post

Jasbeer Singh

(Chief Editor)

Punjab

‘ਆਪ’ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਲੜਨ ਲਈ ਤਿਆਰ: ਡਾ. ਸੁਸ਼ੀਲ ਗੁਪਤਾ

post-img

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਡਾ. ਸੁਸ਼ੀਲ ਗੁਪਤਾ ਨੇ ਕੁਰੂਕਸ਼ੇਤਰ ਲੋਕ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸੂਬੇ ਵਿਚ ਵਿਧਾਨ ਸਭਾ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ।ਉਨ੍ਹਾਂ ਕਿਹਾ ਕਿ 5 ਲੱਖ ਤੋਂ ਜ਼ਿਆਦਾ ਵੋਟਰਾਂ ਨੇ ਉਨ੍ਹਾਂ ’ਤੇ ਵਿਸ਼ਵਾਸ਼ ਪ੍ਰਗਟਾਇਆ ਹੈ। ਇਸ ਲਈ ਉਹ ਸਭ ਦੇ ਰਿਣੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਫੈਸਲਾ ਸਿਰ ਮੱਥੇ ’ਤੇ ਹੈ ਉਹ ਉਸ ਨੂੰ ਸਵੀਕਾਰ ਕਰਦੇ ਹਨ। ਗੁਪਤਾ ਨੇ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦਾ ਆਦੇਸ਼ ਹੀ ਸਭ ਤੋਂ ਵੱਡਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ‘ਇੰਡੀਆ’ ਗੱਠਜੋੜ ਦੇ ਨਾਲ ਮਿਲ ਕੇ ਹਲਕੇ ਦੇ ਲੋਕਾਂ ਦੀ ਲੜਾਈ ਨੂੰ ਮਜ਼ਬੂਤੀ ਨਾਲ ਲੜਿਆ ਹੈ। ਉਨ੍ਹਾਂ ਕਿਹਾ ਕਿ ਕੁਰੂਕਸ਼ੇਤਰ ਦੀ ਉਨਤੀ ਤੇ ਵਿਕਾਸ ਲਈ ਇਥੇ ਪਹਿਲਾਂ ਤੋਂ ਹੀ ਉਹ ਵਿਕਾਸ ਕਾਰਜ ਕਰ ਰਹੇ ਹਨ। ਕੁਰੂਕਸ਼ੇਤਰ ਵਿੱਚ ਹਸਪਤਾਲ ਖੋਲ੍ਹਣ ਦਾ ਕਾਰਜ ਚਲ ਰਿਹਾ ਹੈ ਤੇ ਅੱਗੇ ਵੀ ਸਿੱਖਿਆ ਤੇ ਸਿਹਤ ਸਬੰਧੀ ਕਾਰਜ ਕਰਦਾ ਰਹਾਂਗਾ। ਲੋਕਾਂ ਨੂੰ ਸਿਖਿਆ, ਸਿਹਤ ਅਤੇ ਹੋਰ ਮੁੱਢਲੀਆਂ ਸੁਵਿਧਾਵਾਂ ਮੁਹੱਈਆ ਕਰਾਉਣਾ ਹੀ ਆਮ ਆਦਮੀ ਪਾਰਟੀ ਦੀ ਪਹਿਲ ਹੈ। ਗੁਪਤਾ ਨੇ ਕਿਹਾ ਕਿ ਪੂਰੇ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਨੇ ‘ਇੰਡੀਆ’ ਗੱਠਜੋੜ ਨੂੰ ਜਿਤਾਉਣ ਲਈ ਪੂਰੀ ਮਿਹਨਤ ਨਾਲ ਕੰਮ ਕੀਤਾ ਹੈ ਜਿਸ ਲਈ ਉਹ ਸਭ ਦੇ ਧੰਨਵਾਦੀ ਹਨ।

Related Post