post

Jasbeer Singh

(Chief Editor)

Patiala News

ਆਮ ਆਦਮੀ ਪਾਰਟੀ ਸਿੱਖਿਆ ਵਿਭਾਗ ਦਾ ਦੁਰਪਯੋਗ ਕਰਕੇ 18 ਸਾਲ ਦੇ ਨਵੇਂ ਵੋਟਰਾਂ ਦੀ ਸੋਚ ਨੂੰ ਆਪਣੇ ਪੱਖ ਵਿੱਚ ਪ੍ਰਭਾਵਿਤ ਕ

post-img

ਆਮ ਆਦਮੀ ਪਾਰਟੀ ਸਿੱਖਿਆ ਵਿਭਾਗ ਦਾ ਦੁਰਪਯੋਗ ਕਰਕੇ 18 ਸਾਲ ਦੇ ਨਵੇਂ ਵੋਟਰਾਂ ਦੀ ਸੋਚ ਨੂੰ ਆਪਣੇ ਪੱਖ ਵਿੱਚ ਪ੍ਰਭਾਵਿਤ ਕਰ ਰਹੀ ਹੈ : ਰੇਖਾ ਅਗਰਵਾਲ ਪਟਿਆਲਾ, 10 ਮਾਰਚ () : ਜਿ਼ਲਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਮਹਿਲਾ ਵਿੰਗ ਦੀ ਪ੍ਰਧਾਨ ਰੇਖਾ ਅਗਰਵਾਲ ਨੇ ਆਮ ਆਦਮੀ ਪਾਰਟੀ ਤੇ ਦੋਸ਼ ਲਗਾਇਆ ਕਿ ਆਪ ਪਾਰਟੀ ਸਿੱਖਿਆ ਵਿਭਾਗ ਦਾ ਸਹੀ ਇਸਤੇਮਾਲ ਨਾ ਕਰਕੇ 18 ਸਾਲ ਦੇ ਜਾਂ 18 ਸਾਲ ਦੇ ਹੋਣ ਵਾਲੇ ਨਵੇਂ ਵੋਟਰਾਂ ਦੀ ਸੋਚ ਨੂੰ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਪ੍ਰਭਾਵਿਤ ਕਰਨ ਦਾ ਯਤਨ ਕਰ ਰਹੀ ਹੈ।ਰੇਖਾ ਅਗਰਵਾਲ ਨੇ ਕਿਹਾ ਕਿ ਪੰਜਾਬ ਵਿੱਚ 13 ਲੋਕ ਸਭਾ ਦੀਆਂ ਸੀਟਾਂ ਵਿੱਚੋਂ 10 `ਤੇ ਚੋਣ ਹਾਰਣ ਤੋਂ ਬਾਅਦ ਪੰਚਾਇਤ ਚੋਣਾਂ ਵਿੱਚ ਚੋਂਣ ਨਿਸ਼ਾਨ `ਤੇ ਉਮੀਦਵਾਰ ਖੜੇ ਕਰਨ ਤੋਂ ਭੱਜੀ ਆਮ ਆਦਮੀ ਪਾਰਟੀ ਨੂੰ ਕੁਝ ਦਿਨ ਪਹਿਲਾਂ ਹੋਈਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਵਿੱਚ ਪਟਿਆਲਾ ਸ਼ਹਿਰ ਨੂੰ ਛੱਡ ਕੇ ਹਰ ਜਗ੍ਹਾ ਬੁਰੀ ਤਰ੍ਹਾਂ ਹਾਰ ਮਿਲੀ ਅਤੇ ਰਹਿੰਦੀ ਖੂਹੰਦੀ ਕਸਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਅਤੇ ਉਸਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਹਾਰ ਨੇ ਕੱਢ ਦਿੱਤੀ । ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਹਾਰਾਂ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਦੇ ਸਿੱਖਿਆ ਵਿਭਾਗ ਰਾਹੀਂ ਨਵੇਂ ਵੋਟਰਾਂ ਦੀ ਸੋਚ ਨੂੰ ਆਪਣੇ ਪੱਖ ਵਿੱਚ ਪ੍ਰਭਾਵਿਤ ਕਰਨ ਦਾ ਯਤਨ ਕਰ ਰਹੀ ਹੈ । ਰੇਖਾ ਅਗਰਵਾਲ ਨੇ ਦੱਸਿਆ ਕਿ 4 ਮਾਰਚ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀਂ ਕਲਾਸ ਦੀ ਪ੍ਰੀਖਿਆ ਵਿੱਚ ਰਾਜਨੀਤਕ ਸ਼ਾਸਤਰ ਦੇ ਪੇਪਰ ਵਿੱਚ ਆਮ ਆਦਮੀ ਪਾਰਟੀ ਦੀ ਸਥਾਪਨਾ ਬਾਰੇ ਸਵਾਲ ਪੁੱਛੇ ਗਏ । ਪੇਪਰ ਦੇ ਪਹਿਲੇ ਭਾਗ ਵਿੱਚ ਸਵਾਲ ਹੈ ਕਿ ਆਮ ਆਦਮੀ ਪਾਰਟੀ ਦੀ ਸਥਾਪਨਾ ਕਦੋਂ ਹੋਈ ਸੀ? ਇਸੇ ਤਰ੍ਹਾਂ ਪੇਪਰ ਦੇ ਦੂਜੇ ਭਾਗ ਵਿੱਚ ਸਵਾਲ ਪੁੱਛਿਆ ਗਿਆ ਹੈ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕਾਰਜਕ੍ਰਮਾਂ ਦਾ ਵਰਣਨ ਕਰੋ? ਰੇਖਾ ਅਗਰਵਾਲ ਨੇ ਕਿਹਾ ਕਿ ਜੋ ਸਕੂਲ ਵਿੱਚ ਪੜ੍ਹਾਇਆ ਜਾਂਦਾ ਹੈ ਉਸ ਵਿੱਚੋਂ ਹੀ ਪ੍ਰਸ਼ਨ ਪੁੱਛੇ ਜਾਂਦੇ ਹਨ, ਇਸਦਾ ਮਤਲਬ ਹੈ ਕਿ ਜੇਕਰ ਪ੍ਰਸ਼ਨ ਦੇ ਰੂਪ ਵਿੱਚ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਦਾ ਵਰਣਨ ਕਰਨ ਲਈ ਕਿਹਾ ਜਾਂਦਾ ਹੈ ਤਾਂ ਇਹ ਜਰੂਰ ਸਾਲ ਭਰ ਪੜ੍ਹਾਇਆ ਗਿਆ ਹੋਵੇਗਾ । ਫਿਰ ਅਸੀਂ ਇਸ ਨੂੰ 18 ਸਾਲ ਦੇ ਜਾਂ 18 ਸਾਲ ਦੇ ਹੋਣ ਵਾਲੇ ਨਵੇਂ ਵੋਟਰਾਂ ਦੀ ਸੋਚ ਨੂੰ 2027 ਵਿੱਚ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਿਉਂ ਨਾ ਮੰਨੀਏ? ਉਹਨਾਂ ਕਿਹਾ ਕਿ ਸਵਾਲ ਇਹ ਹੈ ਕਿ ਆਮ ਆਦਮੀ ਪਾਰਟੀ ਕੀ ਦੇਸ਼ ਦੀ ਅਜਿਹੀ ਵਿਸ਼ੇਸ਼ ਰਾਜਨੀਤਕ ਪਾਰਟੀ ਹੈ ਜਿਸਦੇ ਬਾਰੇ ਬੱਚਿਆਂ ਨੂੰ ਜਾਣਨਾ ਚਾਹੀਦਾ ਹੈ? ਜਦ ਕਿ ਪੰਜਾਬ ਵਿੱਚ ਦੇਸ਼ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਰਗੀ ਪਾਰਟੀ ਮੌਜੂਦ ਹੈ। ਦੇਸ਼ `ਤੇ ਸਭ ਤੋਂ ਲੰਬੇ ਸਮੇਂ ਤੱਕ ਸ਼ਾਸਨ ਕਰਨ ਵਾਲੀ ਕਾਂਗਰਸ ਵੀ ਹੈ ਅਤੇ ਪਿਛਲੇ 11 ਸਾਲਾਂ ਤੋਂ ਕੇਂਦਰ ਵਿੱਚ ਅਤੇ ਸਭ ਤੋਂ ਜਿਆਦਾ ਸੂਬਿਆਂ ਵਿੱਚ ਸਰਕਾਰਾਂ ਚਲਾਉਣ ਵਾਲੀ ਦੇਸ਼ ਦੀ ਸਭ ਤੋਂ ਵੱਡੀ ਭਾਰਤੀ ਜਨਤਾ ਪਾਰਟੀ ਵੀ ਹੈ। ਹੋਰ ਕਿਸੇ ਵੀ ਪਾਰਟੀ ਬਾਰੇ ਕਿਸੇ ਵੀ ਤਰ੍ਹਾਂ ਦਾ ਸਵਾਲ ਨਹੀਂ ਪੁੱਛਿਆ ਗਿਆ । ਅਸੀਂ ਆਮ ਆਦਮੀ ਪਾਰਟੀ ਦੁਆਰਾ ਪੰਜਾਬ ਦੇ ਸਿੱਖਿਆ ਪ੍ਰਣਾਲੀ ਵਿੱਚ ਰਾਜਨੀਤਿਕ ਦਖਲਅੰਦਾਜੀ ਦੀ ਨਿੰਦਾ ਕਰਦੇ ਹਾਂ।

Related Post