ਆਮ ਆਦਮੀ ਪਾਰਟੀ ਵੱਲੋਂ ਹਰਪਾਲ ਜੂਨੇਜਾ ਪੀ. ਆਰ. ਟੀ. ਸੀ. ਦੇ ਨਵੇਂ ਚੇਅਰਮੈਨ ਨਿਯੁਕਤ
- by Jasbeer Singh
- January 22, 2026
ਆਮ ਆਦਮੀ ਪਾਰਟੀ ਵੱਲੋਂ ਹਰਪਾਲ ਜੂਨੇਜਾ ਪੀ. ਆਰ. ਟੀ. ਸੀ. ਦੇ ਨਵੇਂ ਚੇਅਰਮੈਨ ਨਿਯੁਕਤ ਚੰਡੀਗੜ੍ਹ, 22 ਜਨਵਰੀ 2026 : ਆਮ ਆਦਮੀ ਪਾਰਟੀ ਨੇ ਹਰਪਾਲ ਜੂਨੇਜਾ ਨੂੰ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਹੈ । ਇਸ ਸਬੰਧੀ ਸਰਕਾਰ ਵੱਲੋਂ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਹਰਪਾਲ ਜੂਨੇਜਾ ਦੀ ਨਿਯੁਕਤੀ ਨਾਲ ਪੀ. ਆਰ. ਟੀ. ਸੀ. ਦੀ ਕਾਰਗੁਜ਼ਾਰੀ ਵਿੱਚ ਸੁਧਾਰ ਆਵੇਗਾ ਅਤੇ ਯਾਤਰੀਆਂ ਨੂੰ ਹੋਰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ । ਹਰਪਾਲ ਜੂਨੇਜਾ ਨੇ ਆਪਣੀ ਨਿਯੁਕਤੀ ‘ਤੇ ਪਾਰਟੀ ਲੀਡਰਸ਼ਿਪ ਅਤੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੀ. ਆਰ. ਟੀ. ਸੀ. ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ, ਪਾਰਦਰਸ਼ੀ ਪ੍ਰਬੰਧਨ ਲਿਆਂਦੇ ਜਾਣ ਅਤੇ ਯਾਤਰੀਆਂ ਨੂੰ ਸੁਰੱਖਿਅਤ ਤੇ ਸੁਵਿਧਾਜਨਕ ਆਵਾਜਾਈ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ ।
