 
                                              
                              ਆਮ ਆਦਮੀ ਪਾਰਟੀ ਦੀ ਵਿਧਾਇਕਾ ਦੇ ਸੜਕੀ ਹਾਦਸੇ ਵਿਚ ਲੱਗੀਆਂ ਸੱਟਾਂ ਹੀ ਸੱਟਾਂ ਲੁਧਿਆਣਾ, 13 ਅਗਸਤ 2025 : ਪੰਜਾਬ ਦੇ ਸ਼ਹਿਰ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦੀ ਕਾਰ ਖਨੌਰੀ ਸਰਹੱਦ ਨੇੜੇ ਇੱਕ ਡਿਵਾਈਡਰ ਨਾਲ ਟਕਰਾਉਣ ਦੇ ਚਲਦਿਆਂ ਸੜਕੀ ਹਾਦਸਾ ਵਾਪਰ ਗਿਆ, ਜਿਸ ਵਿਚ ਉਨ੍ਹਾਂ ਦੇ ਚੇਹਰੇ `ਤੇ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਤੇ ਉਨ੍ਹਾਂ ਨੂੰ ਤੁਰੰਤ ਹਰਿਆਣਾ ਦੇ ਕੈਥਲ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਰਾਜਿੰਦਰਪਾਲ ਕੌਰ ਛੀਨਾ ਗਈ ਹੋਈ ਸੀ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਗਈ ਹੋਈ ਸੀ। ਉਹ ਰਾਤ ਨੂੰ ਦਿੱਲੀ ਹਵਾਈ ਅੱਡੇ `ਤੇ ਉਤਰੀ ਸੀ। ਉਸ ਦਾ ਪਤੀ, ਪੁੱਤਰ, ਗੰਨਮੈਨ ਅਤੇ ਡਰਾਈਵਰ ਉਸ ਨੂੰ ਲੈਣ ਗਏ ਸਨ। ਜਦੋਂ ਉਹ ਸਵੇਰੇ ਵਾਪਸ ਆ ਰਹੇ ਸਨ ਤਾਂ ਰਸਤੇ ਵਿਚ ਉਸ ਦੀ ਕਾਰ ਦੇ ਸਾਹਮਣੇ ਕੋਈ ਚੀਜ਼ ਆ ਗਈ, ਜਿਸ ਕਾਰਨ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਤੇ ਡਿਵਾਈਡਰ ਨਾਲ ਟਕਰਾ ਗਈ।

 
                                     
                                                    
                                                    
                                                    
                                                    
                                                    
                                                    
                                                    
                                                    
                                                    
                                                    
                                           
                                           
                                           
                                          
 
                      
                      
                      
                      
                     