post

Admin

(Chief Editor)

Patiala News

ਲੁਧਿਆਣਾ ਜ਼ਿਮਨੀ ਚੋਣ ਤੇ ਗੁਜਰਾਤ ’ਚ ਆਮ ਆਦਮੀ ਪਾਰਟੀ ਨੇ ਕੀਤੀ ਇਤਿਹਾਸਿਕ ਜਿੱਤ ਦਰਜ਼ : ਸ਼ੇਰਮਾਜਰਾ, ਕਪਿਲ ਮਾਨ

post-img

ਲੁਧਿਆਣਾ ਜ਼ਿਮਨੀ ਚੋਣ ਤੇ ਗੁਜਰਾਤ ’ਚ ਆਮ ਆਦਮੀ ਪਾਰਟੀ ਨੇ ਕੀਤੀ ਇਤਿਹਾਸਿਕ ਜਿੱਤ ਦਰਜ਼ : ਸ਼ੇਰਮਾਜਰਾ, ਕਪਿਲ ਮਾਨ -ਨਾਭਾ ਦੇ ਐਮ. ਐਲ. ਏ. ਦਫ਼ਤਰ ਵਿਖੇ ਬਲਾਕ ਪ੍ਰਧਾਨਾਂ ਨਾਲ ਕੀਤੀ ਜਿਲਾ ਪ੍ਰਧਾਨ ਨੇ ਜ਼ਰੂਰੀ ਮੀਟਿੰਗ ਨਾਭਾ, 25 ਜੂਨ : ਨਾਭਾ ਵਿਧਾਨ ਸਭਾ ਦੇ ਬਲਾਕ ਪ੍ਰਧਾਨਾਂ ਦੀ ਮੀਟਿੰਗ ਐਮ. ਐਲ. ਏ. ਗੁਰਦੇਵ ਸਿੰਘ ਦੇਵਮਾਨ ਦੇ ਸਰਕੂਲਰ ਰੋਡ ਸਥਿਤ ਦਫ਼ਤਰ ਵਿਖੇ ਹੋਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਮੇਘ ਚੰਦ ਸ਼ੇਰ ਮਾਜਰਾ ਪਹੁੰਚੇ, ਜਿਨ੍ਹਾਂ ਦਾ ਵਿਧਾਇਕ ਦੇਵਮਾਨ ਦੇ ਭਰਾ ਕਪਿਲ ਮਾਨ ਦੀ ਅਗਵਾਈ ਵਿਚ ਨਿੱਘਾ ਸਵਾਗਤ ਕੀਤਾ ਗਿਆ। ਇਸ ਮੀਟਿੰਗ ਦੌਰਾਨ ਪਾਰਟੀ ਦੀਆਂ ਨਵੀਆਂ ਗਤੀਵਿਧੀਆਂ ਬਾਰੇ ਵਿਚਾਰ ਚਰਚਾ ਹੋਈ। ਇਸ ਮੌਕੇ ਲੁਧਿਆਣਾ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਸ਼ਾਨਦਾਰ ਜਿੱਤ ਤੇ ਗੁਜਰਾਤ ਜ਼ਿਮਨੀ ਚੋਣ ਵਿਚ ਪਾਰਟੀ ਦੀ ਜਿੱਤ ਦੀਆਂ ਵਧਾਈਆਂ ਦਿੱਤੀਆਂ ਗਈਆਂ ਤੇ ਵੰਲਟੀਅਰਾਂ ਨਾਲ ਇਤਿਹਾਸਕ ਜਿੱਤ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ਿਲਾ ਪ੍ਰਧਾਨ ਮੇਘ ਚੰਦ ਸ਼ੇਰ ਮਾਜਰਾ ਅਤੇ ਕਪਿਲ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਭਗਵੰਤ ਮਾਨ ਸਰਕਾਰ ਵਲੋਂ ਸੂਬੇ ਵਿਚ ਸਿੱਖਿਆ, ਸਿਹਤ, ਸਰਕਾਰੀ ਨੌਕਰੀਆਂ ਅਤੇ ਨਸ਼ਿਆਂ ਦੇ ਵਿਰੁੱਧ ਸ਼ੁਰੂ ਕੀਤੀ ਜੰਗ ਅਤੇ ਵਿਕਾਸ ਕਾਰਜਾਂ ਲਈ ਜਨਤਾ ਬਹੁਤ ਖੁਸ਼ ਹੈ ਅਤੇ ਲੁਧਿਆਣਾ ਦੇ ਲੋਕਾਂ ਨੇ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਉਮੀਦਵਾਰ ਨੂੰ ਜਿਤਾਇਆ ਹੈ। ਇਸ ਮੌਕੇ ਸੀਨੀਅਰ ਆਪ ਆਗੂ ਤਜਿੰਦਰ ਸਿੰਘ ਖਹਿਰਾ, ਬਲਾਕ ਪ੍ਰਧਾਨ ਤੇ ਸੀਨੀਅਰ ਕੌਂਸਲਰ ਹਰਪ੍ਰੀਤ ਸਿੰਘ ਪ੍ਰੀਤ, ਗੁਰਚਰਨ ਸਿੰਘ ਲੌਹਾਰਮਾਜਰਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਮੌਜੂਦ ਸਨ ।

Related Post

Instagram