ਲਾਹੌਰ ਵਿਚ ਅਣਪਛਾਤੇ ਹਮਲਾਵਰਾਂ ਨੇ ਕੀਤਾ ਆਮਿਰ ਹਮਜਾ 'ਤੇ ਹਮਲਾ
- by Jasbeer Singh
- April 16, 2026
ਲਾਹੌਰ ਵਿਚ ਅਣਪਛਾਤੇ ਹਮਲਾਵਰਾਂ ਨੇ ਕੀਤਾ ਆਮਿਰ ਹਮਜਾ 'ਤੇ ਹਮਲਾ ਨਵੀਂ ਦਿੱਲੀ, 16 ਅਪ੍ਰੈਲ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ ਦੇ ਸ਼ਹਿਰ ਲਾਹੌਰੀ ਵਿਖੇ ਅਣਪਛਾਤੇ ਹਮਲਾਵਰਾਂ ਵਲੋਂ ਆਮਿਤ ਹਮਜਾ ਨਾਮ ਦੇ ਵਿਅਕਤੀਆਂ ਤੇ ਗੋਲੀਬਾਰੀ ਕੀਤੀ ਗਈ ਹੈ। ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਲਾਹੌਰ ਵਿਖੇ ਜੋ ਅੱਜ ਅਣਪਛਾਤੇ ਵਿਅਕਤੀਆਂ ਵਲੋਂ ਆਮਿਰ ਹਮਜਾ ਨਾਮ ਦੇ ਵਿਅਕਤੀਆਂ ਦੇ ਗੋਲੀਬਾਰੀ ਕੀਤੀ ਗਈ ਹੈ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਲਸ਼ਕਰ-ਏ-ਤੈਯਬਾ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇੱਕ ਹੈ। ਜਾਣਕਾਰੀ ਅਨੁਸਾਰ ਹਮਜ਼ਾ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ । ਕਿਥੇ ਹੋਇਆ ਹਮਲਾ ਅਮਿਰ ਹਮਜ਼ਾ ਤੇ ਜੋ ਹਮਲਾ ਲਾਹੌਰ ਵਿਖੇ ਹੋਇਆ ਦੱਸਿਆ ਜਾ ਰਿਹਾ ਹੈ ਇਹ ਹਮਲਾ ਲਾਹੌਰ ਵਿਚ ਇਕ ਨਿਊਜ਼ ਚੈਨਲ ਦੇ ਦਫ਼ਤਰ ਦੇ ਬਾਹਰ ਹੋਇਆ ਦੱਸਿਆ ਜਾ ਰਿਹਾ ਹੈ।ਇਸ ਦੌਰਾਨ ਅਣਪਛਾਤੇ ਵਿਅਕਤੀ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਅਤੇ ਗੋਲੀਬਾਰੀ ਕਰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਹਮਲੇ ਵਿਚ ਜਖਮੀ ਹੋਏ ਆਮਿਰ ਹਮਜਾ ਨੂੰ ਸਖ਼ਤ ਸੁਰੱਖਿਆ ਹੇਠ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਪਾਕਿਸਤਾਨੀ ਪੁੁਲਸ ਵਲੋਂ ਗੋਲੀਬਾਰੀ ਕਰਨ ਵਾਲੇ ਵਿਅਕਤੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ।
