
ਆਪ ਦੇ ਰਾਜ ਸਭਾ ਮੈਂਬਰ ਹਰਭਜਨ ਨੇ ਜੇ. ਪੀ. ਨੱਢਾ ਨੂੰ ਮਿਲ ਚੁੱਕਿਆ ਪੰਜਾਬ ਦੇ ਤਲਵਾੜਾ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦ
- by Jasbeer Singh
- August 10, 2024

ਆਪ ਦੇ ਰਾਜ ਸਭਾ ਮੈਂਬਰ ਹਰਭਜਨ ਨੇ ਜੇ. ਪੀ. ਨੱਢਾ ਨੂੰ ਮਿਲ ਚੁੱਕਿਆ ਪੰਜਾਬ ਦੇ ਤਲਵਾੜਾ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਮੁੱਦਾ ਨਵੀਂ ਦਿੱਲੀ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਜੇ. ਪੀ. ਨੱਢਾ ਨਾਲ ਮੁਲਾਕਾਤ ਦੌਰਾਨ ਪੰਜਾਬ ਦੇ ਤਲਵਾੜਾ ਵਿੱਚ ਸਿਹਤ ਸਹੂਲਤਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਮੁੱਦਾ ਚੁੱਕਦਿਆਂ ਉਨ੍ਹਾਂ ਨੂੰ ਤਲਵਾੜਾ ਨੂੰ ਪੀ. ਜੀ. ਆਈ. ਸੈਟੇਲਾਈਟ ਸੈਂਟਰ ਨਾਲ ਜੋੜਨ ਦਾ ਪ੍ਰਸਤਾਵ ਦਿੱਤਾ। ਹਰਭਜਨ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਕੇਂਦਰੀ ਮੰਤਰੀ ਤੋਂ ਭਰੋਸਾ ਮਿਲਿਆ ਹੈ ਕਿ ਜਲਦੀ ਹੀ ਬੀ. ਬੀ. ਐਮ. ਬੀ. ਹਸਪਤਾਲ ਤਲਵਾੜਾ ਨੂੰ ਇੱਕ ਵਧੀਆ ਸਿਹਤ ਸੁਵਿਧਾ ਬਣਾ ਦਿੱਤਾ ਜਾਵੇਗਾ। ਸੰਸਦ ਮੈਂਬਰ ਹਰਭਜਨ ਸਿੰਘ ਨੇ ਮੀਟਿੰਗ ਵਿੱਚ ਕੇਂਦਰੀ ਮੰਤਰੀ ਨੱਡਾ ਨੂੰ ਦਿੱਤੇ ਮੰਗ ਪੱਤਰ ਵਿੱਚ ਕਿਹਾ ਕਿ ਤਲਵਾੜਾ ਵਿੱਚ ਕਈ ਸਰਕਾਰੀ ਮਕਾਨ ਉਸਾਰੀ ਅਧੀਨ ਹਨ। ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੇ ਇੱਥੇ ਇੱਕ ਹਸਪਤਾਲ ਬਣਾਇਆ ਹੈ, ਜਿਸ ਦੀ ਹਾਲਤ ਕਾਫੀ ਤਰਸਯੋਗ ਹੈ। ਇਹ ਹਸਪਤਾਲ ਬਹੁਤ ਸਮਾਂ ਪਹਿਲਾਂ ਬਣਿਆ ਸੀ। ਇਸ ਲਈ ਸਮੇਂ ਦੇ ਨਾਲ ਇਹ ਪੁਰਾਣਾ ਹੋ ਗਿਆ ਹੈ। ਹਰਭਜਨ ਸਿੰਘ ਨੇ ਇਸ ਹਸਪਤਾਲ ਦੇ ਬੁਨਿਆਦੀ ਢਾਂਚੇ ਦੀ ਵਰਤੋਂ ਕਰਦਿਆਂ ਇੱਥੇ 100 ਬਿਸਤਰਿਆਂ ਦਾ ਵਧੀਆ ਹਸਪਤਾਲ ਬਣਾਉਣ ਦੀ ਮੰਗ ਕੀਤੀ ਹੈ।ਮੰਗ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਬੀ.ਬੀ.ਐਮ.ਬੀ. ਇਹ ਹਸਪਤਾਲ ਬਿਜਲੀ ਮੰਤਰਾਲੇ ਦੇ ਅਧੀਨ ਆਉਂਦਾ ਹੈ, ਜਿਸ ਸਮੇਂ ਇਸ ਹਸਪਤਾਲ ਦੀ ਸਥਾਪਨਾ ਹੋਈ ਸੀ, ਉਸ ਸਮੇਂ ਸੈਂਕੜੇ ਕਿਲੋਮੀਟਰ ਦੂਰ ਤੋਂ ਲੋਕ ਇੱਥੇ ਇਲਾਜ ਲਈ ਆਉਂਦੇ ਸਨ ਅਤੇ ਇਸ ਹਸਪਤਾਲ ਦੇ ਚੱਲਣ ਨਾਲ ਕਈ ਲੋਕਾਂ ਦੀਆਂ ਕੀਮਤੀ ਜਾਨਾਂ ਬਚ ਗਈਆਂ ਸਨ, ਪਰ ਸਮੇਂ ਦੇ ਨਾਲ ਹਾਲਤ ਇਸ ਹਸਪਤਾਲ ਦੀ ਹਾਲਤ ਵਿਗੜਦੀ ਜਾ ਰਹੀ ਹੈ।