਼ਹਿਰ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਚੰਬਾ ਕਲਾ` ਮੰਡ ਇਲਾਕੇ ’ਚ ਜ਼ਮੀਨੀ ਝਗੜੇ ਨੂੰ ਲੈ ਕੇ ਇਕ ਨੌਜਵਾਨ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ, ਜਦਕਿ ਉਸਦਾ ਦੂਸਰਾ ਭਰਾ ਜ਼ਖ਼ਮੀ ਦੱਸਿਆ ਜਾ ਰਿਹਾ ਹੈ, ਜਿਸ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ । ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਬਰਾਂ ਅਤੇ ਪਿੰਡ ਦੇ ਮੌਜੂਦਾ ਸਰਪੰਚ ਸਵਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ ਦਾ ਪਿਛਲੇ ਕੁਝ ਸਮੇਂ ਤੋਂ ਕਈ ਪਿੰਡ ਦੇ ਲੋਕਾਂ ਨਾਲ ਵਿਵਾਦ ਚੱਲ ਰਿਹਾ ਸੀ । ਅੱਜ ਉਸੇ ਜ਼ਮੀਨ ਨੂੰ ਲੈ ਕੇ ਫਿਰ ਵਿਵਾਦ ਹੋ ਗਿਆ ਅਤੇ ਦੂਜੀ ਧਿਰ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਉਸ ਦਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ ਹੈ । ਮ੍ਰਿਤਕ ਦੀ ਪਛਾਣ ਸਮਸ਼ੇਰ ਸਿੰਘ ਸ਼ੇਰਾ (24) ਵਜੋਂ ਹੋਈ ਹੈ। ਮੌਕੇ ਦੀ ਵੀਡੀਓ ਅਤੇ ਤਸਵੀਰਾਂ ਵੀ ਸਾਹਮਣੇ ਆਈਆਂ ਹਨ । ਇਸ ਸਬੰਧੀ ਥਾਣਾ ਚੋਹਲਾ ਸਾਹਿਬ ਦੇ ਮੁਖੀ ਸਬ ਇੰਸਪੈਕਟਰ ਰਾਜ ਕੁਮਾਰ ਨਾਲ ਹੋਈ ਗੱਲਬਾਤ ਕਰਦਿਆਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਛਾਪੇਮਾਰੀ ਕੀਤੀ ਜਾ ਰਹੀ ਹੈ । ਪਰਿਵਾਰਕ ਮੈਬਰਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਸਮਾਂ ਇਨਸਾਫ਼ ਨਹੀਂ ਮਿਲਦਾ, ਮ੍ਰਿਤਕ ਨੌਜਵਾਨ ਦਾ ਸਸਕਾਰ ਨਹੀਂ ਕੀਤਾ ਜਾਵੇਗਾ ।

Related Post