ਪੰਜਾਬ ਵਿਚ ਸ਼ਾਨਦਾਰ ਸਿੱਖਿਆ ਮੁਹਈਆ ਕਰਵਾ ਰਹੀ ‘ਆਪ` ਸਰਕਾਰ : ਕੇਜਰੀਵਾਲ
ਚੰਡੀਗੜ੍ਹ, 23 ਜੁਲਾਈ 2026 : ਆਮ ਆਦਮੀ ਪਾਰਟੀ (Aam Aadmi Party) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਖਿਆ ਹੈ ਕਿ ਆਪ ਸਰਕਾਰ ਪੰਜਾਬ ਵਿਚ ਸ਼ਾਨਦਾਰ ਸਿੱਖਿਆ ਮੁਹੱਈਆ ਕਰਵਾ ਰਹੀ ਹੈ ।
ਵਿਕਸਤ ਤੇ ਖੁਸ਼ਹਾਲ ਦੇਸ਼ ਲਈ ਚੰਗੀ ਸਿੱਖਿਆ ਦੇਣਾ ਜ਼ਰੂਰੀ : ਅਰਵਿੰਦ
`ਆਪ` ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ (Arvind Kejriwal) ਨੇ ਸੋਸ਼ਲ ਮੀਡੀਆ `ਤੇ ਇਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਅਸੀਂ ਆਪਣੇ ਦੇਸ਼ ਨੂੰ ਵਿਕਸਤ ਅਤੇ ਖੁਸ਼ਹਾਲ ਬਣਾਉਣਾ ਚਾਹੁੰਦੇ ਹਾਂ, ਤਾਂ ਸਾਰੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣਾ ਜ਼ਰੂਰੀ ਹੈ । ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਗਰੀਬਾਂ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਦੇਣੀ ਸ਼ੁਰੂ ਕਰ ਦਿੱਤੀ ਹੈ ।
`ਏ. ਆਈ.’ ਨੂੰ ਪਾਠਕ੍ਰਮ ਵਿਚ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ `ਚ ਪੰਜਾਬ ਨੇ ਕੀਤੀ ਪਹਿਲ : ਬੈਂਸ
ਪੰਜਾਬ ਸਰਕਾਰ (Punjab Government) ਨੇ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ 12ਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ `ਏ. ਆਈ.` ਦੀ ਪਤਾਲੀ ਨੂੰ ਲਾਜ਼ਮੀ ਕਰ ਦਿੱਤਾ ਹੈ । ਸਿੱਖਿਆ ਮੰਤਰੀ (Education Minister) ਹਰਜੋਤ ਬੈਂਸ ਨੇ ਇਸ ਇਤਿਹਾਸਕ ਪਾਠਕ੍ਰਮ ਨੂੰ ਰਸਮੀ ਤੌਰ `ਤੇ ਲਾਂਚ ਕਰਦਿਆਂ ਕਿਹਾ ਕਿ ਇਸ ਦੈ ਤਹਿਤ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿਸ ਨੇ `ਏ. ਆਈ.` ਨੂੰ ਇਕ ਬਦਲਵੇਂ ਵਿਸ਼ੇ ਦੀ ਬਜਾਏ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਹੈ ।
ਪੰਜਾਬ ਸਿੱਖਿਆ ਦੇ ਖੇਤਰ ਵਿਚ ਨੰਬਰ ਵਨ ਬਣ ਰਿਹਾ ਹੈ : ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਸਿੱਖਿਆ ਦੇ ਖੇਤਰ ਵਿਚ ਨੰਬਰ ਵਨ ਬਣ ਰਿਹਾ ਹੈ । ਡਾ. ਭੀਮ ਰਾਓ ਅੰਬੇਡਕਰ ਨੇ ਕਿਹਾ ਸੀ ਕਿ ਸਿੱਖਿਆ ਸ਼ੇਰਨੀ ਦੇ ਦੁੱਧ ਵਾਂਗ ਹੈ, ਜੋ ਇਸ ਨੂੰ ਪੀਵੇਗਾ, ਉਹ ਦਹਾੜੇਗਾ । ਉਨ੍ਹਾਂ ਨੇ ਕਿਹਾ ਅਸੀਂ ਡਾ. ਅੰਬੇਡਕਰ ਦਾ ਸੁਪਨਾ ਪੂਰਾ ਕਰ ਰਹੇ ਹਾਂ । ਮਾਨ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ ।
