post

Jasbeer Singh

(Chief Editor)

National

ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਹੋਰ ਨਾਲ ਗੱਠਜੋੜ ਨਹੀਂ ਕਰੇਗੀ ਆਮ ਆਦਮੀ ਪਾਰਟੀ : ਕੇਜਰੀਵਾਲ

post-img

ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਹੋਰ ਨਾਲ ਗੱਠਜੋੜ ਨਹੀਂ ਕਰੇਗੀ ਆਮ ਆਦਮੀ ਪਾਰਟੀ : ਕੇਜਰੀਵਾਲ ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਕਿਸੇ ਹੋਰ ਨਾਲ ਗੱਠਜੋੜ ਨਹੀਂ ਕਰੇਗੀ । ਇਥੇ ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਇਕ ਸਵਾਲ ਦੇ ਜਵਾਬ ’ਚ ਕਿਹਾ, ‘‘ਦਿੱਲੀ ਵਿੱਚ ਕੋਈ ਗੱਠਜੋੜ ਨਹੀਂ ਹੋਵੇਗਾ ।ਜਿ਼ਕਰਯੋਗ ਹੈ ਕਿ ਮੌਜੂਦਾ ਵਰ੍ਹੇ ਹੋਈਆਂ ਲੋਕ ਸਭਾ ਚੋਣਾਂ ਦੌਰਾਨ ‘ਆਪ’ ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਆ’ ’ਚ ਸ਼ਾਮਲ ਸੀ ਅਤੇ ਦਿੱਲੀ ਵਿੱਚ ਉਸ ਨੇ ਕਾਂਗਰਸ ਨਾਲ ਗੱਠਜੋੜ ਕੀਤਾ ਸੀ । ਹਾਲਾਂਕਿ ਗੱਠਜੋੜ ਕੋਈ ਵੀ ਸੀਟ ਨਹੀਂ ਜਿੱਤ ਸਕਿਆ ਸੀ। ਉਸ ਸਮੇਂ ਵੀ ‘ਆਪ’ ਨੇ ਕਿਹਾ ਸੀ ਕਿ ਕਾਂਗਰਸ ਨਾਲ ਗੱਠਜੋੜ ਸਿਰਫ਼ ਲੋਕ ਸਭਾ ਚੋਣਾਂ ਲਈ ਹੈ । ਪਾਰਟੀ ਆਗੂ ਗੋਪਾਲ ਰਾਏ ਨੇ ਕਿਹਾ ਕਿ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਲਈ ‘ਇੰਡੀਆ’ ਗੱਠਜੋੜ ਦੀ ਕੋਈ ਲੋੜ ਨਹੀਂ ਹੈ । ਅਸੀਂ ਦਿੱਲੀ ਦੇ ਲੋਕਾਂ ਦੀ ਮਦਦ ਨਾਲ ਚੋਣਾਂ ਲੜਾਂਗੇ ਅਤੇ ਜਿੱਤਾਂਗੇ । ਦਿੱਲੀ ਵਿਧਾਨ ਸਭਾ ਚੋਣਾਂ ਅਗਲੇ ਸਾਲ ਫਰਵਰੀ ਜਾਂ ਉਸ ਤੋਂ ਪਹਿਲਾਂ ਹੋਣ ਦੀ ਸੰਭਾਵਨਾ ਹੈ। ‘ਆਪ’ ਨੇ 21 ਨਵੰਬਰ ਨੂੰ ਆਪਣੇ 11 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ।

Related Post