post

Jasbeer Singh

(Chief Editor)

Latest update

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੇ ਮੁੱਖ ਮੰਤਰੀ ਵਲੋਂ ਲਗਾਇਆ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਆਪਣੇ ਹ

post-img

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੇ ਮੁੱਖ ਮੰਤਰੀ ਵਲੋਂ ਲਗਾਇਆ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਆਪਣੇ ਹੱਥੀ ਤੋੜਿਆ ਜਲੰਧਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿੰਨੇ ਵਿਕਾਸ ਕਾਰਜ ਕਰ ਰਹੀ ਹੈ, ਇਸ ਦੀ ਝਲਕ ਜਲੰਧਰ `ਚ ਵੇਖਣ ਨੂੰ ਮਿਲੀ, ਜਿਥੇ ਗੁੱਸੇ `ਚ ਵਿਧਾਇਕ ਗੋਗੀ ਨੇ ਆਪਣੇ ਹੱਥੀਂ ਹੀ ਮੁੱਖ ਮੰਤਰੀ ਵੱਲੋਂ ਲਾਇਆ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਭੰਨ ਸੁੱਟਿਆ। ਗੁਰਪ੍ਰੀਤ ਬੱਸੀ ਗੋਗੀ ਨੇ ਖੁਦ ਵੀਡੀਓ ਬਣਵਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ।ਜਲੰਧਰ ਪੱਛਮੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਜਲੰਧਰ `ਚ ਕਰੋੜਾਂ ਰੁਪਏ ਦੇ ਪ੍ਰਾਜੈਕਟਾਂ ਦੇ ਬਾਵਜੂਦ ਵਿਕਾਸ ਨਾ ਹੋਣ ਕਾਰਨ ਪ੍ਰੇਸ਼ਾਨ ਸਨ, ਜਿਸ ਕਾਰਨ ਉਨ੍ਹਾਂ ਨੇ ਖੁਦ ਆਪਣੇ ਹੱਥੀਂ ਮੁੱਖ ਮੰਤਰੀ ਮਾਨ ਅਤੇ ਆਪਣੇ ਨਾਂ ਹੇਠ ਲੱਗਿਆ ਨੀਂਹ ਪੱਥਰ ਭੰਨ੍ਹਣ ਲੱਗਿਆਂ ਇੱਕ ਵਾਰ ਨਹੀਂ ਸੋਚਿਆ। ਜਾਣਕਾਰੀ ਅਨੁਸਾਰ ਜਿਸ ਨੀਂਹ ਪੱਥਰ ਨੂੰ ਵਿਧਾਇਕ ਨੇ ਤੋੜਿਆ ਹੈ, ਉਹ ਸੀਐਮ ਮਾਨ ਵੱਲੋਂ ਇਹ ਨੀਂਹ ਪੱਥਰ ਬੁੱਢੇ ਨਾਲੇ ਦੀ ਸਾਫ ਸਫਾਈ ਨੂੰ ਲੈ ਕੇ ਰੱਖਿਆ ਗਿਆ ਸੀ। ਵਿਧਾਇਕ ਗੋਗੀ ਦਾ ਆਰੋਪ ਹੈ ਕਿ ਅਫਸਰਸ਼ਾਹੀ ਵੱਲੋਂ ਨੀਂਹ ਪੱਥਰ ਰੱਖਣ ਦੇ ਬਾਵਜੂਦ ਵਿਕਾਸ ਕਾਰਜ ਨਹੀਂ ਕੀਤੇ ਜਾ ਰਹੇ ਹਨ, ਜਿਸ ਕਾਰਨ ਉਨ੍ਹਾਂ ਨੇ ਅੱਜ ਆਪਣੇ ਹੱਥੀਂ ਇਸ ਨੂੰ ਤੋੜ ਕੇ ਰੋਸ ਜ਼ਾਹਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਬੁੱਢੇ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਗੁੱਸੇ `ਚ ਸੀ, ਜਿਸ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ ਹੈ। ਵਿਧਾਇਕ ਗੋਗੀ ਨੇ ਇਸ ਮੌਕੇ ਅਧਿਕਾਰੀਆਂ ਨੂੰ ਵੀ ਚਿਤਾਵਨੀ ਦਿੱਤੀ ਕਿ ਜੇਕਰ ਇੱਕ ਹਫ਼ਤੇ ਦੇ ਅੰਦਰ ਇਹ ਕੰਮ ਸ਼ੁਰੂ ਨਹੀਂ ਹੁੰਦਾ ਤਾਂ ਉਹ ਧਰਨੇ `ਤੇ ਬੈਠਣਗੇ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ `ਚ ਸੱਤਾ ਸੰਭਾਲਣ ਤੋਂ ਕੁਝ ਮਹੀਨੇ ਬਾਅਦ ਹੀ ਲੁਧਿਆਣਾ `ਚ ਬੁੱਢੇ ਨਾਲੇ ਦੀ ਸਫ਼ਾਈ ਲਈ ਇਸ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਸੀ। ਵਿਧਾਇਕ ਵੱਲੋਂ ਵਾਇਰਲ ਕੀਤੀ ਵੀਡੀਓ `ਚ ਦੇਖਿਆ ਜਾ ਸਕਦਾ ਹੈ ਕਿ ਨੀਂਹ ਪੱਥਰ `ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ `ਆਪ` ਵਿਧਾਇਕ ਗੁਰਪ੍ਰੀਤ ਗੋਗੀ ਦਾ ਨਾਮ ਲਿਖਿਆ ਹੋਇਆ ਹੈ। ਦੱਸ ਦਈਏ ਕਿ ਸਾਲ 2020 ਵਿੱਚ ਵੀ ਬੁੱਢੇ ਨਾਲੇ ਦੀ ਕਾਇਆ ਕਲਪ ਕਰਨ ਲਈ 650 ਕਰੋੜ ਰੁਪਏ ਦਾ ਪ੍ਰੋਜੈਕਟ ਪਾਸ ਕੀਤਾ ਗਿਆ ਸੀ, ਜਿਸ ਵਿੱਚ 342 ਕਰੋੜ ਰੁਪਏ ਸੂਬਾ ਸਰਕਾਰ ਨੇ 206 ਕਰੋੜ ਰੁਪਏ ਕੇਂਦਰ ਸਰਕਾਰ, ਜਦਕਿ 100 ਕਰੋੜ ਰੁਪਏ ਲੁਧਿਆਣਾ ਨਗਰ ਨਿਗਮ ਵੱਲੋਂ ਦਿੱਤੇ ਜਾਣੇ ਸਨ। ਬੁੱਢੇ ਨਾਲੇ ਦੇ ਪ੍ਰੋਜੈਕਟ ਦੇ 80 ਫੀਸਦੀ ਤੋਂ ਵਧੇਰੇ ਕੰਮ ਮੁਕੰਮਲ ਹੋਣ ਦੇ ਦਾਅਵਿਆਂ ਦੇ ਬਾਵਜੂਦ ਨਾਲੇ ਦਾ ਪਾਣੀ ਕਾਲੇ ਦਾ ਕਾਲਾ ਹੀ ਹੈ। ਬੁੱਢੇ ਦਰਿਆ ਦਾ ਮਾਮਲੇ `ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੀ ਸਖ਼ਤੀ ਵਿਖਾ ਰਿਹਾ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ ਹੁਣ 27 ਨਵੰਬਰ ਨੂੰ ਹੈ।

Related Post