
ਆਪ ਨੇ ਸੈਮੀਫਾਈਨਲ ਜਿੱਤਿਆ, ਹੁਣ ਫਾਈਨਲ ਦੀ ਤਿਆਰੀ : ਮਾਸਟਰ ਕਰਾਲਾ, ਲਾਲਾ ਖਲੋਰ
- by Jasbeer Singh
- June 25, 2025

ਆਪ ਨੇ ਸੈਮੀਫਾਈਨਲ ਜਿੱਤਿਆ, ਹੁਣ ਫਾਈਨਲ ਦੀ ਤਿਆਰੀ : ਮਾਸਟਰ ਕਰਾਲਾ, ਲਾਲਾ ਖਲੋਰ ਬਨੂੜ, 25 ਜੂਨ : ਆਮ ਆਦਮੀ ਪਾਰਟੀ ਨੇ ਸੈਮੀਫਾਈਨਲ ਵਿਚ ਵਿਰੋਧੀ ਪਾਰਟੀਆਂ ਨੂੰ ਹਰਾ ਕੇ ਵੱਡੀ ਜਿੱਤ ਹਾਸਿਲ ਕੀਤੀ ਹੈ ਅਤੇ ਹੁਣ ਪਾਰਟੀ ਨੇ ਫਾਈਨਲ ਦੀ ਤਿਆਰੀ ਖਿੱਚ ਲਈ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਾਸਟਰ ਗੁਰਜੀਤ ਸਿੰਘ ਕਰਾਲਾ ਅਤੇ ਜਸਵਿੰਦਰ ਸਿੰਘ ਲਾਲਾ ਖਲੌਰ ਨੇ ਜ਼ਿਮਨੀ ਚੋਣ ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਹੋਈ ਜਿੱਤ ਉਪਰੰਤ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਨੀਤੀਆਂ ਉਤੇ ਲੁਧਿਆਣਾ ਪੱਛਮੀ ਦੇ ਵੋਟਰਾਂ ਨੇ ਮੋਹਰ ਲਗਾਈ ਹੈ ਅਤੇ ਨਤੀਜਾ ਸਪਸ਼ਟ ਹੈ ਕਿ ਮਾਨ ਸਰਕਾਰ ਹੀ ਲੋਕਾਂ ਦੀ ਹਮਦਰਦ ਸਰਕਾਰ ਹੈ ਅਤੇ 2027 ਵਿਚ ਦੁਬਾਰਾ ਆਪ ਪਾਰਟੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸੇਵਾ ਕਰੇਗੀ । ਆਪ ਆਗੂ ਮਾਸਟਰ ਗੁਰਜੀਤ ਸਿੰਘ ਕਰਾਲਾ ਅਤੇ ਜਸਵਿੰਦਰ ਸਿੰਘ ਲਾਲਾ ਖਲੋਰ ਨੇ ਕਿਹਾ ਗੁਜਰਾਤ ਦੀ ਵਿਸ਼ਵਾਦਰ ਵਿਧਾਨ ਸਭਾ ਦੀ ਜਿਮਨੀ ਚੋਣ ਦੇ ਆਏ ਨਤੀਜੇ ਵਿਚ ਵੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੋਪਾਲ ਅਟਾਲੀਆਂ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਉਹਨਾਂ ਕਿਹਾ ਕਿ ਪਾਰਟੀ ਵਰਕਰਾਂ, ਵੋਟਰਾਂ ਅਤੇ ਸਪੋਰਟਰਾ ਦਾ ਧੰਨਵਾਦ ਕਰਦਿਆਂ ਅੱਗੇ ਕਿਹਾ ਕਿ ਮਾਨ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿਚ ਕੀਤੇ ਕੰਮਾਂ ਤੋਂ ਲੋਕਾਂ ਨੇ ਮੋਹਰ ਲਗਾਈ ਹੈ ਅਤੇ ਅਗਲੇ ਸਮੇਂ ਦੌਰਾਨ ਮਾਨ ਸਰਕਾਰ ਹੋਰ ਤੇਜ਼ੀ ਨਾਲ ਸੂਬੇ ਅੰਦਰ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਜੋ ਸੂਬੇ ਦੇ ਵਸਨੀਕਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾਵੇ ।