
ਆਮ ਆਦਮੀ ਪਾਰਟੀ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ ਨੇ ਕੀਤੀ ਵੱਖ ਵੱਖ ਸਕੂਲਾਂ ਵਿਚ ਜਾ ਕੇ ਮੀਟਿੰਗਾਂ
- by Jasbeer Singh
- September 21, 2024

ਆਮ ਆਦਮੀ ਪਾਰਟੀ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ ਨੇ ਕੀਤੀ ਵੱਖ ਵੱਖ ਸਕੂਲਾਂ ਵਿਚ ਜਾ ਕੇ ਮੀਟਿੰਗਾਂ ਪਟਿਆਲਾ, 21 ਸਤੰਬਰ () : ਆਮ ਆਦਮੀ ਪਾਰਟੀ ਦੇ ਜੁਆਇੰਟ ਸੈਕਟਰੀ ਰਮੇਸ਼ ਸਿੰਗਲਾ ਨੇ ਅੱਜ ਪਟਿਆਲਾ ਸ਼ਹਿਰ ਦੇ ਵੱਖ ਵੱਖ ਸਕੂਲਾਂ ਫੀਲਖਾਨਾ, ਪੁਲਸ ਲਾਈਨ, ਓਲਡ ਪੁਲਸ ਲਾਈਨ, ਖਾਲਸਾ ਸਕੂਲ ਆਦਿ ਵਿਚ ਜਾ ਕੇ ਸਕੂਲੀ ਅਧਿਆਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਮੀਟਿੰਗਾਂ ਕੀਤੀਆਂ ਤਾਂ ਜੋ ਬੱਚਿਆਂ ਨੂੰ ਪੜ੍ਹਾਈ ਦੌਰਾਨ ਪੇਸ਼ ਆ ਰਹੀਆਂ ਕਮੀਆਂ ਨੂੰ ਸੁਣ ਕੇ ਸਮਝ ਕੇ ਦੂਰ ਕੀਤਾ ਜਾ ਸਕੇ। ਰਮੇਸ਼ ਸਿੰਗਲਾ ਨੇ ਕਿਹਾ ਕਿ ਪੰਜਾਬ ਵਿਚ ਦਿਨੋਂ ਦਿਨ ਸਿੱਖਿਆ ਵਿਚ ਬਹੁਤ ਸੁਧਾਰ ਹੋ ਰਿਹਾ ਹੈ ਤੇ ਇਸ ਲਈ ਆਮ ਆਦਮੀ ਪਾਰਟੀ ਅਤੇ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਵੀ ਯਤਨ ਜਾਰੀ ਹਨ। ਇਥੇ ਹੀ ਬਸ ਨਹੀਂ ਸਕੂਲਾਂ ਅੰਦਰ ਪੜ੍ਹਦੇ ਬੱਚਿਆਂ, ਪੜ੍ਹਾਉਂਦੇ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਵਿਚਕਾਰ ਸੰਵਾਦ ਬਣਾਇਆ ਜਾ ਰਿਹੈ ਤਾਂ ਕਿ ਬੱਚਿਆਂ ਦੀ ਪੜ੍ਹਾਈ ਸਬੰਧੀ ਅਧਿਆਪਕਾਂ ਤੇ ਮਾਪਿਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਰਮੇਸ਼ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਰਜਕਾਲ ਵਿਚ ਸਿੱਖਿਆ ਵਿਚ ਸੁਧਾਰ ਹੋ ਰਿਹਾ ਹੈ ਤੇ ਬੱਚੇ ਵਧੀਆ ਪੁਜੀਸ਼ਨਾਂ ਪ੍ਰਾਪਤ ਕਰ ਰਹੇ ਹਨ ਪਰ ਪਹਿਲਾਂ ਦੇ ਸਮੇਂ ਦੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਸਿੱਖਿਆ ਦਾ ਪੱਧਰ ਬਹੁਤ ਮਾੜਾ ਰਿਹਾ। ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਅੰਦਰ ਦਿੱਤੀ ਜਾਂਦੀ ਵਿਦਿਆ ਦੇ ਮੁਕਾਬਲੇ ਵਿਚ ਮੱਲ੍ਹਾਂ ਮਾਰ ਰਹੇ ਹਨ ਤੇ ਇਸਦੇ ਨਤੀਜੇ ਵੀ ਵਧੀਆ ਆ ਰਹੇ ਹਨ।