post

Admin

(Chief Editor)

Crime

ਆਮ ਆਦਮੀ ਪਾਰਟੀ ਦੇ ਨੇਤਾ ਨੂੰ ਉਤਾਰਿਆ ਗੋਲੀਆਂ ਮਾਰ ਕੇ ਮੌਤ ਦੇ ਘਾਟ

post-img

ਆਮ ਆਦਮੀ ਪਾਰਟੀ ਦੇ ਨੇਤਾ ਨੂੰ ਉਤਾਰਿਆ ਗੋਲੀਆਂ ਮਾਰ ਕੇ ਮੌਤ ਦੇ ਘਾਟ ਜਲੰਧਰ, 6 ਫਰਵਰੀ 2026 : ਪੰਜਾਬ ਦੇ ਸ਼ਹਿਰ ਜਲੰਧਰ ਵਿਖੇ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਆਮ ਆਦਮੀ ਪਾਰਟੀ ਦੇ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਕੌਣ ਹੈ ਇਹ ਆਪ ਆਗੂ ਜਲੰਧਰ ਦੇ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਜੋ ਆਮ ਆਦਮੀ ਪਾਰਟੀ ਦੇ ਨੇਤਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਦਾ ਨਾਮ ਲੱਕੀ ਓਬਰਾਏ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੱਕੀ ਓਬਰਾਏ ਨੂੰ ਪੰਜ ਗੋਲੀਆਂ ਲੱਗੀਆਂ ਹਨ ਤੇ ਜਦੋਂ ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰੀ ਜਾਂਚ ਤੋਂ ਬਾਅਦ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਸ ਨੇ ਸ਼ੁਰੂ ਕਰ ਦਿੱਤੀ ਹੈ ਜਾਂਚ ਸ਼ੁਰੂ ਲੱਕੀ ਓਬਰਾਏ ਜਿਨ੍ਹਾਂ ਦੀ ਪਤਨੀ ਨੇ ਆਮ ਆਦਮੀ ਪਾਰਟੀ ਵਲੋਂ ਨਿਗਮ ਚੋਣਾਂ ਲੜੀਆਂ ਹਨ ਬਾਰੇ ਵੀ ਦੱਸਿਆ ਜਾ ਰਿਹਾ ਹੈ ਪਰ ਉਹ ਹਾਰ ਗਏ ਸਨ ਦੇ ਪਤੀ ਦੇ ਕਤਲ ਮਾਮਲੇ ਦੀ ਜਾਂਚ ਪੰਜਾਬ ਪੁਲਸ ਵਲੋਂ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਪਤਾ ਲੱਗ ਸਕੇ ਕਿ ਗੋਲੀਆਂ ਚਲਾਉਣ ਵਾਲੇ ਕੌਣ ਹਨ ਤੇ ਆਖਰ ਅਜਿਹਾ ਕਰਨ ਪਿੱਛੇ ਕੀ ਕਾਰਨ ਸੀ।

Related Post

Instagram