ਆਪ ਪਾਰਟੀ ਚਾਰੇ ਜਿਮਨੀ ਸੀਟਾਂ 'ਤੇ ਕਰੇਗੀ ਹੁੰਝਾਫੇਰ ਜਿੱਤ ਪ੍ਰਾਪਤ : ਸੁਰਜੀਤ ਅਬਲੋਵਾਲ
- by Jasbeer Singh
- November 21, 2024
ਆਪ ਪਾਰਟੀ ਚਾਰੇ ਜਿਮਨੀ ਸੀਟਾਂ 'ਤੇ ਕਰੇਗੀ ਹੁੰਝਾਫੇਰ ਜਿੱਤ ਪ੍ਰਾਪਤ : ਸੁਰਜੀਤ ਅਬਲੋਵਾਲ ਪਟਿਆਲਾ : ਪੰਜਾਬ ਦੇ ਸਾਬਕਾ ਚੇਅਰਮੈਨ ਤੇ ਆਪ ਪਾਰਟੀ ਦੇ ਸੀਨੀਅਰ ਨੇਤਾ ਸੁਰਜੀਤ ਸਿੰਘ ਅਬਲੋਵਾਲ ਨੇ ਆਖਿਆ ਕਿ ਆਮ ਆਦਮੀ ਪਾਰਟੀ ਚਾਰੇ ਜਿਮਨੀ ਸੀਟਾਂ 'ਤੇ ਹੁੰਝਾਫੇਰ ਜਿੱਤ ਪ੍ਰਾਪਤ ਕਰੇਗੀ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਨਾਲ ਸਮੁਚੇ ਪੰਜਾਬੀ ਸਹਿਮਤ ਹਨ ਅਤੇ ਸਮੁਚੇ ਵਾਅਦੇ ਪੂਰੇ ਵੀ ਕੀਤੇ ਜਾ ਚੁਕੇ ਹਨ । ਸੁਰਜੀਤ ਅਬਲੋਵਾਲ ਨੇ ਆਖਿਆ ਕਿ ਪੰਜਾਬ ਵਿੱਚ ਅੱਜ ਵੀ ਲੋਕ ਆਮ ਆਦਮੀ ਪਾਰਟੀ ਨੂੰ ਪਿਆਰ ਕਰਦੇ ਹਨ । ਉਨ੍ਹਾਂ ਆਖਿਆ ਕਿ ਸੂਬੇ ਦੇ ਲੋਕਾਂ ਨੂੰ ਪਤਾ ਹੈ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ, ਜਿਸਨੇ ਸੂਬੇ ਦੇ ਲੋਕਾਂ ਦੀ ਹਰ ਮੰਗ ਨੂੰ ਪੂਰਾ ਕੀਤਾ ਹੈ । ਉਨ੍ਹਾਂ ਆਖਿਆ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਨੇ ਕਦੇ ਵੀ ਸੂਬੇ ਦਾ ਭਲਾ ਨਹੀ ਸੋਚਿਆ ਹਮੇਸ਼ਾ ਆਪਣੀਆਂ ਜੇਬਾਂ ਭਰੀਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਲਗਾਤਾਰ ਅੱਗੇ ਵਧ ਰਿਹਾ ਹੈ । ਉਨ੍ਹਾਂ ਆਖਿਆ ਕਿ ਸੂਬੇ ਲਈ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਨਵੀ ਯੋਜਨਾਵਾਂ ਲੈ ਕੇ ਆ ਰਹੇ ਹਨ । ਲਾ ਅਤੇ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ । ਇਨ੍ਹਾਂ ਸਾਰੀ ਗੱਲਾਂ ਨੂੰ ਦੇਖਦੇ ਹੋਏ ਹੀ ਆਪ ਪਾਰਟੀ ਨੂੰ ਸਭ ਤੋਂ ਵੱਧ ਵੋਟਾਂ ਪੰਜਾਬ ਦੇ ਲੋਕਾਂ ਨੇ ਪਾਈਆਂ ਹਨ, ਇਸ ਲਈ ਹੁਣ ਵੀ ਲੋਕਾਂ ਦਾ ਪੂਰਾ ਪਿਆਰ ਤੇ ਸਹਿਯੋਗ ਆਮ ਆਦਮੀ ਪਾਰਟੀ ਨੂੰ ਮਿਲ ਰਿਹਾ ਹੈ, ਜਿਸਦੇ ਮਦੇਨਜਰ ਆਪ ਪਾਰਟੀ ਚਾਰੇ ਜਿਮਨੀਸੀਟਾਂ 'ਤੇ ਹੁੰਝਾਫੇਰ ਜਿੱਤ ਪ੍ਰਾਪਤ ਕਰੇਗੀ ।
