
ਆੜਤੀਆਂ ਐਸੋਸੀਏਸ਼ਨ ਪੰਜਾਬ ਵੱਲੋਂ ਅਹਿਮਦਾਬਾਦ ਜਹਾਜ਼ ਹਾਦਸੇ 'ਚ ਮਰਨ ਵਾਲੇ ਯਾਤਰੀਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ
- by Jasbeer Singh
- June 16, 2025

ਆੜਤੀਆਂ ਐਸੋਸੀਏਸ਼ਨ ਪੰਜਾਬ ਵੱਲੋਂ ਅਹਿਮਦਾਬਾਦ ਜਹਾਜ਼ ਹਾਦਸੇ 'ਚ ਮਰਨ ਵਾਲੇ ਯਾਤਰੀਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਭਵਿੱਖ ਚ ਅਜਿਹੇ ਮੰਦਭਾਗੇ ਹਾਦਸੇ ਨਾਂ ਵਾਪਰਨ,' ਸਰਕਾਰ ਏਰਲਾਈਨਜ਼ ਦੀ ਤਰੁੰਤ ਜਾਂਚ ਕਰਵਾਏ: ਰਾਣਾ ਦੇਵੀਗੜ੍ਹ/ਪਟਿਆਲਾ, 16 ਜੂਨ : ਆੜਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਆੜਤੀ ਐਸੋਸੀਏਸ਼ਨ ਭੁਨਰਹੇੜੀ ਦੇ ਪ੍ਰਧਾਨ ਪਿਰਥੀਪਾਲ ਸਿੰਘ ਅਤੇ ਸਤੀਸ਼ ਕੁਮਾਰ ਗੁਪਤਾ ਸੂਬਾ ਪ੍ਰਧਾਨ ਸਬ ਲੋਕ ਸੇਵਾ ਮਿਸ਼ਨ ਨੇ ਬੜੇ ਦੁਖੀ ਹਿਰਦੇ ਨਾਲ ਅਹਿਮਦਾਬਾਦ ਵਿਖੇ ਵਾਪਰੇ ਮੰਦਭਾਗੇ ਜਹਾਜ਼ ਹਾਦਸੇ ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਇਸ ਦੁਖਦਾਈ ਘਟਨਾ ਵਿੱਚ ਕਈ ਕੀਮਤੀ ਜਾਨਾਂ ਚਲੀਆਂ ਦੇ ਚਲੇ ਜਾਣ ਨਾਲ ਜਿਸ ਨਾਲ ਪੂਰੇ ਦੇਸ਼ ਵਿੱਚ ਸੋਗ ਦੀ ਲਹਿਰ ਦੌੜ ਹੈ! ਪ੍ਰਧਾਨ ਰਾਣਾ ਨੇ ਸਰਕਾਰ ਤੋਂ ਦੇਸ਼ ਦੀਆਂ ਸਾਰੀਆਂ ਏਅਰ ਲਾਈਨਜ਼ ਦੀ ਤਰੁੰਤ ਜਾਂਚ ਕਰਵਾਉਣ ਦੀ ਮੰਗ ਕੀਤੀ ਤਾਂ ਜੋ ਭਵਿੱਖ ਵਿੱਚ ਵਾਪਰਨ ਵਾਲੀਆਂਮੰਦਭਾਗੀ ਘਟਨਾਵਾਂ ਨੂੰ ਰੋਕਿਆ ਜਾ ਸਕੇ! ਉਹਨਾਂ ਕਿਹਾ ਅਸੀਂ ਇਸ ਭਿਆਨਕ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸਮੂਹ ਯਾਤਰੀਆਂ ਦੇ ਪਰਿਵਾਰਾਂ ਨਾਲ ਤਹਿ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ ! ਉਹਨਾਂ ਕਿਹਾ ਕਿ ਇਹ ਸਮਾਂ ਉਨ੍ਹਾਂ ਪਰਿਵਾਰਾਂ ਲਈ ਬੇਹੱਦ ਮੁਸ਼ਕਲ ਭਰਿਆ ਹੈ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆਇਆ ਹੈ ਉਨ੍ਹਾਂ ਦੇ ਦੁੱਖ ਵਿੱਚ ਅਸੀਂ ਸ਼ਰੀਕ ਹਾਂ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹਨਾਂ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ੇ ਅਤੇ ਪੀੜਤ ਪਰਿਵਾਰਾਂ ਨੂੰ ਇਹ ਅਸਹਿ ਘਾਟਾ ਸਹਿਣ ਕਰਨ ਦਾ ਬਲ ਦੇਵੇ ਉਹਨਾਂ ਕਿਹਾ ਕਿ ਇਸ ਹਾਦਸੇ ਨੇ ਸਾਨੂੰ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਦੋਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ, ਤਾਂ ਇਹ ਸਾਨੂੰ ਯਾਦ ਦਿਵਾਉਂਦੀਆਂ ਹਨ ਕਿ ਜ਼ਿੰਦਗੀ ਕਿੰਨੀ ਨਾਜ਼ੁਕ ਹੈ ਅਤੇ ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾ ਹੈ ਜਿਨ੍ਹਾਂ ਲੋਕਾਂ ਨੇ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ, ਜਾਂ ਰਿਸ਼ਤੇਦਾਰਾਂ ਨੂੰ ਇਸ ਹਾਦਸੇ ਵਿੱਚ ਗੁਆਇਆ ਹੈ, ਉਨ੍ਹਾਂ ਲਈ ਸ਼ਬਦਾਂ ਵਿੱਚ ਦੁੱਖ ਪ੍ਰਗਟ ਕਰਨਾ ਅਸੰਭਵ ਹੈ ਉਹਨਾਂ ਅਪੀਲ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਾਰੇ ਦੇਸ਼ ਵਾਸੀ ਇਕੱਠੇ ਖੜ੍ਹੇ ਹੋਣ ਅਤੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਉਹਨਾਂ ਕਿਹਾ ਕਿ ਅਸੀਂ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਉਹਨਾਂ ਇਹ ਵੀ ਕਿਹਾ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ ਇਸ ਦੇ ਨਾਲ ਹੀ ਸਿਹਤ ਅਤੇ ਬਚਾਅ ਕਰਮਚਾਰੀਆਂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਘਟਨਾ ਸਥਾਨ 'ਤੇ ਤੁਰੰਤ ਪਹੁੰਚ ਕੇ ਰਾਹਤ ਕਾਰਜਾਂ ਵਿੱਚ ਹਿੱਸਾ ਲਿਆ ।
Related Post
Popular News
Hot Categories
Subscribe To Our Newsletter
No spam, notifications only about new products, updates.