
ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਆਪ ਵਲੰਟੀਅਰਾਂ ਨੇ ਲੁਧਿਆਣਾ ਅਤੇ ਗੁਜਰਾਤ ਵਿੱਚ ਹੋਈ ਸ਼ਾਨਦਾਰ ਜਿੱਤ ਦੀ ਖੁ
- by Jasbeer Singh
- June 24, 2025

ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਆਪ ਵਲੰਟੀਅਰਾਂ ਨੇ ਲੁਧਿਆਣਾ ਅਤੇ ਗੁਜਰਾਤ ਵਿੱਚ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਲੱਡੂ ਵੰਡੇ ਕਿਹਾ ਜ਼ਿਮਨੀ ਚੋਣਾਂ 'ਚ ਜਿੱਤ, ਆਪ ਲਈ 2027 ਦਾ ਸ਼ੁੱਭ ਸੰਕੇਤ - ਨਾਭਾ, 24 ਜੂਨ : ਪੰਜਾਬ ਦੇ ਵਿਧਾਨ ਸਭਾ ਲੁਧਿਆਣਾ ਵੈਸਟ ਹਲਕੇ ਤੋਂ ਆਪ ਉਮੀਦਵਾਰ ਸ੍ਰੀ ਸੰਜੀਵ ਅਰੋੜਾ ਅਤੇ ਗੁਜਰਾਤ ਦੇ ਵਿਸਾਵਦਰ ਹਲਕੇ ਤੋਂ ਆਪ ਉਮੀਦਵਾਰ ਗੋਪਾਲ ਇਟਾਲੀਆ ਦੀ ਹੋਈ ਸ਼ਾਨਦਾਰ ਜਿੱਤ ਦੀ ਖੁਸ਼ੀ ਵਿੱਚ ਅੱਜ ਵਿਧਾਨ ਸਭਾ ਹਲਕਾ ਨਾਭਾ ਦੇ ਹੋਣਹਾਰ ਨੋਜਵਾਨ ਆਗੂ ਅਤੇ ਜ਼ਿਲ੍ਹਾ ਪਲੈਨਿੰਗ ਬੋਰਡ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਨਾਭਾ ਵਿਖੇ ਉਨ੍ਹਾਂ ਦੇ ਦਫਤਰ ਵਿਖੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਲੱਡੂ ਵੰਡ ਕੇ ਅਤੇ ਢੋਲ ਵਜਾ ਕੇ ਜਿੱਤ ਦੇ ਜਸ਼ਨ ਮਨਾਏ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਲੁਧਿਆਣਾ ਵੈਸਟ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪ ਲਈ ਸ਼ੁੱਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਵੈਸਟ ਹਲਕੇ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ 3 ਸਾਲਾਂ ਦੇ ਕੀਤੇ ਲੋਕ ਪੱਖੀ ਕੰਮਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫਤਵਾ ਦੇ ਕੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਪ੍ਰਧਾਨ ਸੰਦੀਪ ਸ਼ਰਮਾ, ਗੋਪੀ ਫੈਜਗੜ੍ਹ, ਸੁੱਖ ਘੁੰਮਣ ਚਾਸਵਾਲ, ਸੁਖਜੀਤ ਸਿੰਘ ਹਾਂਸ, ਧੀਰਜ ਠਾਕੁਰ, ਜਤਿੰਦਰ ਸਿੰਘ ਕਕਰਾਲਾ, ਹਰਵਿੰਦਰ ਸਿੰਘ ਖਹਿਰਾ, ਕੁਲਦੀਪ ਸਿੰਘ ਕਕਰਾਲਾ, ਲਾਡੀ ਖਹਿਰਾ, ਸੁਖਮੀਤ ਧੀਮਾਨ, ਗੁਰਜੀਤ ਸਿੰਘ ਕੋਟ ਕਲਾਂ, ਗੁਰਪ੍ਰੀਤ ਸਿੰਘ ਸਰਪੰਚ ਦੋਦਾ, ਨਰਿੰਦਰ ਸਿੰਘ ਸੰਧੂ, ਮਨਮੋਹਨ ਸਿੰਘ, ਮਹਿੰਦਰ ਸਿੰਘ ਝੱਲ, ਕਰਨੈਲ ਸਿੰਘ ਆਸਾ ਕਲੋਨੀ, ਬਾਵਾ ਸਿੰਘ ਕਕਰਾਲਾ, ਦਰਸ਼ਨ ਸਿੰਘ ਗੁਰਦਿੱਤਪੁਰਾ, ਪਰਵਿੰਦਰ ਸਿੰਘ ਭੰਗੂ, ਲਵਪ੍ਰੀਤ ਸਿੰਘ ਲੱਭੂ, ਅਕਾਸ਼ ਕੁਮਾਰ ਗੋਲੂ, ਗੁਰਜੰਟ ਸਿੰਘ ਅੱਚਲ, ਨੀਟੂ ਸ਼ਰਮਾ ਜੱਸੋਮਜਾਰਾ, ਹੈਪੀ ਅਰੋੜਾ ਆਦਿ ਸਮੇਤ ਵੱਡੀ ਗਿਣਤੀ ਵਿੱਚ ਆਪ ਵਲੰਟੀਅਰ ਅਤੇ ਅਹੁਦੇਦਾਰ ਮੌਜੂਦ ਸਨ।