post

Admin

(Chief Editor)

National

ਗੁਜਰਾਤ ਦੇ ਮੁੱਖ ਮੰਤਰੀ ਨੂੰ ਆਪ ਸੁਪਰੀਮੋ ਕੇਜਰੀਵਾਲ ਨੇ ਲਿਖਿਆ ਪੱਤਰ

post-img

ਗੁਜਰਾਤ ਦੇ ਮੁੱਖ ਮੰਤਰੀ ਨੂੰ ਆਪ ਸੁਪਰੀਮੋ ਕੇਜਰੀਵਾਲ ਨੇ ਲਿਖਿਆ ਪੱਤਰ ਨਵੀਂ ਦਿੱਲੀ, 2 ਅਪ੍ਰੈਲ 2026 : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਗੁਜਰਾਤ ਦੇ ਮੁੱਖ ਮੰਤਰੀ ਨੂੰ ਇਕ ਪੱਤਰ ਲਿਖੇ ਜਾਣ ਬਾਰੇ ਸਮਾਚਾਰ ਪ੍ਰਾਪਤ ਹੋਇਆ ਹੈ। ਕੀ ਲਿਖਿਆ ਗਿਆ ਹੈ ਪੱਤਰ ਵਿਚ ਮਿਲੀ ਜਾਣਕਾਰੀ ਮੁਤਾਬਕ ਆਮ ਆਦਮੀ ਪਾਰਟੀ ਦੇ ਸੁਪਰੀਮ ਅਰਵਿੰਦ ਕੇਜਰੀਵਾਲ ਵਲੋ਼ ਜੋ ਇਕ ਪੱਤਰ ਗੁਜਰਾਤ ਦੇ ਮੁੱਖ ਮੰਤਰੀ ਭੁਪੇਂਦਰ ਪਟੇਲ ਨੂੰ ਲਿਖਿਆ ਗਿਆ ਹੈ ਦੇ ਵਿਚ ਮੁਲਾਕਾਤ ਕਰਨ ਦੀ ਬੇਨਤੀ ਕੀਤੀ ਗਈ ਹੈ । ਦੱਸਣਯੋਗ ਹੈ ਕਿ ਗੁਜਰਾਤ ਵਿੱਚ 160 ‘ਆਪ’ ਵਰਕਰਾਂ ਦੀ ਗ੍ਰਿਫ਼ਤਾਰੀ ਦੇ ਦੋਸ਼ ਲੱਗੇ ਹੋਏ ਹਨ ਅਤੇ ਗੁਜਰਾਤ ਸਰਕਾਰ 10 ਹਜ਼ਾਰ ਦੇ ਕਰੀਬ ਹੋਰ ‘ਆਪ’ ਵਰਕਰਾਂ ਨੂੰ ਹੋਰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾ ਰਹੀ ਹੈ, ਜਿਸ ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ‘ਆਪ’ ਦੀ ਵਧਦੀ ਲੋਕਪ੍ਰਿਯਤਾ ਤੋਂ ਘਬਰਾ ਗਈ ਹੈ । ਹੋਰ ਕੀ ਆਖਿਆ ਅਰਵਿੰਦ ਕੇਜਰੀਵਾਲ ਨੇ ਆਪ ਸੁਪਰੀਮ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੋ ਗੁਜਰਾਤ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀਆਂ ਗ੍ਰਿ਼ਫਤਾਰੀਆਂ ਕੀਤੀਆਂ ਗਈਆਂ ਹਨ ਤੇ ਹੋਰ ਗ੍ਰਿਫ਼ਤਾਰ ਕੀਤੇ ਜਾਣ ਦੀ ਯੋਜਨਾ ਹੈ ਤੋਂ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ ‘ਆਪ’ ਦੀ ਵਧਦੀ ਲੋਕਪ੍ਰਿਯਤਾ ਤੋਂ ਬਹੁਤ ਚਿੰਤਤ ਹੈ । ਉਨ੍ਹਾਂ ਕਿਹਾ ਕਿ ਗੁਜਰਾਤ ਦੇ ਲੋਕ ਅਜਿਹੀਆਂ ਗ੍ਰਿਫ਼ਤਾਰੀਆਂ ਅਤੇ ਗੁੰਡਾਗਰਦੀ ਨੂੰ ਮਨਜ਼ੂਰ ਨਹੀਂ ਕਰਦੇ ਹਨ ਅਤੇ ਉਹ ਜ਼ਰੂਰ ਜਵਾਬ ਦੇਣਗੇ ।

Related Post

Instagram