post

Jasbeer Singh

(Chief Editor)

Patiala News

ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ ਦੀ ਵੱਡੇ ਅੰਤਰ ਨਾਲ ਜਿੱਤ ਪੱਕੀ – ਹਰਚੰਦ ਸਿੰਘ ਬਰਸਟ

post-img

ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ ਦੀ ਵੱਡੇ ਅੰਤਰ ਨਾਲ ਜਿੱਤ ਪੱਕੀ – ਹਰਚੰਦ ਸਿੰਘ ਬਰਸਟ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ - ਲੋਕ ਇੱਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੇ ਕੰਮਾਂ ਤੇ ਲਗਾਉਣਗੇ ਮੋਹਰ ਚੰਡੀਗੜ੍ਹ, 31 ਮਈ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਲੋਕਾਂ ਦਾ ਭਰਪੂਰ ਪਿਆਰ ਅਤੇ ਸਾਥ ਮਿਲ ਰਿਹਾ ਹੈ ਅਤੇ ਜਿਮਨੀ ਚੋਣ ਵਿੱਚ ਸੰਜੀਵ ਅਰੋੜਾ ਦੀ ਜਿੱਤ ਪੱਕੀ ਹੈ। ਇਹ ਦਾਅਵਾ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪ ਉਮੀਦਵਾਰ ਸੰਜੀਵ ਅਰੋੜਾ ਸੂਝਵਾਨ ਅਤੇ ਇਮਾਨਦਾਰ ਵਿਅਕਤੀ ਹਨ, ਜੋ ਸਮਾਜ ਦੇ ਹਰ ਵਰਗ ਨਾਲ ਜੁੜੇ ਹੋਏ ਹਨ। ਸ. ਬਰਸਟ ਨੇ ਕਿਹਾ ਕਿ ਸੰਜੀਵ ਅਰੋੜਾ ਬਤੌਰ ਰਾਜ ਸਭਾ ਮੈਂਬਰ ਰਹਿੰਦੇ ਹੋਏ ਲੁਧਿਆਣਾ ਵਾਸੀਆਂ ਅਤੇ ਪੰਜਾਬ ਵਾਸੀਆਂ ਲਈ ਆਵਾਜ਼ ਚੁੱਕਦੇ ਆ ਰਹੇ ਹਨ ਅਤੇ ਲੁਧਿਆਣਾ ਦੇ ਵਿਕਾਸ ਨੂੰ ਹਮੇਸ਼ਾ ਪਹਿਲ ਦਿੰਦੇ ਆ ਰਹੇ ਹਨ। ਉਹ ਲੋਕ ਭਲਾਈ ਤੇ ਸਮਾਜ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਸੰਜੀਵ ਅਰੋੜਾ ਪ੍ਰਤੀ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੂੰ ਦੇਖਦਿਆਂ ਇਹ ਯਕੀਨ ਹੋ ਗਿਆ ਹੈ ਕਿ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਮਿਸਾਲੀ ਕਾਰਜ ਕੀਤੇ ਗਏ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹਮੇਸ਼ਾ ਲੋਕ ਭਲਾਈ ਦੇ ਕੰਮਾਂ ਨੂੰ ਹੀ ਪਹਿਲ ਦਿੱਤੀ ਹੈ। ਆਪ ਦਾ ਮੁੱਖ ਮਕਸਦ ਸੂਬੇ ਦਾ ਚਹੁੰਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਪੰਜਾਬ ਸਰਕਾਰ ਵੱਲੋਂ ਆਪਣੇ 3 ਸਾਲ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤੇ ਗਏ ਹਨ। ਲੋਕਾਂ ਨੂੰ 600 ਯੂਨੀਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਮਿਲ ਰਿਹਾ ਹੈ। ਸਰਕਾਰ ਵੱਲੋਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਿੱਖਿਆ, ਸਿਹਤ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਕਾਰਜ ਕੀਤੇ ਜਾ ਰਹੇ ਹਨ। ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ, ਜਿਸ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕਾਂ ਵੱਲੋਂ ਵੀ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ, ਉੱਥੇ ਹੀ ਭ੍ਰਿਸ਼ਟਾਚਾਰ ਤੇ ਨਕੇਲ ਪਾਉਣ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨੋਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉੱਥੇ ਹੀ ਖੇਡ ਮੈਦਾਨ ਵੀ ਬਣਵਾਏ ਜਾ ਰਹੇ ਹਨ। ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਸਾਰੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾ ਨੂੰ ਲੋਕਾਂ ਤੱਕ ਪਹੁੰਚਾਉਣ।

Related Post