ਅਧਿਕਾਰੀਆਂ ਕਰਮਚਾਰੀਆਂ ਲਈ ਆਧਾਰ ਆਧਾਰਤ ਬਾਇਓਮੈਟ੍ਰਿਕ ਹਾਜ਼ਰੀ ਕੀਤੀ ਲਾਜ਼ਮੀ
- by Jasbeer Singh
- December 4, 2025
ਅਧਿਕਾਰੀਆਂ ਕਰਮਚਾਰੀਆਂ ਲਈ ਆਧਾਰ ਆਧਾਰਤ ਬਾਇਓਮੈਟ੍ਰਿਕ ਹਾਜ਼ਰੀ ਕੀਤੀ ਲਾਜ਼ਮੀ ਚੰਡੀਗੜ੍ਹ, 4 ਦਸੰਬਰ 2205 : ਚੰਡੀਗੜ੍ਹ ਨਗਰ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ ਨੇ ਇਕ ਮੀਟਿੰਗ ਬੁਲਾ ਕੇ ਹੁਕਮ ਜਾਰੀ ਕੀਤਾ ਹੈ ਕਿ ਕਾਰਪੋਰੇਸ਼ਨ ਦੇ ਸਮੁੱਚੇ ਅਧਿਕਾਰੀਆਂ-ਕਰਮਚਾਰੀਆਂ ਲਈ ਆਧਾਰ-ਆਧਾਰਤ ਬਾਇਓਮੈਟ੍ਰਿਕ ਹਾਜ਼ਰੀ ਲਾਜ਼ਮੀ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਨਵੰਬਰ ਤੋਂ ਆਧਾਰ-ਲਿੰਕਡ ਤਨਖਾਹ ਵੰਡ ਨੂੰ ਲਾਗੂ ਕਰਨ ਦੇ ਪਹਿਲਾਂ ਦੇ ਨਿਰਦੇਸ਼ਾਂ ਦੇ ਬਾਵਜੂਦ, ਤਕਨੀਕੀ ਅਤੇ ਪ੍ਰਸ਼ਾਸਕੀ ਦੇਰੀ ਕਾਰਨ ਸਿਸਟਮ ਪੂਰੀ ਤਰ੍ਹਾਂ ਕਾਰਜਸ਼ੀਲ ਨਹੀਂ ਹੋ ਸਕਿਆ। ਦਸੰਬਰ ਦੀ ਤਨਖਾਹ ਆਧਾਰ ਆਧਾਰਤ ਬਾਇਓਮੈਟ੍ਰਿਕ ਹਾਜ਼ਰੀ ਪ੍ਰਣਾਲੀ ਨੂੰ ਜੋੜਨ ਤੋ਼ ਬਾਅਦ ਹੀ ਕੀਤੀ ਜਾਵੇਗੀ ਜਾਰੀ ਕਮਿਸ਼ਨਰ ਅਮਿਤ ਕੁਮਾਰ ਨੇ ਬਾਇਓਮੈਟ੍ਰਿਕਸ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਇੱਕ ਉੱਚ ਪੱਧਰੀ ਮੀਟਿੰਗ ਵਿਚ ਵਾਰ-ਵਾਰ ਦੇਰੀ ‘ਤੇ ਨਾਰਾਜ਼ਗੀ ਪ੍ਰਗਟ ਕਰਦਿਆਂ ਨਿਰਦੇਸ਼ ਜਾਰੀ ਕੀਤੇ ਕਿ ਦਸੰਬਰ ਦੀਆਂ ਤਨਖਾਹਾਂ ਬਿਨਾਂ ਕਿਸੇ ਛੋਟ ਦੇ ਹਰੇਕ ਕਰਮਚਾਰੀ ਲਈ ਆਧਾਰ-ਅਧਾਰਤ ਬਾਇਓਮੈਟ੍ਰਿਕ ਹਾਜ਼ਰੀ ਪ੍ਰਣਾਲੀ ਨੂੰ ਜੋੜਨ ਤੋਂ ਬਾਅਦ ਹੀ ਜਾਰੀ ਕੀਤੀਆਂ ਜਾਣਗੀਆਂ। ਉਨ੍ਹਾਂ ਚੇਤਾਵਨੀ ਦਿੱਤੀ ਕਿ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ‘ਤੇ ਜਿ਼ੰਮੇਵਾਰ ਅਧਿਕਾਰੀਆਂ ਵਿਰੁੱਧ ਢੁੱਕਵੀਂ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦਸੰਬਰ ਤੋਂ ਬਾਅਦ ਤਨਖਾਹ ਪ੍ਰਕਿਰਿਆ ਲਈ ਹਾਜ਼ਰੀ ਦੀ ਕੋਈ ਵੀ ਸਰੀਰਕ ਤਸਦੀਕ ਸਵੀਕਾਰ ਨਹੀਂ ਕੀਤੀ ਜਾਵੇਗੀ।
