
ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਨੇ ਕੀਤਾ `ਪੁਜਾਰੀ ਤੇ ਗ੍ਰੰਥੀ ਸਨਮਾਨ ਯੋਜਨਾ` ਦਾ ਐਲਾਨ
- by Jasbeer Singh
- December 30, 2024

ਦਿੱਲੀ ਵਿਚ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਨੇ ਕੀਤਾ `ਪੁਜਾਰੀ ਤੇ ਗ੍ਰੰਥੀ ਸਨਮਾਨ ਯੋਜਨਾ` ਦਾ ਐਲਾਨ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ 2025 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ `ਪੁਜਾਰੀ ਤੇ ਗ੍ਰੰਥੀ ਸਨਮਾਨ ਯੋਜਨਾ` ਦਾ ਐਲਾਨ ਕੀਤਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਪੁਜਾਰੀਆਂ ਅਤੇ ਗ੍ਰੰਥੀਆਂ ਨੂੰ ਹਰ ਮਹੀਨੇ 18 ਹਜ਼ਾਰ ਰ. ਸਨਮਾਨ ਰਾਸ਼ੀ ਦਿਤੀ ਜਾਵੇਗੀ, ਜਿਸ ਦੀ ਰਜਿਸਟ੍ਰੇਸ਼ਨ ਭਲਕੇ ਤੋਂ ਸ਼ੁਰੂ ਹੋਵੇਗੀ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਵਲੋਂ ਪਹਿਲਾਂ ਵੀ ਇਕ ਯੋਜਨਾ ਦਿੱਲੀ ਵਾਸੀਆਂ ਲਈ ਸ਼ੁਰੂ ਕੀਤੀ ਗਈ ਸੀ ।
Related Post
Popular News
Hot Categories
Subscribe To Our Newsletter
No spam, notifications only about new products, updates.