July 6, 2024 01:31:06
post

Jasbeer Singh

(Chief Editor)

Latest update

ਜਲੰਧਰ ਜ਼ਿਮਨੀ ਚੋਣ ‘ਆਪ’ ਵੱਡੇ ਬਹੁਮਤ ਨਾਲ ਜਿੱਤੇਗੀ: ਡਾ. ਗੁਰਪ੍ਰੀਤ ਕੌਰ

post-img

ਰਵਾਇਤੀ ਪਾਰਟੀਆਂ ਤੋਂ ਅੱਕੇ ਪੰਜਾਬ ਦੇ ਲੋਕਾਂ ਨੇ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ ਉਦੋਂ ਤੋਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਵਿਕਾਸ ਲਈ ਦਿਨ ਰਾਤ ਲੱਗੇ ਹੋਏ ਹਨ। ਇਨ੍ਹਾਂ ਵਿਕਾਸ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਜਲੰਧਰ ਵਿਖੇ ਹੋ ਰਹੀ ਜ਼ਿਮਨੀ ਚੋਣ ਵਿੱਚ ‘ਆਪ’ ਵੱਡੇ ਬਹੁਮਤ ਨਾਲ ਜਿੱਤੇਗੀ ਅਤੇ ਰੋਜ਼ਾਨਾਂ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕੀਤਾ। ਉਹ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ਸੀਨੀਅਰ ਕਾਂਗਰਸੀ ਆਗੂ ਨੰਬਰਦਾਰ ਪ੍ਰਕਾਸ਼ ਸਿੰਘ ਅਲੀਪੁਰ ਜਿਨ੍ਹਾਂ ਦੀ ਪਤਨੀ ਰਾਜ ਕੌਰ ਜੋ ਕਿ ਜਿਲ੍ਹਾ ਪ੍ਰੀਸ਼ਦ ਪਟਿਅਲਾ ਦੇ ਮੌਜੂਦਾ ਚੇਅਰਪਰਸਨ ਹਨ ਅਤੇ ਬਲਾਕ ਕਾਂਗਰਸ ਕਮੇਟੀ ਭੁੱਨਰਹੇੜੀ ਦੇ ਸਾਬਕਾ ਪ੍ਰਧਾਨ ਨਰਿੰਦਰ ਸ਼ਰਮਾ ਤੋਂ ਇਲਾਵਾ ਹੋਰ ਆਗੂਆਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕਰਨ ਵਾਲੇ ਸਮਾਗਮ ਵਿੱਚ ਸ਼ਾਮਲ ਸਨ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ‘ਆਪ’ ਵਿੱਚ ਸ਼ਾਮਲ ਹੋਰ ਹੇ ਹਨ। ਇਸ ਮੌਕੇ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਅੱਜ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਹੋ ਰਹੇ ਨਿਰਪੱਖ ਵਿਕਾਸ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਕਈ ਹੋਰ ਲੋਕ ਵੀ ਪਿਛਲੀਆਂ ਰਵਾਇਤੀ ਪਾਰਟੀਆਂ ਦੇ ਆਗੂਆਂ ਵੱਲੋਂ ਹਲਕੇ ’ਚ ਕੀਤੀਆਂ ਧੱਕੇਸ਼ਾਹੀਆਂ ਤੋਂ ਦੁਖੀ ਹੋ ਕੇ ਉਨ੍ਹਾਂ ਪਾਰਟੀਆਂ ਤੋਂ ਕਿਨਾਰਾ ਕਰ ਰਹੇ ਹਨ। ਇਸ ਮੌਕੇ ਡਾ. ਗੁਰਮੀਤ ਸਿੰਘ ਬਿੱਟੂ ਉਪ ਚੇਅਰਮੈਨ, ਸੁਖਵਿੰਦਰ ਸਿੰਘ ਬਾਜਵਾ, ਸੁਖਵਿੰਦਰ ਸਿੰਘ ਧਾਲੀਵਾਲ, ਰਿਪੁਦਮਨ ਸ਼ਰਮਾ, ਜੀਤੂ ਥਿੰਦ, ਮੇਹਲ ਸ਼ਰਮਾ, ਗੋਰਵ ਸ਼ਰਮਾ, ਰਾਜਵੀਰ ਬ੍ਰਹਮਪੁਰ, ਗੁਰਪ੍ਰੀਤ ਗੁਰੀ ਪੀਏ, ਬਲਜਿੰਦਰ ਨੰਦਗੜ੍ਹ, ਹੈਰੀ ਤਾਜਲਪੁਰ ਹਾਜ਼ਰ ਸਨ।

Related Post