post

Jasbeer Singh

(Chief Editor)

Operation Lotus: ਅੱਖਾਂ ਸਾਹਮਣੇ ਹੋ ਗਿਆ ਆਪਰੇਸ਼ਨ ਲੋਟਸ, ਵਿੱਕ ਗਏ ਦੋ ਲੀਡਰ ! CM ਮਾਨ ਹੁਣ ਕਿਉਂ ਚੁੱਪ ?

post-img

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕਾਨੂੰਨੀ ਕਾਰਵਾਈ ਕਰੇ ਕਿਉਂਕਿ ਹੁਣ ਆਪਰੇਸ਼ਨ ਲੋਟਸ ਬਾਰੇ ਉਸ ਦੇ ਦਾਅਵੇ ਸਹੀ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਆਪ ਸਤੰਬਰ 2022 ਤੋਂ ਆਪਰੇਸ਼ਨ ਲੋਟਸ ਬਾਰੇ ਰੋ ਰਹੀ ਹੈ। ਉਨ੍ਹਾਂ ਨੇ ਇਸ ਮੁੱਦੇ ਤੇ ਜਾਂਚ ਕਰਵਾਉਣ ਦੀ ਵੀ ਗੱਲ ਕੀਤੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਉਹਨਾਂ ਨੂੰ ਦੱਸਣਾ ਚਾਹੀਦਾ ਹੈ ਕਿ 18 ਮਹੀਨਿਆਂ ਬਾਅਦ ਵੀ ਇਸ ਮੁੱਦੇ ਤੇ ਜਾਂਚ ਪੂਰੀ ਕਿਉਂ ਨਹੀਂ ਹੋਈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ, ਜੋ ਹਾਲ ਹੀ ਵਿੱਚ ਭਾਜਪਾ ਪਾਰਟੀ ਵਿੱਚ ਸ਼ਾਮਲ ਹੋਏ ਹਨ, ਸ਼ੀਤਲ ਅੰਗੁਰਾਲ ਨੇ ਵੀ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ 20 ਤੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ। ਇਸ ਦੌਰਾਨ ਹੁਣ ਉਹ ਭਾਜਪਾ ਚ ਸ਼ਾਮਲ ਹੋ ਗਏ ਹਨ, ਜਿਸ ਦਾ ਮਤਲਬ ਹੈ ਕਿ ਉਨ੍ਹਾਂ ਨੇ ਇਸ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਅਜੇ ਵੀ ਆਪਰੇਸ਼ਨ ਲੋਟਸ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ। ਬਾਜਵਾ ਨੇ ਕਿਹਾ ਕਿ ਭਾਵੇਂ ਸਰਕਾਰ ਜਾਣਦੀ ਸੀ ਕਿ ਪਾਰਟੀ ਅੰਦਰ ਕੀ ਹੋ ਰਿਹਾ ਹੈ ਪਰ ਆਪ ਕੋਈ ਕਾਰਵਾਈ ਕਰਨ ਚ ਅਸਫ਼ਲ ਰਹੀ, ਜਿਸ ਨਾਲ ਉਸ ਦੇ ਅੰਦਰੂਨੀ ਇਰਾਦੇ ਸਾਬਤ ਹੁੰਦੇ ਹਨ।ਬਾਜਵਾ ਨੇ ਕਿਹਾ ਕਿ ਹੁਣ ਭਗਵੰਤ ਮਾਨ ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਨੂੰ ਗੱਦਾਰ ਕਹਿ ਰਹੇ ਹਨ। ਕੀ ਸੁਸ਼ੀਲ ਕੁਮਾਰ ਰਿੰਕੂ ਉਦੋਂ ਗੱਦਾਰ ਨਹੀਂ ਸੀ ਜਦੋਂ ਉਹ ਪਿਛਲੇ ਸਾਲ ਕਾਂਗਰਸ ਛੱਡ ਕੇ ਆਪ ਵਿਚ ਸ਼ਾਮਲ ਹੋਇਆ ਸੀ?

Related Post

Instagram