
ਆਮ ਆਦਮੀ ਪਾਰਟੀ ਦਾ ਅਗਲਾ ਮਿਸ਼ਨ ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਦੇਣਾ ਹੈ : ਮੁੱਖ ਮੰਤਰੀ ਮਾਨ
- by Jasbeer Singh
- October 28, 2024

ਆਮ ਆਦਮੀ ਪਾਰਟੀ ਦਾ ਅਗਲਾ ਮਿਸ਼ਨ ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਦੇਣਾ ਹੈ : ਮੁੱਖ ਮੰਤਰੀ ਮਾਨ ਚੱਬੇਵਾਲ : ਆਮ ਆਦਮੀ ਪਾਰਟੀ ਦਾ ਅਗਲਾ ਮਿਸ਼ਨ ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਦੇਣਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਲੋਕਾਂ ਨੂੰ ਮਿਲਣ ਪਹੁੰਚਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਜਿਥੇ ਉਨ੍ਹਾਂ ਦਾ ਅਗਲਾ ਮਿਸ਼ਨ 1100 ਰੁਪਏ ਦੇਣਾ ਹੈ, ਉਥੇ ਉਨ੍ਹਾਂ ਇਸ ਮੌਕੇ ਹੁਣ ਤੱਕ ਜਨਤਾ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਗਿਣਵਾਇਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੀਆਂ ਚਾਰ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਜਾ ਰਹੀ ਜਿ਼ਮਨੀ ਚੋਣ ਲਈ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਨੇ ਈਸ਼ਾਂਕ ਚੱਬੇਵਾਲ ਨੂੰ ਉਮੀਦਵਾਰ ਬਣਾਇਆ ਹੈ ਜਿਨ੍ਹਾਂ ਦੇ ਹੱਕ ਵਿਚ ਸੀਐੱਮ ਨੇ ਪ੍ਰਚਾਰ ਕੀਤਾ।ਉਨ੍ਹਾਂ ਇੱਥੋਂ ਦੀ ਜਨਤਾ ਨਾਲ ਬਕਾਇਆ ਪਈਆਂ ਗਾਰੰਟੀਆਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ।