

ਪਟਿਆਲਾ, 28 ਅ੍ਰਪੈਲ (ਜਸਬੀਰ): ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ .ਧਰਮਵੀਰ ਗਾਂਧੀ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਭਾਜਪਾ ਦੀ ਬੀ ਟੀਮ ਦੇ ਤੌਰ’ਤੇ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜੋ ਹੁਕਮ ਹੁੰਦੇ ਹਨ, ਉਨ੍ਹਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਪਾਰਟੀ ਨੇ ਚੋਣਾ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਪੰਜਾਬ ਵਿਚ ਸਰਕਾਰ ਬਣਨ ’ਤੇ ਕਿਸਾਨਾ ਨੂੰ ਐਮ.ਐਸ.ਪੀ ਦਿੱਤੀ ਜਾਵੇਗੀ। ਪੰਜਾਬ ਦੇ ਲੋਕਾਂ ਨੇ ਵੱਡੇ ਬਹੁਮਤ ਨਾਲ ਸਰਕਾਰ ਵੀ ਬਣਾ ਦਿੱਤੀ, ਪਰ ਹੁਣ ਉਹ ਐਮ.ਐਸ.ਪੀ. ਤੋਂ ਮੁਕਰ ਗਏ ਹਨ। ਇਸ ਮੌਕੇ ਪੀ.ਪੀ.ਸੀ.ਸੀ. ਦੇ ਮੈਂਬਰ ਹਰਵਿੰਦਰ ਸਿੰਘ ਨਿੱਪੀ ਨੇ ਕਿਹਾ ਕਿ ਭਾਜਪਾ ਨਾਲ ਲੜਾਈ ਸਿਰਫ ’ਤੇ ਸਿਰਫ ਕਾਂਗਰਸ ਪਾਰਟੀ ਹੀ ਲੜ ਰਹੀ ਹੈ,ਉਨ੍ਹਾਂ ਕਿਹਾ ਕਿ ਡਾ. ਗਾਂਧੀ ਪਾਰਲੀਮੈਂਟ ਵਿਚ ਜਾ ਕੇ ਪੰਜਾਬ ਦੀ ਅਵਾਜ਼ ਬੁਲੰਦ ਕਰਨਗੇ।