
ਵਿਧਾਨ ਸਭਾ ਹਲਕਾ ਸਨੌਰ ’ਚ ’ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ
- by Jasbeer Singh
- March 22, 2025

ਵਿਧਾਨ ਸਭਾ ਹਲਕਾ ਸਨੌਰ ’ਚ ’ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ - ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ’ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਪਿੰਡਾਂ ਜਾ ਕੀਤਾ ਜਾਵੇਗਾ ਜਾਗਰੂਕ : ਤੇਜਿੰਦਰ ਮਹਿਤਾ ਪਟਿਆਲਾ : ਵਿਧਾਨ ਸਭਾ ਹਲਕਾ ਸਨੌਰ ’ਚ ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਦੀ ਅਗੁਵਾਈ ਹੇਠ ਸਨੌਰ ਦੇ ਬਲਾਕ ਪ੍ਰਧਾਨਾਂ ਨਾਲ ਮੀਟਿੰਗ ਕੀਤੀ ਗਈ । ਇਸ ਮੌਕੇ ਹਲਕਾ ਸਨੌਰ ਦੇ ਕੋਆਰਡੀਨੇਟਰ ਤੇ ਪਟਿਆਲਾ ਦੇ ਮੇਅਰ ਸ਼੍ਰੀ ਕੁੰਦਨ ਗੋਗੀਆ ਅਤੇ ਐੱਮ. ਐੱਲ. ਏ. ਹਰਮੀਤ ਸਿੰਘ ਪਠਾਨਮਾਜਰਾ ਦੇ ਸਪੁੱਤਰ ਜਸ਼ਨਦੀਪ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ । ਇਸ ਦੌਰਾਨ ਆਮ ਆਦਮੀ ਪਾਰਟੀ ਦੇ ਮੈਂਬਰਾਂ ਵੱਲੋਂ ਆਉਣ ਵਾਲੀਆਂ ਚੋਣਾਂ ਦੇ ਸਬੰਧ ਵਿਚ ਸੰਗਠਨ ਦੀ ਮਜਬੂਤੀ ਲਈ ਵਿਚਾਰ ਚਰਚਾ ਕੀਤੀ ਗਈ। ਚਰਚਾ ਦੌਰਾਨ ਫੈਸਲਾ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਵਰਕਰਾਂ ਵੱਲੋਂ ਪਿੰਡਾਂ ਦੇ ਵਿਚ ਘਰ-ਘਰ ਜਾ ਕੇ ਪੰਜਾਬ ਦੇ ਵਿਚ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਲਈ ਪਿਛਲੇ ਤਿੰਨ ਸਾਲਾਂ ਵਿਚ ਕੀਤੇ ਵਿਕਾਸ ਕਾਰਜਾਂ, ਸਰਬ ਪੱਖੀ ਵਿਕਾਸ ਤੇ ਸਿਹਤ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ । ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦਾ ਜੋ ਸੰਕਲਪ ਲਿਆ ਸੀ । ਪੰਜਾਬ ਉਸ ਦਿਸ਼ਾ ਵੱਲ ਲਗਾਤਾਰ ਅੱਗੇ ਵੱਧ ਰਿਹਾ ਹੈ । ਇਨ੍ਹਾਂ ਤਿੰਨ ਸਾਲਾਂ ਦੌਰਾਨ ਜਿਥੇ ਪੰਜਾਬ ਵਿਚ ਭਿ੍ਰਸ਼ਟਾਚਾਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਨੱਥ ਪਾਈ ਹੈ ਉਹ ਪਹਿਲੀਆਂ ਪਾਰਟੀਆਂ ਕਦੇ ਵੀ ਨਹੀਂ ਕਰ ਪਾਈਆਂ ਹਨ । ਇਸ ਦੇ ਨਾਲ ਹੀ ਪੰਜਾਬ ਦੀ ਜਵਾਨੀ ਨੂੰ ਨਸ਼ੇ ਵਰਗੇ ਦਲਦਲ ਵਿਚ ਧੱਕਣ ਵਾਲੇ ਤਸਕਰਾਂ ਖਿਲਾਫ਼ ਪਰਚੇ ਦਰਜ ਕਰ ਕੇ ਉਨ੍ਹਾਂ ਵੱਲੋਂ ਕੀਤੀ ਕਾਲੀ ਕਮਾਈ ਨਾਲ ਬਣਾਏ ਘਰ ਵੀ ਢਹਿ ਢੇਰੀ ਕੀਤੇ ਜਾ ਰਹੇ ਹਨ ਤਾਂਕਿ ਉਹ ਮੁੜ ਤੋਂ ਅਜਿਹਾ ਕੰਮ ਨਾ ਕਰ ਸਕਣ । ਸਰਕਾਰ ਦੇ ਨਸ਼ਾ ਤਸਕਰਾਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਕਾਰਨ ਅੱਜ ਹਰ ਵਰਗ ਖੁਸ਼ ਹੈ।ਕਿਉਂਕਿ ਨਸ਼ੇ ਕਾਰਨ ਸਾਡੀਆਂ ਕਈ ਮਾਵਾਂ ਦੇ ਪੁੱਤ ਭਰੀ ਜਵਾਨੀ ਵਿਚ ਆਪਣੇ ਨੌਜਵਾਨ ਪੁੱਤਾਂ ਨੂੰ ਗੁਆ ਦਿੱਤਾ ਹੈ ਤੇ ਕਈ ਔਰਤਾਂ ਵਿਧਵਾ ਹੋ ਗਈਆਂ ਹਨ। ਸਰਕਾਰ ਦੀ ਇਸ ਕਾਰਵਾਈ ਲਈ ਪੰਜਾਬ ਦੇ ਲੋਕ ਵੀ ਸ਼ਲਾਘਾ ਕਰ ਰਹੇ ਹਨ ।