post

Admin

(Chief Editor)

Punjab

ਨਾਭਾ ਜੇਲ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਗ੍ਰਿਫ਼ਤਾਰ

post-img

ਨਾਭਾ ਜੇਲ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਗ੍ਰਿਫ਼ਤਾਰ ਜਲੰਧਰ, 4 ਸਤੰਬਰ 2025 : ਆਮ ਆਦਮੀ ਪਾਰਟੀ ਦੇ ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੂੰ ਨਾਭਾ ਜੇਲ ਤੋਂ ਮੁੜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕਿਊਂ ਕੀਤਾ ਗਿਆ ਹੈ ਅਰੋੜਾ ਨੂੰ ਗ੍ਰਿਫ਼ਤਾਰ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਿਧਾਇਕ ਰਮਨ ਅਰੋੜਾ ਖਿਲਾਫ਼ ਜਬਰਨ ਵਸੂਲੀ ਦੇ ਦੋਸ਼ ਲਗਾਏ ਗਏ ਹਨ ਤੇ ਇਸ ਮਾਮਲੇ ’ਚ ਜਲੰਧਰ ਦੇ ਰਾਮਾ ਮੰਡੀ ਥਾਣੇ ਦੀ ਪੁਸਿ ਨੇ ਵਿਧਾਇਕ ਨੂੰ ਨਾਭਾ ਜੇਲ੍ਹ ਤੋਂ ਗ੍ਰਿਫਤਾਰ ਕੀਤਾ। ਜਿਸ ਤੋਂ ਬਾਅਦ ਜਲੰਧਰ ਪੁਲਿਸ ਰਿਮਾਂਡ ਹਾਸਲ ਕਰਨ ਲਈ ਕੋਰਟ ਲੈ ਕੇ ਪਹੁੰਚੀ।ਇਥੇ ਇਹ ਵੀ ਦੱਸਣਯੋਗ ਹੈ ਕਿ ਵਿਧਾਇਕ ਰਮਨ ਅਰੋੜਾ ਨੂੰ ਬੀਤੀ ਦਿਨੀਂ ਇਕ ਪੁਰਾਣੇ ਮਾਮਲੇ ’ਚ ਪੰਜਾਬ-ਹਰਿਆਣਾ ਹਾਈ ਤੋਂ ਗੈਰੂਲਰ ਜ਼ਮਾਨਤ ਮਿਲੀ ਸੀ, ਪਰ ਉਹ ਇਸ ਨਵੇਂ ਮਾਮਲੇ ਕਾਰਨ ਜੇਲ੍ਹ ਤੋਂ ਬਾਹਰ ਨਹੀਂ ਆ ਸਕਣਗੇ।

Related Post

Instagram