post

Jasbeer Singh

(Chief Editor)

Patiala News

ਜ਼ਿਲ੍ਹੇ ਵਿੱਚ ਜਨਤਕ ਥਾਵਾਂ 'ਤੇ ਅਸਲਾ, ਵਿਸਫੋਟਕ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਮਨਾਹੀ ਹੁਕਮ ਜਾਰੀ

post-img

ਜ਼ਿਲ੍ਹੇ ਵਿੱਚ ਜਨਤਕ ਥਾਵਾਂ 'ਤੇ ਅਸਲਾ, ਵਿਸਫੋਟਕ ਅਤੇ ਤੇਜ਼ਧਾਰ ਹਥਿਆਰ ਲੈ ਕੇ ਜਾਣ 'ਤੇ ਮਨਾਹੀ ਹੁਕਮ ਜਾਰੀ ਪਟਿਆਲਾ, 7 ਅਗਸਤ : ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਜ਼ਿਲ੍ਹੇ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਅਤੇ ਲੋਕ ਹਿਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਜਨਤਕ ਥਾਵਾਂ 'ਤੇ ਅਗਨ ਸ਼ਸ਼ਤਰ, ਅਸਲਾ, ਵਿਸਫੋਟਕ, ਜਲਣਸ਼ੀਲ, ਚੀਜ਼ਾਂ, ਤੇਜ਼ਧਾਰ ਹਥਿਆਰ ਜਿਵੇਂ ਕਿ ਟਕੂਏ, ਬਰਛੇ, ਤ੍ਰਿਸ਼ੂਲ ਆਦਿ ਸ਼ਾਮਲ ਹਨ, ਨੂੰ ਚੁੱਕਣ 'ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਕਤੂਬਰ 2024 ਤੱਕ ਲਾਗੂ ਰਹਿਣਗੇ। ਇਹ ਹੁਕਮ ਦਿਵਿਆਂਗ/ਬਿਰਧ ਵਿਅਕਤੀ (ਜੋ ਬਿਨਾਂ ਡੰਡੇ ਲਾਠੀ ਦੇ ਸਹਾਰੇ ਤੋਂ ਚੱਲ ਨਹੀਂ ਸਕਦੇ) ਅਤੇ ਸੁਰੱਖਿਆ ਅਮਲੇ/ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ 'ਤੇ ਲਾਗੂ ਨਹੀਂ ਹੋਵੇਗਾ।

Related Post