post

Admin

(Chief Editor)

Punjab

ਅਬੋਹਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

post-img

ਅਬੋਹਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਅਬੋਹਰ, 29 ਜੁਲਾਈ 2026 : ਪੰਜਾਬ ਦੇ ਜਿਲਾ ਫਾਜਿਲਕਾ (Fazilka) ਦੇ ਸ਼ਹਿਰ ਅਬੋਹਰ ਦੇ ਸਕੂਲਾਂ ਨੂੰ ਅੱਜ ਬੰਬ ਨਾਲ ਉਡਾਏ ਜਾਣ ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕਿਹੜੇ ਕਿਹੜੇ ਸਕੂਲਾਂ ਨੂੰ ਮਿਲੀ ਸੀ ਧਮਕੀ

ਮਿਲੀ ਜਾਣਕਾਰੀ ਅਨੁਸਾਰ ਜੋ ਅੱਜ ਸਵੇਰੇ ਅਬੋਹਰ (Abohar) ਦੇ ਕਈ ਪ੍ਰਮੁੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ (bomb threats) ਦੀਆਂ ਧਮਕੀਆਂ ਈਮੇਲ ਰਾਹੀਂ ਮਿਲੀਆਂ ਸਨ ਤੋਂ ਬਾਅਦ ਨਿੱਜੀ ਸਕੂਲਾਂ ਜਿਨ੍ਹਾਂ ਵਿੱਚ ਅਸੰਪਸ਼ਨ ਕਾਨਵੈਂਟ ਸਕੂਲ ਅਤੇ ਡੀ. ਏ. ਵੀ. ਸਕੂਲ ਸ਼ਾਮਲ ਹਨ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ । ਪੁਲਸ ਪ੍ਰਸ਼ਾਸਨ ਨੂੰ ਚੌਕਸ ਕਰ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ।

ਈਮੇਲ ਮਿਲਦਿਆਂ ਹੀ ਮਚ ਗਈ ਸੀ ਹਫੜਾ-ਦਫੜੀ

ਇਹ ਧਮਕੀ ਭਰੀ ਈਮੇਲ ਸਵੇਰੇ ਲਗਭਗ 8:51 ਵਜੇ ਪ੍ਰਾਪਤ ਹੋਈ ਸੀ । ਈਮੇਲ ਵਿੱਚ ਦੁਪਹਿਰ 1:30 ਵਜੇ ਦਾ ਸਮਾਂ ਦੱਸਿਆ ਗਿਆ ਸੀ । ਇਹ ਜਾਣਕਾਰੀ ਮਿਲਦਿਆਂ ਹੀ ਸਕੂਲਾਂ ਵਿੱਚ ਹਫੜਾ-ਦਫੜੀ ਮੱਚ ਗਈ । ਜਿ਼ਆਦਾਤਰ ਸਕੂਲ ਪ੍ਰਸ਼ਾਸਕਾਂ ਨੇ ਸਾਵਧਾਨੀ ਵਜੋਂ ਸਕੂਲ ਬੰਦ ਕਰਨ ਦਾ ਐਲਾਨ ਕਰ ਦਿੱਤਾ ਅਤੇ ਮਾਪਿਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ।

ਕੀ ਦੱਸਿਆ ਸਕੂਲ ਪ੍ਰਿੰਸੀਪਲ ਨੇ

ਡੀ. ਏ. ਵੀ. ਸਕੂਲ ਦੀ ਪ੍ਰਿੰਸੀਪਲ ਸਮਿਤਾ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 8:51 ਵਜੇ ਇੱਕ ਈਮੇਲ ਮਿਲਿਆ, ਜਿਸ ਵਿੱਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ । ਉਨ੍ਹਾਂ ਤੁਰੰਤ ਸਕੂਲ ਪ੍ਰਬੰਧਨ, ਸਿਟੀ-2 ਪੁਲਸ ਅਤੇ ਐਸ. ਡੀ. ਐਮ. ਨੂੰ ਸੂਚਿਤ ਕੀਤਾ ਗਿਆ । ਅਧਿਕਾਰੀਆਂ ਦੀਆਂ ਹਦਾਇਤਾਂ ਤੋਂ ਬਾਅਦ ਸਕੂਲ ਨੂੰ ਦਿਨ ਭਰ ਲਈ ਬੰਦ ਕਰ ਦਿੱਤਾ ਗਿਆ ਅਤੇ ਮਾਪਿਆਂ ਨੂੰ ਵੀ ਸੂਚਿਤ ਕੀਤਾ ਗਿਆ ।

Related Post

Instagram