post

Admin

(Chief Editor)

Punjab

'ਆਪ' ਦੇ ਯੂਥ ਵਿੰਗ ਦੇ ਵਰਕਰਾਂ ਨੇ ਰਾਜ ਸਭਾ ਮੈਂਬਰਾਂ ਦੇ ਘਰ ਦੇ ਬਾਹਰ ਲਿਖਿਆ ਗੱਦਾਰ

post-img

ਆਪ ਦੇ ਯੂਥ ਵਿੰਗ ਦੇ ਵਰਕਰਾਂ ਨੇ ਰਾਜ ਸਭਾ ਮੈਂਬਰਾਂ ਦੇ ਘਰ ਦੇ ਬਾਹਰ ਲਿਖਿਆ ਗੱਦਾਰ ਜਲੰਧਰ, 25 ਅਪ੍ਰੈਲ 2026 : ਪੰਜਾਬ ਦੇ ਸ਼ਹਿਰ ਜਲੰਧਰ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਰਾਜ ਸਭਾ ਮੈਂਬਰਾਂ ਦੇ ਘਰ ਦੇ ਬਾਹਰ ਗੱਦਾਰ ਲਿਖਿਆ ਗਿਆ ਹੈ। ਕਿਸ ਕਿਸ ਦੇ ਘਰ ਦੇ ਬਾਹਰ ਲਿਖਿਆ ਗਿਆ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਯੂਥ ਵਿੰਗ ਦੇ ਵਰਕਰਾਂ ਨੇ ਸ਼ਨੀਵਾਰ ਦੁਪਹਿਰ ਨੂੰ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਸੱਤ ਰਾਜ ਸਭਾ ਸੰਸਦ ਮੈਂਬਰਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਦਿਆਂ ਸਾਬਕਾ ਸੰਸਦ ਮੈਂਬਰ ਹਰਭਜਨ ਸਿੰਘ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੇ ਦਰਵਾਜ਼ੇ ‘ਤੇ ਪੇਂਟ ਨਾਲ “ਗੱਦਾਰ” ਲਿਖ ਦਿੱਤਾ। ਇਸੇ ਤਰ੍ਹਾਂ ‘ਆਪ’ ਵਰਕਰਾਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਬਾਹਰ ਅਸ਼ੋਕ ਮਿੱਤਲ ਵਿਰੁੱਧ ਵੀ ਵਿਰੋਧ ਪ੍ਰਦਰਸ਼ਨ ਕੀਤਾ ਅਤੇ “ਪੰਜਾਬ ਦੇ ਗੱਦਾਰ” ਦੇ ਨਾਅਰੇ ਲਗਾਉਂਦੇ ਹੋਏ ਉਨ੍ਹਾਂ ਦਾ ਪੁਤਲਾ ਸਾੜਿਆ । ਕੀ ਦੋਸ਼ ਲਗਾਇਆ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨਕਾਰੀ ਵਰਕਰਾਂ ਨੇ ਦੋਸ਼ ਲਗਾਇਆ ਕਿ ਹਰਭਜਨ ਸਿੰਘ, ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਸਮੇਤ ਸੱਤ ਰਾਜ ਸਭਾ ਸੰਸਦ ਮੈਂਬਰਾਂ ਨੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨਾਲ ਧੋਖਾ ਕੀਤਾ ਹੈ । ਪ੍ਰਦਰਸ਼ਨ ਦੌਰਾਨ ‘ਆਪ’ ਵਰਕਰਾਂ ਨੇ ਆਪਣੇ ਸਿਰਾਂ ‘ਤੇ ਕਾਲੀਆਂ ਪੱਟੀਆਂ ਬੰਨ੍ਹੀਆਂ। ਉਨ੍ਹਾਂ ਨੇ ਹਰਭਜਨ ਸਿੰਘ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਆਪਣਾ ਵਿਰੋਧ ਦਰਜ ਕਰਵਾਇਆ। ਪੁਲਸ ਦੀ ਮੌਜੂਦਗੀ ਵਿੱਚ ਵਰਕਰਾਂ ਨੇ ਹਰਭਜਨ ਸਿੰਘ ਦੇ ਘਰ ਦੇ ਬਾਹਰ “ਗੱਦਾਰ” ਸ਼ਬਦ ਪੇਂਟ ਕੀਤਾ । ਜਦੋਂ ਪੁਲਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸਿ਼ਸ਼ ਕੀਤੀ ਤਾਂ ਕੁਝ ਵਰਕਰਾਂ ਦੀ ਪੁਲਸ ਅਧਿਕਾਰੀਆਂ ਨਾਲ ਝੜਪ ਵੀ ਹੋਈ ।

Related Post

Instagram